ਆਸ਼ਾ ਵਰਕਰਾਂ ਵੱਲੋਂ ਨੈਸ਼ਨਲ ਹੈਲਥ ਮਿਸ਼ਨ ਦੇ ਬਾਹਰ ਸੂਬਾ ਪੱਧਰੀ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਗਸਤ:
ਆਸ਼ਾ ਵਰਕਰਜ਼ ਯੂਨੀਅਨ ਪੰਜਾਬ (ਸਿੱਟੂ) ਵੱਲੋਂ ਨੈਸ਼ਨਲ ਹੈਲਥ ਮਿਸ਼ਨ ਦੇ ਨਿਰਦੇਸ਼ਕ ਦਫ਼ਤਰ ਦੇ ਸਾਹਮਣੇ ਸੂਬਾ ਪੱਧਰੀ ਧਰਨਾ ਦਿੱਤਾ। ਧਰਨੇ ਦੀ ਪ੍ਰਧਾਨਗੀ ਸਰੋਜ ਬਾਲਾ ਨੇ ਕੀਤੀ ਜਦੋਂਕਿ ਸਟੇਜ ਦਾ ਕੰਮ ਯੂਨੀਅਨ ਦੀ ਸੂਬਾਈ ਜਨਰਲ ਸਕੱਤਰ ਸੁਖਜੀਤ ਕੌਰ ਨੇ ਸੰਭਾਲਿਆ। ਸੀਟੂ ਦੇ ਸੂਬਾਈ ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ ਨੇ ਆਸ਼ਾ ਵਰਕਰਾਂ ਨੂੰ ਲਾਮਿਸ਼ਾਲ ਇਕੱਠ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਰਕਰਾਂ ਦਾ ਇਨਸੈਂਟਿਵ 10 ਹਜ਼ਾਰ ਰੁਪਏ ਮਹੀਨਾ ਕਰਨ, ਘੱਟੋ-ਘੱਟ ਉਜਰਤ 24 ਹਜ਼ਾਰ ਰਪੁਏ ਮਹੀਨਾ ਕਰਨ ਅਤੇ ਸਾਰੀਆਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰ ਦੀਆਂ ਨੌਕਰੀਆਂ ਨੂੰ ਪੱਕਾ ਕਰਨ ਦੀ ਮੰਗ ਦਾ ਜ਼ੋਰਦਾਰ ਸਮਰਥਨ ਕੀਤਾ। ਉਨ੍ਹਾਂ ਨੇ ਕੋਵਿਡ-19 ਦੇ ਸਮੇਂ ਵਿੱਚ ਆਸ਼ਾ ਵਰਕਰਾਂ ਵਲੋਂ ਆਪਣੀਆਂ ਜਾਨਾਂ ਨੂੰ ਖ਼ਤਰੇ ਵਿੱਚ ਪਾਕ ਕੇ ਕੀਤੀ ਸੇਵਾ ਲਈ ਵੀ ਸ਼ਲਾਘਾ ਕੀਤੀ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਦਾ 50 ਲੱਖ ਪ੍ਰਤੀ ਵਰਕਰ ਬੀਮਾ ਕੀਤਾ ਜਾਵੇ ਅਤੇ ਹਰ ਹਸਪਤਾਲ ਅਤੇ ਸਰਕਾਰੀ ਡਿਸਪੈਂਸਰੀ ਵਿੱਚ ਆਸ਼ਾ ਵਰਕਰਾਂ ਦੇ ਬੈਠਣ ਅਤੇ ਅਰਾਮ ਕਰਨ ਦੀ ਥਾਂ ਅਤੇ ਕਮਰੇ ਦਾ ਲਾਜ਼ਮੀ ਪ੍ਰਬੰਧ ਕੀਤਾ ਜਾਵੇ।
ਸੀਟੂ ਦੇ ਸੂਬਾਈ ਪ੍ਰਧਾਨ ਮਹਾਂ ਸਿੰਘ ਰੌੜੀ ਅਤੇ ਵਿੱਤ ਸਕੱਤਰ ਸਾਥੀ ਸੁੱਚਾ ਸਿੰਘ ਅਜਨਾਲਾ ਨੇ ਆਸ਼ਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਮੰਗਾਂ ਦੀ ਲੜਾਈ ਦੇ ਨਾਲ ਕਿਰਤੀ ਸ਼ੇਣੀ ਦੀ ਸਾਂਝੀ ਲੜਾਈ ਵਿੱਚ ਮੁਹਰਲੀ ਕਤਾਰ ਵਿੱਚ ਹੋ ਕੇ ਲੜਾਈ ਵਿੱਚ ਭਾਗ ਲੈਣ। ਕਿਸਾਨ ਸਭਾ ਦੇ ਸੂਬਾਈ ਆਗੂ ਸਾਥੀ ਬਲਬੀਰ ਸਿੰਘ ਮੁਸਾਫ਼ਰ ਨੇ ਕਿਸਾਨੀ ਘੋਲ ਅਤੇ ਕਿਸਾਨੀ ਵਿੱਚ ਇਸਤਰੀ ਭੈਣਾਂ ਵਲੋਂ ਨਿਭਾਈ ਭੂਮਿਕਾ ਦੀ ਭਰਵੀਂ ਸਲਾਘਾ ਕੀਤੀ। ਸੀਟੂ ਆਗੂ ਗੁਰਦੀਪ ਸਿੰਘ ਅਤੇ ਮਾਸਟਰ ਹਰਜੀਤ ਸਿੰਘ ਨੇ ਆਪੋ ਆਪਣੇ ਭਰਾਤਰੀ ਸੰਦੇਸ਼ ਦਿੱਤੇ।
ਆਸਾ ਵਰਕਰਾਂ ਨੇ ਨਾਅਰਿਆਂ ਦੀ ਗੂੰਜ ਵਿੱਚ ਇਕ ਵਿਸ਼ੇਸ਼ ਮਤਾ ਪਾਸ ਕਰਕੇ 24 ਅਸਗਤ ਦੀ ਕਿਰਤ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਸੀਟੂ ਦੀ ਸੂਬਾਈ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਭਾਗ ਲੈਣ ਦਾ ਐਲਾਨ ਕੀਤਾ। ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਨਿਰਦੇਸ਼ਕ ਨੇ ਆ ਕੇ ਧਜਨਾਕਾਰੀਆਂ ਤੋਂ ਮੰਗ ਪੱਤਰ ਹਾਸਲ ਕੀਤਾ ਅਤੇ ਕਿਹਾ ਕਿ ਪੰਜਾਬ ਦੀ ਆਸ਼ਾ ਵਰਕਰਾਂ ਦਾ ਕੰਮ ਹਰ ਪੱਖੋਂ ਸ਼ਲਾਘਾਯੋਗ ਹੈ ਅਤੇ ਇਨ੍ਹਾਂ ਨੂੰ ਹੁਣ ਵਾਲੰਟੀਅਰ ਮੰਨਣ ਦੀ ਬਜਾਏ ਸਿਹਤ ਵਿਭਾਗ ਦੇ ਰੈਗੂਲਰ ਕਰਮਚਾਰੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਨੇ ਯੂਨੀਅਨ ਨੂੰ ਜਨਤਕ ਤੌਰ ’ਤੇ ਭਰੋਸਾ ਦਿਵਾਇਆ ਕਿ ਇਕ ਹਫ਼ਤੇ ਦੇ ਅੰਦਰ-ਅੰਦਰ ਯੂਨੀਅਨ ਦੇ ਆਗੂਆਂ ਨਾਲ ਬੈਠ ਕੇ ਸਾਰੀਆਂ ਮੰਗਾਂ ਉੱਤੇ ਵਿਸਥਾਰ ਨਾਲ ਵਿਚਾਰ ਕਰਕੇ ਤੇਜ਼ ਕਾਰਵਾਈ ਆਰੰਭ ਦਿੱਤੀ ਜਾਵੇਗੀ।
ਧਰਨੇ ਨੂੰ ਵਿੱਤ ਸਕੱਤਰ ਸੀਮਾ, ਸੁਰਿੰਦਰ ਕੌਰ, ਸੀਮਾ ਸੂਬਾਈ ਵਿੱਤ ਸਕੱਤਰ, ਮੁਹਾਲੀ ਤੋਂ ਭੁਪਿੰਦਰ ਕੌਰ, ਪਟਿਆਲਾ ਤੋਂ ਹਰਿੰਦਰ ਕੌਰ, ਰਘਵੀਰ ਕੌਰ, ਰਵਿੰਦਰ ਕੌਰ, ਜੋਗਿੰਦਰ ਕੌਰ, ਮਨਿੰਦਰ ਕੌਰ, ਰੇਨੂੰ ਬਾਲਾ, ਅਮਰਜੀਤ ਕੌਰ ਨਵਾਂ ਸ਼ਹਿਰ, ਰਣਜੀਤ ਕੌਰ, ਮਨਦੀਪ ਕੌਰ ਨੇ ਵੀ ਸੰਬੋਧਨ ਕੀਤਾ।

Load More Related Articles

Check Also

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ ਮੁਹਾਲੀ …