Share on Facebook Share on Twitter Share on Google+ Share on Pinterest Share on Linkedin ਕੰਟਰੈਕਟ ਮਲਟੀਪਰਜ ਹੈਲਥ ਵਰਕਰ ਯੂਨੀਅਨ ਵੱਲੋਂ ਸੂਬਾ ਪੱਧਰੀ ਰੋਸ ਰੈਲੀ, ਨਾਅਰੇਬਾਜ਼ੀ 36000 ਮੁਲਾਜ਼ਮ ਪੱਕੇ ਕਰਨ ਦਾ ਫੈਸਲਾ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਤ: ਕਿਰਨਜੀਤ ਕੌਰ 4 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਕੀਤਾ ਜਾਵੇਗਾ ਉੱਪ ਮੁੱਖ ਮੰਤਰੀ ਓਪੀ ਸੋਨੀ ਦੀ ਰਿਹਾਇਸ਼ ਦਾ ਘਿਰਾਓ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਨਵੰਬਰ: ਕੰਟਰੈਕਟ ਮਲਟੀਪਰਜ ਹੈਲਥ ਵਰਕਰ ਯੂਨੀਅਨ (ਫੀਮੇਲ) ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਮਿਉਂਸਪਲ ਪਾਰਕ ਖਰੜ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਗਈ। ਜਿਸ ਵਿੱਚ ਪੰਜਾਬ ਭਰ ’ਚੋਂ ਵੱਡੀ ਗਿਣਤੀ ਵਿੱਚ ਹੈਲਥ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜਥੇਬੰਦੀ ਦੇ ਆਗੂਆਂ ਕਿਰਨਜੀਤ ਕੌਰ ਮੁਹਾਲੀ ਅਤੇ ਨਰਿੰਦਰ ਕੌਰ ਨੇ ਕਿਹਾ ਕਿ ਉਹ ਪਿਛਲੇ 14 ਦਿਨਾਂ ਤੋਂ ਚੰਡੀਗੜ੍ਹ ਦੇ ਸੈਕਟਰ-34 ਵਿੱਚ ਸਥਿਤ ਡਾਇਰੈਕਟਰ ਦਫ਼ਤਰ ਦੇ ਸਾਹਮਣੇ ਅਤੇ ਅੰਮ੍ਰਿਤਸਰ ਸਥਿਤ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ ਸਾਹਮਣੇ ਪੱਕਾ ਮੋਰਚਾ ਲਗਾ ਕੇ ਬੈਠੀਆਂ ਹਨ ਪਰ ਹੁਣ ਤੱਕ ਉਨ੍ਹਾਂ ਦੀ ਸੇਵਾਵਾਂ ਰੈਗੂਲਰ ਕਰਨ ਸਬੰਧੀ ਸਰਕਾਰ ਨੇ ਕੋਈ ਫੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਦੌਰਾਨ ਉੱਪ ਮੁੱਖ ਮੰਤਰੀ (ਜਿਨ੍ਹਾਂ ਕੋਲ ਸਿਹਤ ਵਿਭਾਗ ਵੀ ਹੈ) ਓਮ ਪ੍ਰਕਾਸ਼ ਸੋਨੀ ਵੱਲੋਂ ਜਥੇਬੰਦੀ ਨਾਲ ਮੀਟਿੰਗ ਕਰਕੇ ਸੇਵਾਵਾਂ ਰੈਗੂਲਰ ਕਰ ਦਾ ਭਰੋਸਾ ਦਿੱਤਾ ਗਿਆ ਸੀ ਪਰ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਅਜੇ ਤਾਈਂ ਸਰਕਾਰ ਨੇ ਉਨ੍ਹਾਂ ਦਾ ਮਸਲਾ ਹੱਲ ਨਹੀਂ ਕੀਤਾ। ਇਸ ਮੌਕੇ ਸਰਬਜੀਤ ਕੌਰ ਅਤੇ ਚੰਚਲ ਬਾਲਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 36000 ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਪੰਜਾਬ ਭਰ ਵਿੱਚ ਵੱਡੇ ਪੱਧਰ ’ਤੇ ਇਸ਼ਤਿਹਾਰਬਾਜ਼ੀ ਕਰਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਜਦਕਿ ਅਸਲੀਅਤ ਇਹ ਹੈ ਕਿ ਪੰਜਾਬ ਸਰਕਾਰ ਦੁਆਰਾ ਅਜੇ ਤੱਕ ਇੱਕ ਵੀ ਮੁਲਾਜ਼ਮ ਨੂੰ ਰੈਗੂਲਰ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਦੁਆਰਾ 29 ਨਵੰਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਉਨ੍ਹਾਂ ਦਾ ਮਸਲਾ ਹੱਲ ਨਾ ਕੀਤਾ ਗਿਆ ਤਾਂ 4 ਦਸੰਬਰ ਨੂੰ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਜਿਸ ਲਈ ਪੰਜਾਬ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗੀ। ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਮਲਾਗਰ ਸਿੰਘ ਖਮਾਣੋ, ਪਰਮਜੀਤ ਕੌਰ ਸੰਗਰੂਰ, ਸਰਬਜੀਤ ਕੌਰ ਸੰਗਰੂਰ, ਕਨਵੀਨਰ ਨਰਿੰਦਰ ਕੌਰ, ਕਿਰਨਜੀਤ ਕੌਰ, ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ, ਸਰਬਜੀਤ ਕੌਰ ਜਲੰਧਰ, ਅਮਰੀਕ ਸਿੰਘ ਧਾਲੀਵਾਲ ਨੇ ਵੀ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ