Nabaz-e-punjab.com

ਕੌਮਾਂਤਰੀ ਯੋਗ ਦਿਵਸ ਮੌਕੇ ਮੁਹਾਲੀ ਵਿੱਚ ਮਨਾਇਆ ਗਿਆ ਸੂਬਾ ਪੱਧਰੀ ਯੋਗ ਸਮਾਰੋਹ

ਅਜੋਕੇ ਦੌਰ ਵਿੱਚ ਆਮ ਲੋਕਾਂ ਨੂੰ ਯੋਗ ਨੂੰ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਲੋੜ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ:
‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਆਯੂਸ਼ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁੱਕਰਵਾਰ ਨੂੰ ਕੌਮਾਂਤਰੀ ਯੋਗ ਦਿਵਸ ਦੇ ਮੌਕੇ ’ਤੇ ਇੱਥੋਂ ਦੇ ਸੈਕਟਰ-78 ਸਥਿਤ ਖੇਡ ਸਟੇਡੀਅਮ ਵਿੱਚ ਰਾਜ ਪੱਧਰੀ ਯੋਗ ਦਿਵਸ ਮਨਾਇਆ ਗਿਆ। ਜਿਸ ਵਿੱਚ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ, ਅਧਿਆਪਕਾਂ, ਖਿਡਾਰੀਆਂ, ਸੀਨੀਅਰ ਸਿਟੀਜਨਾਂ, ਵੱਖ ਵੱਖ ਵਿਭਾਗਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਮੁੱਖ ਮਹਿਮਾਨ ਸਨ ਜਦੋਂਕਿ ਪ੍ਰਧਾਨ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਸਤੀਸ਼ ਚੰਦਰਾ ਨੇ ਕੀਤੀ। ਇਸ ਮੌਕੇ ਵਿਸ਼ੇਸ਼ ਸਕੱਤਰ ਪੁਨੀਤ ਗੋਇਲ ਅਤੇ ਡੀਸੀ ਗਿਰੀਸ਼ ਦਿਆਲਨ ਵੀ ਹਾਜ਼ਰ ਸਨ।
ਸ੍ਰੀ ਸਿੱਧੂ ਨੇ ਕਿਹਾ ਕਿ ਸਿਹਤਮੰਦ ਜ਼ਿੰਦਗੀ ਜਿਊਣ ਲਈ ਯੋਗ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਜ਼ਰੂਰੀ ਹੈ। ਸਰਕਾਰ ਇਸ ਮੰਤਵ ਲਈ ਪੁਰਜ਼ੋਰ ਕੋਸ਼ਿਸ਼ਾਂ ਕਰ ਰਹੀ ਹੈ। ਯੋਗ ਅਭਿਆਨ ਨੂੰ ਪੰਜਾਬ ਦੇ ਸਕੂਲੀ ਪਾਠਕ੍ਰਮ ਵਿੱਚ ਸ਼ਾਮਲ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੀਟੀਆਈ ਅਧਿਆਪਕਾਂ ਨੂੰ ਯੋਗਾ ਦੀ ਸਿਖਲਾਈ ਦਿੱਤੀ ਜਾਵੇ ਤਾਂ ਜੋ ਉਹ ਰੋਜ਼ਾਨਾ ਸਵੇਰ ਦ ਪ੍ਰਾਰਥਨਾ ਸਭਾ ਵਿੱਚ ਵਿਦਿਆਰਥੀਆਂ ਨੂੰ ਯੋਗ ਆਸਣ ਬਾਰੇ ਜਾਗਰੂਕ ਕਰ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਯੋਗ ਦੇ ਇਨਸਟਰਕਟਰ ਲਾਉਣ ਦੀ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ਦੀ ਭੱਜ ਨੱਠ ਦੀ ਜ਼ਿੰਦਗੀ ਵਿੱਚ ਮਨੁੱਖ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਚਿੰਬੜ ਰਹੀਆਂ ਹਨ, ਜਿਨ੍ਹਾਂ ਨੂੰ ਸਿਰਫ਼ ਯੋਗ ਨਾਲ ਦੂਰ ਰੱਖਿਆ ਜਾ ਸਕਦਾ ਹੈ। ਪ੍ਰੋਗਰਾਮ ਵਿੱਚ 50 ਤੋਂ ਵੱਧ ਸਕੂਲਾਂ ਅਤੇ 30 ਕਾਲਜਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਚੰਡੀਗੜ੍ਹ ਯੂਨੀਵਰਸਿਟੀ ਅਤੇ ਰਿਆਤ ਤੇ ਬਾਹਰਾ ਗਰੁੱਪ ਆਫ਼ ਕਾਲਜਿਜ਼ ਦੇ ਵਿਦਿਆਰਥੀਆਂ ਨੇ ਭਾਗ ਲਿਆ। ਅਖੀਰ ਵਿੱਚ ਯੋਗ ਦਿਵਸ ਵਿੱਚ ਪਹੁੰਚੇ ਵਿਅਕਤੀਆਂ ਨੂੰ ਪੌਦੇ ਵੰਡੇ ਗਏ।
ਇਸ ਮੌਕੇ ਡਾਇਰੈਕਟਰ ਡਾ. ਰਾਕੇਸ਼ ਕੁਮਾਰ, ਏਡੀਸੀ ਅਮਰਦੀਪ ਸਿੰਘ ਬੈਂਸ, ਐਸਡੀਐਮ ਜਗਦੀਪ ਸਹਿਗਲ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਸਹਾਇਕ ਕਮਿਸ਼ਨਰ ਯਸ਼ਪਾਲ ਸ਼ਰਮਾ, ਜ਼ਿਲ੍ਹਾ ਵਣਮੰਡਲ ਅਫ਼ਸਰ ਗੁਰਅਮਨਪ੍ਰੀਤ ਸਿੰਘ, ਸਕੱਤਰ ਆਰਟੀਏ ਸੁਖਵਿੰਦਰ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਿੰਮਤ ਸਿੰਘ ਹੁੰਦਲ, ਕਾਰਜਕਾਰੀ ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਸਾਰੇ ਭਾਈਵਾਲਾਂ ਨੇ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਅਨੂ ਸ਼ਾਰਦਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੋਗ ਆਸਣ ਕੀਤੇ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…