Share on Facebook Share on Twitter Share on Google+ Share on Pinterest Share on Linkedin ਸਾਰਾਗੜ੍ਹੀ ਦਿਵਸ ’ਤੇ ਫਿਰੋਜ਼ਪੁਰ ਵਿੱਚ ਹੋਵੇਗਾ ਰਾਜ ਪੱਧਰੀ ਸਮਾਗਮ: ਨਵਜੋਤ ਸਿੱਧੂ ਨੌਜਵਾਨਾਂ ਲਈ ਨੌਕਰੀਆਂ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪੈਦਾ ਕਰਨ ਤੇ ਸਨਅਤਾਂ ਨੂੰ ਉਤਸ਼ਾਹਿਤ ਕਰਨ ਲਈ ਨਵੀਂ ਨੀਤੀ ਛੇਤੀ ਨਵਜੋਤ ਸਿੱਧੂ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਰਾਸ਼ਟਰੀ ਝੰਡਾ ਨਬਜ਼-ਏ-ਪੰਜਾਬ ਬਿਊਰੋ, ਫਿਰੋਜ਼ਪੁਰ, 15 ਅਗਸਤ: ਇੱਥੋਂ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਅੱਜ ਸੁਤੰਤਰਤਾ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪੰਜਾਬ ਦੇ ਸਥਾਨਕ ਸਰਕਾਰਾਂ ਸਭਿਆਚਾਰ ਤੇ ਸੈਰ ਸਪਾਟਾ ਵਿਭਾਗ ਦੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਉਨ੍ਹਾਂ ਵੱਲੋਂ ਰਾਸ਼ਟਰੀ ਝੰਡਾਂ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਪੰਜਾਬ ਪੁਲਿਸ, ਬੀ.ਐਸ.ਐਫ ਭਾਰਤੀ ਫ਼ੌਜ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਸਕਾਊਟ ਤੇ ਗਾਈਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਵਿਚ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸੰਦੇਸ਼ ਵਿਚ ਮੁੱਖ ਮਹਿਮਾਨ ਨਵਜੋਤ ਸਿੰਘ ਸਿੱਧੂ ਕੈਬਿਨਟ ਮੰਤਰੀ ਪੰਜਾਬ ਨੇ ਕਿਹਾ ਕਿ ਅਨੇਕਾਂ ਸ਼ਹੀਦਾਂ ਸੁਤੰਤਰਤਾ ਸੰਗਰਾਮੀਆਂ ਦੀਆਂ ਅਦੁੱਤੀਆਂ ਕੁਰਬਾਨੀਆਂ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਹੈ ਅਤੇ ਇਸ ਅਵਸਰ ਤੇ ਅਸੀਂ ਆਜ਼ਾਦੀ ਦੇ ਪਰਵਾਨਿਆਂ ਤੇ ਸਮੂਹ ਸ਼ਹੀਦਾਂ ਸੂਰਬੀਰਾਂ ਤੇ ਵੱਖ-ਵੱਖ ਆਜ਼ਾਦੀ ਦੀਆ ਲਹਿਰਾਂ ਵਿਚ ਹਿੱਸਾ ਪਾਉਣ ਵਾਲੇ ਯੋਧਿਆਂ, ਸੂਰਬੀਰਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਵੱਡੇ ਸਮਰਥਨ ਨਾਲ ਹੋਂਦ ਵਿਚ ਆਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਰਾਜ ਦਾ ਸਰਵ ਪੱਖੀ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੇ ਪਹਿਲੇ ਦਿਨਾ ਵਿਚ ਹੀ ਭ੍ਰਿਸ਼ਟਾਚਾਰ, ਨਸ਼ਿਆਂ ਦੇ ਖ਼ਾਤਮੇ, ਵੀ.ਆਈ.ਪੀ ਸਭਿਆਚਾਰ ਖ਼ਤਮ ਕਰਨ, ਡੀਟੀਓ ਪ੍ਰਣਾਲੀ ਖ਼ਤਮ ਕਰਨ, ਕਿਸਾਨੀ ਕਰਜ਼ੇ ਦੀ ਮੁਆਫ਼ੀ ਵਰਗੇ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦੇ ਦੂਰਗਾਮੀ ਪਰਿਣਾਮ ਨਿਕਲਣਗੇ। ਸ੍ਰੀ ਨਵਜੋਤ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਪੰਜਾਬ ਦੀ ਧਰਤੀ ਜਰ੍ਹਾ-ਜਰ੍ਹਾ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਭਰਪੂਰ ਹੈ ਤੇ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਸ਼ਹੀਦਾਂ ਦੀ ਧਰਤੀ ਹੋਣ ਦਾ ਮਾਣ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ 80 ਪ੍ਰਤੀਸ਼ਤ ਕੁਰਬਾਨੀਆਂ ਪੰਜਾਬੀਆ ਨੇ ਕੀਤੀਆਂ ਜਿਸ ਤੇ ਪੂਰੇ ਦੇਸ਼ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਦਾ ਕੌਮੀ ਸਰਹੱਦੀ ਸਮਾਰਕ ਹੁਸੈਨੀਵਾਲਾ, ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ, ਸਿੱਖ ਫ਼ੌਜਾਂ ਵੱਲੋਂ ਅੰਗਰੇਜ਼ਾਂ ਨਾਲ ਲੜੇ ਆਜ਼ਾਦੀ ਸੰਗਰਾਮ ਦੀਆਂ ਲੜਾਈਆਂ ਫ਼ਿਰੋਜ਼ਸ਼ਾਹ, ਮੁੱਦਕੀ ਅਤੇ ਸਭਰਾਵਾਂ ਆਦਿ ਨੂੰ ਇਤਿਹਾਸਕ ਸੈਲਾਨੀ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਵੱਲੋਂ ਜਲਦੀ ਫ਼ਿਰੋਜ਼ਪੁਰ ਦਾ ਦੌਰਾ ਕਰਕੇ ਇਤਿਹਾਸਕ ਸਥਾਨਾਂ ਦਾ ਵਿਕਾਸ ਅਤੇ ਸੈਰ ਸਪਾਟਾ ਸਬੰਧੀ ਹੋਰ ਸਹੂਲਤਾਂ ਦੇਣ ਦਾ ਐਲਾਨ ਕੀਤਾ ਜਾਵੇਗਾ। ਸ੍ਰੀ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ 12 ਸਤੰਬਰ ਸਾਰਾਗੜ੍ਹੀ ਦਿਵਸ ਸਮੇਂ ਰਾਜ ਪੱਧਰੀ ਸਮਾਗਮ ਮਨਾਉਣ ਦਾ ਨਿਰਣਾ ਲਿਆ ਗਿਆ ਹੈ ਤੇ ਇਸ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਹੋਵੇਗੀ ਤੇ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਵਿਖੇ ਵੱਡਾ ਰਾਜ ਪੱਧਰੀ ਸਮਾਗਮ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਨਵੀਂ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਪੁਰਾਣੇ ਉਦਯੋਗਾਂ ਨੂੰ ਮੁੜ ਪੈਰਾਂ ਸਿਰ ਖੜ੍ਹੇ ਕਰਨ ਲਈ ਸਹੂਲਤਾਂ ਦੇਣ ਅਤੇ ਨੋਂਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਪਰਾਲੇ ਕੀਤੇ ਜਾਣਗੇ। ਕਿਸਾਨਾਂ, ਮਜ਼ਦੂਰਾ, ਵਪਾਰੀਆਂ ਸਮੇਤ ਰਾਜ ਦੇ ਹਰ ਵਰਗ ਦੀ ਉੱਨਤੀ ਤੇ ਵਿਕਾਸ ਲਈ ਵੱਡੀਆਂ ਯੋਜਨਾਵਾਂ ਚਲਾਈਆਂ ਜਾਣਗੀਆਂ ਅਤੇ ਪੰਜਾਬ ਵਿਕਾਸ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕੇਂਦਰ ਸਰਕਾਰ ਨਾਲ ਹੁਸੈਨੀਵਾਲਾ ਬਾਰਡਰ ਭਾਰਤ ਤੇ ਪਾਕਿਸਤਾਨ ਵਿਚ ਵਪਾਰ ਖੋਲ੍ਹਣ ਲਈ ਪੂਰੀ ਤਨਦੇਹੀ ਨਾਲ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਵਾਹਗਾ ਸਰਹੱਦ ਦੋਵਾਂ ਦੇਸ਼ਾਂ ਵਿਚਕਾਰ ਵਪਾਰ ਲਈ ਖੋਲ੍ਹੀ ਜਾ ਸਕਦੀ ਹੈ ਤਾਂ ਹੁਸੈਨੀਵਾਲਾ ਕਿਉਂ ਨਹੀਂ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਵੱਲੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਗਏ। ਇਸ ਸਮਾਗਮ ਵਿਚ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ, ਸੁਤੰਤਰਤਾ ਸੰਗਰਾਮੀਆਂ, ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ, ਖਿਡਾਰੀਆਂ, ਵਿਦਿਆਰਥੀਆਂ, ਅਧਿਕਾਰੀਆਂ, ਕਰਮਚਾਰੀਆਂ ਆਦਿ ਨੂੰ ਮੁੱਖ ਮਹਿਮਾਨ ਵਜੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਦੇਸ਼ ਭਗਤੀ ਨੂੰ ਦਰਸਾਉਂਦਾ ਰੰਗਾਂ ਰੰਗ ਸਭਿਆਚਾਰ ਪ੍ਰੋਗਰਾਮ ਤੋਂ ਇਲਾਵਾ ਪੰਜਾਬ ਦੇ ਲੋਕ ਨਾਚਾਂ ਗਿੱਧਾ ਤੇ ਭੰਗੜੇ ਦੀ ਪੇਸ਼ਕਾਰੀ ਵੀ ਕੀਤੀ ਗਈ। ਇਸ ਮੌਕੇ ਪਿੰ੍ਰਸੀਪਲ ਸਕੱਤਰ ਸਤੀਸ਼ ਚੰਦਰਾ, ਗੁਰੂ ਹਰਸਹਾਏ ਤੋਂ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ, ਬੀਬੀ ਸਤਿਕਾਰ ਕੌਰ ਵਿਧਾਇਕ ਫਿਰੋਜ਼ਪੁਰ ਦਿਹਾਤੀ, ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ, ਕਮਿਸ਼ਨਰ ਵੀ.ਕੇ ਮੀਨਾ, ਰਜਿੰਦਰ ਸਿੰਘ ਡੀਆਈਜੀ ਫਿਰੋਜ਼ਪੁਰ ਰੇਂਜ, ਡਿਪਟੀ ਕਮਿਸ਼ਨਰ ਰਾਮਵੀਰ, ਜ਼ਿਲ੍ਹਾ ਤੇ ਸੈਸ਼ਨ ਜੱਜ ਐਸ.ਕੇ ਅਗਰਵਾਲ, ਗੌਰਵ ਗਰਗ ਐਸਐਸਪੀ, ਵਨੀਤ ਕੁਮਾਰ ਵਧੀਕ ਡਿਪਟੀ ਕਮਿਸ਼ਨਰ, ਸਹਾਇਕ ਕਮਿਸ਼ਨਰ ਰਣਜੀਤ ਸਿੰਘ, ਮਲਕੀਤ ਸਿੰਘ ਡੀਈਓ, ਪ੍ਰਗਟ ਸਿੰਘ ਬਰਾੜ ਡਿਪਟੀ ਡੀਈਓ, ਚਮਕੌਰ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਹਰਜਿੰਦਰ ਸਿੰਘ ਬਿੱਟੂ ਸਾਂਘਾ, ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ, ਗੁਰਭੇਜ ਸਿੰਘ ਟਿੱਬੀ, ਰਵੀ ਸ਼ਰਮਾ ਗੁਰੂ ਹਰਸਹਾਏ, ਹਰਿੰਦਰ ਸਿੰਘ ਖੋਸਾ, ਧਰਮਜੀਤ ਸਿੰਘ, ਸੁਰਜੀਤ ਸਿੰਘ ਸੇਠੀ, ਗੁਰਦੀਪ ਢਿੱਲੋਂ, ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ, ਡਾ. ਰਮੇਸ਼ਵਰ ਸਿੰਘ, ਬਲਬੀਰ ਬਾਠ, ਗੁਰਨੈਬ ਸਿੰਘ ਬਰਾੜ ਸਾਬਕਾ ਵਿਧਾਇਕ ਸਮੇਤ ਵੱਡੀ ਗਿਣਤੀ ਵਿੱਚ ਅਧਿਕਾਰੀ, ਰਾਜਨੀਤੀ ਆਗੂ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਅਧਿਆਪਕ, ਪੰਚਾਇਤਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ