Share on Facebook Share on Twitter Share on Google+ Share on Pinterest Share on Linkedin ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਦਿੱਤਾ ਸੂਬਾ ਪੱਧਰੀ ਧਰਨਾ ਕਿਸਾਨਾਂ ਨੇ ਪਰਾਲੀ ਸਾੜ ਕੇ ਕੀਤਾ ਕੈਪਟਨ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਸਤੰਬਰ: ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਪਰਾਲੀ ਅਤੇ ਹੋਰ ਫਸਲਾਂ ਦੀ ਰਹਿੰਦ ਖੁੰਹਦ ਨੂੰ ਸਾੜਨ ਦੇ ਦੋਸ਼ ਵਿੱਚ ਪੁਲੀਸ ਕਾਰਵਾਈ ਅਤੇ ਸਜ਼ਾ ਦੇਣ ਦੀ ਵਿਵਸਥਾ ਕਰਨ ਦੇ ਖ਼ਿਲਾਫ਼ ਅੰਜ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਵਿੱਚ ਸੂਬਾ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ। ਅੱਜ ਸਵੇਰੇ ਹੀ ਕਿਸਾਨ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਖੁੱਲ੍ਹੀ ਥਾਂ ਵਿਖੇ ਪੁੱਜਣੇ ਸ਼ੁਰੂ ਹੋ ਗਏ। ਜਿੱਥੇ ਕਿਸਾਨੀ ਮੁੱਦਿਆਂ ’ਤੇ ਵਿਚਾਰਾਂ ਕਰਨ ਤੋਂ ਬਾਅਦ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਤਾਂ ਰਸ਼ਤੇ ਵਿੱਚ ਚੰਡੀਗੜ੍ਹ ਪੁਲੀਸ ਨੇ ਕਿਸਾਨਾਂ ਨੂੰ ਰੋਕ ਲਿਆ। ਜਿਸ ਕਾਰਨ ਕਿਸਾਨ ਉੱਥੇ ਹੀ ਧਰਨਾ ਲਗਾ ਕੇ ਬੈਠ ਗਏ। ਇਸ ਮੌਕੇ ਕਿਸਾਨਾਂ ਨੇ ਪਰਾਲੀ ਨੂੰ ਸਾੜ ਕੇ ਕੈਪਟਨ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨਾਂ ਨੇ ਆਪਣੇ ਨਾਲ ਲਿਆਂਦੀ ਹੋਈ ਪਰਾਲੀ ਨੂੰ ਵੀ ਅੱਗ ਲਗਾ ਕੇ ਸਰਕਾਰ ਵਿਰੁੱਧ ਨਾਰੇਬਾਜੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸ੍ਰੀ ਡੱਲੇਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਪਰਾਲੀ ਨਾ ਸੜਨ ਕਾਰਨ ਹੋਣ ਵਾਲੇ ਵੱਡੇ ਨੁਕਸਾਨ ਦੀ ਪੂਰਤੀ ਕਰੇ ਸਗੋੱ ਖੁਦਕੁਸ਼ੀਆਂ ਕਰ ਰਹੀ ਕਿਸਾਨੀ ਪਰਾਲੀ ਨੂੰ ਖੇਤਾਂ ਵਿੱਚ ਵਾਹ ਨਹੀਂ ਸਕਣਗੇ ਅਤੇ ਪਰਾਲੀ ਨੂੰ ਸਾੜਨਾਂ ਕਿਸਾਨਾਂ ਦੀ ਮਜਬੂਰੀ ਹੋਵੇਗੀ। ਜਨਰਲ ਸਕੱਤਰ ਸ੍ਰੀ ਬੋਘ ਸਿੰਘ ਮਾਨਸਾ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਕੀਤੇ ਵਾਅਦੇ ਅਨੁਸਾਰ ਕਿਸਾਨਾਂ ਦਾ ਕਰਜਾ ਖਤਮ ਕਰੇ। ਮੀਤ ਪ੍ਰਧਾਨ ਮੇਹਰ ਸਿੰਘ ਥੇੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ। ਸ੍ਰੀ ਕਾਕਾ ਸਿੰਘ ਕੋਟੜਾ ਨੇ ਮੰਗ ਕੀਤੀ ਕਿ ਬੇਮੌਸਮੀ ਬਾਰਸ਼ ਅਤੇ ਚਿੱਟੀ ਮੱਖੀ ਕਾਰਨ ਨਰਮੇ ਦੀ ਫਸਲ ਦੇ ਹੋਏ ਨੁਕਸਾਨ ਦੀ ਸਰਕਾਰ ਪੂਰਤੀ ਕਰੇ। ਅੱਜ ਦੇ ਇਕੱਠ ਨੂੰ ਮਾਨ ਸਿੰਘ ਰਾਜਪੁਰਾ ਤੇ ਹੋਰ ਕਿਸਾਨ ਆਗੂਆਂ ਨੇ ਵੀ ਸੰਬੋਧਨ ਕੀਤਾ ਅਤੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲਾਂ ਤਾਂ ਆਵਾਰਾ ਪਸ਼ੁੂ ਅਤੇ ਜੰਗਲੀ ਜਾਨਵਰ ਖੇਤਾਂ ਵਿੱਚ ਖੜੀਆਂ ਫਸਲਾਂ ਦਾ ਹੀ ਉਜਾੜਾ ਕਰਦੇ ਸੀ ਲੇਕਿਨ ਹੁਣ ਜਾਨਵਰਾਂ ਨੇ ਕਿਸਾਨਾਂ ’ਤੇ ਜਾਨ ਲੇਵਾ ਹਮਲੇ ਵੀ ਸ਼ੁਰੂ ਕਰ ਦਿੱਤੇ ਹਨ ਅਤੇ ਸੂਬੇ ਵਿੱਚ ਹੁਣ ਤੱਕ ਕਈ ਕਿਸਾਨਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਕਿਤੇ ’ਚ ਵਰਤੋਂ ਆਉਣ ਵਾਲੀਆਂ ਵਸਤੂਆਂ ’ਤੇ ਜੀਐਸਟੀ ਲਗਾਉਣਾ ਬਿਲਕੁਲ ਗਲਤ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਵਿਧਾਨ ਸਭਾ ਚੋਣਾਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਅਤੇ ਫਸਲਾਂ ਦਾ ਉਚਿੱਤ ਭਾਅ ਦੇਣ ਦਾ ਵਾਅਦਾ ਪੂਰਾ ਕਰਨ ਲਈ ਪਹਿਲਕਦਮੀ ਕਰਨ। ਇਸ ਮੌਕੇ ਬਲਦੇਵ ਸਿੰਘ ਸੰਦੋਹਾ, ਗੁਰਬਖਸ਼ ਸਿੰਘ ਬਲਵੇਹੜਾ, ਜਵਿੰਦਰ ਸਿੰਘ, ਸੁਖਦੇਵ ਸਿੰਘ ਮੁਕਤਸਰ, ਪਰਗਟ ਸਿੰਘ ਰੋਪੜ, ਮਲੂਕ ਸਿੰਘ, ਬੋਹੜ ਸਿੰਘ ਲੁਹਾਰੀ, ਬਿਕਰਮਜੀਤ ਸਿੰਘ ਲੌਂਗੋਵਾਲ, ਰੂਪ ਸਿੰਘ ਬਰਨਾਲਾ, ਫਤਿਹ ਸਿੰਘ ਫਿਰੋਜ਼ਪੁਰ, ਉਦੈ ਸਿੰਘ, ਮੁਹਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ, ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਕੁਲਵਿੰਦਰ ਸਿੰਘ, ਮੋਰਿੰਡਾ ਬਲਾਕ ਦੇ ਪ੍ਰਧਾਨ ਬਹਾਦਰ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ