Nabaz-e-punjab.com

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਜਥੇਬੰਦੀਆਂ ਵੱਲੋਂ ਮੁਹਾਲੀ ਵਿੱਚ ਸੂਬਾ ਪੱਧਰੀ ਰੋਸ ਮੁਜ਼ਾਹਰਾ

ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨੂੰ ਰੱਜ ਕੇ ਕੋਸਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ:
ਪੰਜਾਬ ਭਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਸੋਮਵਾਰ ਨੂੰ ਇੱਥੋਂ ਦੇ ਫੇਜ਼-8 ਸਥਿਤ ਦਸਹਿਰਾ ਗਰਾਊਂਡ ਵਿੱਚ ਸੂਬਾ ਪੱਧਰੀ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ। ਜਿਸ ਦੀ ਅਗਵਾਈ ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ, ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਆਗੂਆਂ ਸੱਜਣ ਸਿੰਘ ਅਤੇ ਰਣਬੀਰ ਸਿੰਘ ਢਿੱਲੋਂ ਨੇ ਕੀਤੀ। ਸਵੇਰੇ 11 ਵਜੇ ਹੀ ਪੰਜਾਬ ਭਰ ’ਚੋਂ ਮੁਲਾਜ਼ਮ ਕਾਫ਼ਲਿਆਂ ਦੇ ਰੂਪ ਵਿੱਚ ਮੁਹਾਲੀ ਪਹੁੰਚਣੇ ਸ਼ੁਰੂ ਹੋ ਗਏ ਅਤੇ ਦੁਪਹਿਰ ਤੱਕ ਮੁਲਾਜ਼ਮਾਂ ਅਤੇ ਪੈਨਸ਼ਨਰ ਬਾਬਿਆਂ ਦੀ ਵੱਡੀ ਭੀੜ ਜਮ੍ਹਾ ਹੋ ਗਈ। ਜਿਨ੍ਹਾਂ ਵਿੱਚ ਅੌਰਤਾਂ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕਣ ਵਾਲੇ ਮੁੱਖ ਮੰਤਰੀ ਤੋਂ ਇਨਸਾਫ਼ ਦੀ ਉਮੀਦ ਨਹੀਂ ਰੱਖੀ ਜਾ ਸਕਦੀ ਹੈ। ਇਸ ਲਈ ਮੁਲਾਜ਼ਮਾਂ ਨੂੰ ਬਗਾਵਤ ਦਾ ਝੰਡਾ ਬੁਲੰਦ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੈਰ ਪੈਰ ’ਤੇ ਝੂਠ ਬੋਲਦੇ ਆ ਰਹੇ ਹਨ ਅਤੇ ਤਿੰਨ ਸਾਲਾਂ ਵਿੱਚ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ।
ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਕੋਸਦਿਆਂ ਮੁਲਾਜ਼ਮ ਮੰਗਾਂ ਤੋਂ ਮੂੰਹ ਫੇਰਨ ਦਾ ਦੋਸ਼ ਲਾਇਆ। ਬੁਲਾਰਿਆਂ ਨੇ ਰੋਹ ਭਰੇ ਲਹਿਜ਼ੇ ਵਿੱਚ ਕਿਹਾ ਕਿ ਕੈਪਟਨ ਸਰਕਾਰ ਨੂੰ ਪੰਜਾਬ ਦੀ ਸਿਆਸਤ ਤੋਂ ਲਾਂਭੇ ਕਰਨ ਲਈ ਮੁਲਾਜ਼ਮਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਐਲਾਨ ਕੀਤਾ ਕਿ 2022 ਦੀਆਂ ਚੋਣਾਂ ਵਿੱਚ ਮੋਤੀਆਂ ਵਾਲੀ ਸਰਕਾਰ ਨੂੰ ਦਿੱਲੀ ਵਾਂਗ ਪੰਜਾਬ ਵਿੱਚ ਵੀ ਖਾਤਾ ਨਹੀਂ ਖੁੱਲ੍ਹਣ ਦਿੱਤਾ ਜਾਵੇਗਾ। ਮੁਲਾਜ਼ਮ ਆਗੂ ਸੱਜਣ ਸਿੰਘ ਨੇ ਅੱਜ ਦੀ ਇਸ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਇਕ ਝੰਡੇ ’ਤੇ ਹੇਠ ਇਕੱਠੇ ਦੇਖ ਕੇ ਕਾਫੀ ਭਾਵੁਕ ਹੋ ਗਏ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਸੰਨ 1970-71 ਵਿੱਚ ਅਜਿਹੀ ਇਤਿਹਾਸਕ ਰੈਲੀ ਹੋਈ ਸੀ ਅਤੇ ਉਸ ਤੋਂ ਬਾਅਦ ਕਦੇ ਅਜਿਹਾ ਇਕੱਠ ਦੇਖਣ ਨੂੰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਅੱਜ ਦੇ ਫੈਸਲਾਕੁਨ ਇਕੱਠ ਨੇ ਸਰਕਾਰ ਦੀਆਂ ਚੂਲਾ ਹਿਲਾ ਕੇ ਰੱਖ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਵੱਲੋਂ ਖਜ਼ਾਨਾ ਖਾਲੀ ਹੋਣ ਦੀ ਦੁਹਾਈ ਦਿੱਤੀ ਜਾ ਰਹੀ ਹੈ, ਦੂਜੇ ਪਾਸੇ ਵਿਧਾਨ ਸਭਾ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਤਨਖ਼ਾਹਾਂ ਅਤੇ ਵਿੱਤੀ ਲਾਭਾਂ ਦੇ ਬਿੱਲ ਲਿਆ ਕੇ ਨਿੱਜੀ ਹਿੱਤ ਪਾਲੇ ਜਾ ਰਹੇ ਹਨ। ਜਦੋਂਕਿ ਇਸ ਦੇ ਉਲਟ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਗਲਾ ਘੁੱਟਣ ’ਤੇ ਲੱਗੀ ਹੋਈ ਹੈ। ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਪਰਮਿੰਦਰ ਸਿੰਘ ਖੰਗੂੜਾ ਨੇ ਮੁਲਾਜ਼ਮ ਏਕਤਾ ਦੀ ਲੋੜ ’ਤੇ ਜ਼ੋਰ ਦਿੰਦਿਆਂ ਸਾਰੇ ਮੁਲਾਜ਼ਮਾਂ ਨੂੰ ਇਕ ਝੰਡੇ ਹੇਠ ਇਕੱਠੇ ਹੋਣ ਦੀ ਅਪੀਲ ਕੀਤੀ। ਹਰਜੀਤ ਸਿੰਘ ਮਲਕਪੁਰ ਨੇ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ।
ਸਤੀਸ਼ ਰਾਣਾ, ਮੇਘ ਸਿੰਘ ਸਿੱਧੂ, ਕਰਮ ਸਿੰਘ ਧਨੋਆ, ਠਾਕੁਰ ਸਿੰਘ, ਬਖਸ਼ੀਸ਼ ਸਿੰਘ, ਪ੍ਰੇਮ ਸਾਗਰ ਸ਼ਰਮਾ ਨੇ ਕਿਹਾ ਕਿ ਰੀ-ਸਟਰਚਰਿੰਗ ਦੀ ਆੜ ਵਿੱਚ ਮੁਲਾਜ਼ਮਾਂ ਦੀਆਂ ਹਜ਼ਾਰਾਂ ਅਸਾਮੀਆਂ ਖ਼ਤਮ ਕੀਤੀਆਂ ਜਾ ਰਹੀਆਂ ਹਨ ਜਦਕਿ ਹੁਕਮਰਾਨ ਆਪਣਿਆਂ ਨੂੰ ਖ਼ੁਸ਼ ਕਰਨ ਲਈ ਮਾਰਕੀਟ ਕਮੇਟੀਆਂ, ਬੋਰਡਾਂ/ਕਾਰਪੋਰੇਸ਼ਨਾਂ ਦੇ ਚੇਅਰਮੈਨੀ ਅਤੇ ਵਾਈਸ-ਚੇਅਰਮੈਨ ਥਾਪੇ ਜਾ ਰਹੇ ਹਨ। ਸੱਜਣ ਸਿੰਘ ਨੇ ਅਗਲੇ ਐਕਸ਼ਨ ਪਲਾਨ ਦਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਬਜਟ ਸੈਸ਼ਨ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਕੁਝ ਨਾ ਕੀਤਾ ਤਾਂ 3 ਮਾਰਚ ਨੂੰ ਪੰਜਾਬ ਵਿੱਚ ਜ਼ਿਲ੍ਹਾ ਪੱਧਰ ’ਤੇ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ ਅਤੇ 1 ਮਾਰਚ ਨੂੰ ਪੈਨਸ਼ਨਰ ਭਵਨ ਲੁਧਿਆਣਾ ਵਿੱਚ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੀ ਹੋਣ ਵਾਲੀ ਸਾਂਝੀ ਮੀਟਿੰਗ ਵਿੱਚ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਸਾਰੇ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਡੀਏ ਦੀਆਂ ਸਾਰੀਆਂ ਬਕਾਇਆ ਕਿਸ਼ਤਾਂ ਰਿਲੀਜ਼ ਕੀਤੀਆਂ ਜਾਣ।
ਇਸ ਮੌਕੇ ਮੁਲਾਜ਼ਮ ਆਗੂ ਵੇਦ ਪ੍ਰਕਾਸ਼ ਸ਼ਰਮਾ, ਰਣਵੀਰ ਸਿੰਘ ਢਿੱਲੋਂ, ਰਾਜਿੰਦਰ ਕੁਮਾਰ ਯੂਟੀ, ਜਗਦੀਸ਼ ਸਿੰਘ ਯੂਟੀ ਰਣਜੀਤ ਹੰਸ ਯੂਟੀ, ਗੁਰਮੇਲ ਸਿੰਘ ਸਿੱਧੂ, ਗੁਰਨਾਮ ਸਿੰਘ ਵਿਰਕ, ਨਛੱਤਰ ਸਿੰਘ ਭਾਈਰੂਪਾ, ਬਖਸ਼ੀਸ਼ ਸਿੰਘ, ਅਜਮੇਰ ਸਿੰਘ, ਬਲਦੇਵ ਸਿੰਘ ਬੁੱਟਰ, ਜਗਦੇਵ ਕੌਲ, ਰੰਜੀਵ ਕੁਮਾਰ, ਤੀਰਥ ਸਿੰਘ ਬਾਸੀ, ਦਰਸ਼ਣ ਸਿੰਘ ਲੁਬਾਣਾ, ਬੀਕੇ ਮੋਦਗਿੱਲ, ਹਰਜਿੰਦਰ ਸਿੰਘ ਪੰਨੂ, ਸੁਖਜਿੰਦਰ ਸਿੰਘ ਚਾਹਲ, ਜਗਜੀਤ ਸਿੰਘ ਦੂਆ, ਦਰਸ਼ਨ ਸਿੰਘ ਬੇਲੂਮਾਜਰਾ, ਰਾਜ ਕੁਮਾਰ ਅਰੋੜਾ, ਗੁਰਮੇਲ ਸਿੰਘ ਮੈਂਡਲੇ, ਅਵਿਨਾਸ਼ ਸ਼ਰਮਾ, ਜਸਵੰਤ ਸਿੰਘ ਸੰਧੂ, ਹਰਭਜਨ ਸਿੰਘ ਪਿਲਖਣੀ, ਗੁਰਮੀਤ ਸਿੰਘ ਵਾਲੀਆ, ਸੁਖਜੀਤ ਸਿੰਘ, ਸੁਖਚੈਨ ਸਿੰਘ ਸੈਣੀ, ਗੁਰਮੇਲ ਸਿੰਘ ਮੌਜੇਵਾਲ, ਹਰਨੇਕ ਸਿੰਘ ਮਾਵੀ, ਜਗਜੀਤ ਸਿੰਘ, ਨਿਰਮਲ ਸਿੰਘ ਸੈਣੀ,ਅਮਿਤ ਕਟੋਚ, ਮਨਜੀਤ ਸਿੰਘ ਸੈਣੀ, ਦਰਸ਼ਨ ਲੁਬਾਣਾ, ਵਾਸ਼ਿੰਨਟਨ ਸਿੰਘ, ਜਗਦੀਸ਼ ਸਿੰਘ ਚਾਹਿਲ, ਸੁਖਵਿੰਦਰ ਸਿੰਘ ਚਾਹਲ, ਬਲਰਾਜ ਸਿੰਘ ਦਾਊ, ਪਿਆਰਾ ਸਿੰਘ, ਪ੍ਰੇਮ ਚੰਦ ਅਗਰਗਾਲ, ਕੁਲਦੀਪ ਦੌੜਕਾ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।
(ਬਾਕਸ ਆਈਟਮ)
ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਸਾਥੀਆਂ ਵੱਲੋਂ ਸਿਆਸੀ ਵਿੰਗ ਦੀ ਸਥਾਪਨਾ ਕੀਤੀ ਗਈ ਹੈ। ਲੋੜ ਪੈਣ ’ਤੇ ਬਾਕੀ ਹਮਖ਼ਿਆਲੀ ਧਿਰਾਂ ਨਾਲ ਮਿਲ ਕੇ ਕੈਪਟਨ ਸਰਕਾਰ ਨੂੰ ਚੋਣਾਂ ਵਿੱਚ ਟੱਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੱਖਾਂ ਮੁਲਾਜ਼ਮ/ਪੈਨਸ਼ਨਰਾਂ ਸਮੇਤ ਉਨ੍ਹਾਂ ਦੇ ਪਰਿਵਾਰਕ ਮੈਂਬਰ ਆਉਣ ਵਾਲੀਆਂ ਚੋਣਾਂ ਵਿੱਚ ਵੱਡਾ ਫੇਰ ਬਦਲ ਕਰਨ ਦੀ ਸਮਰੱਥਾ ਰੱਖਦੇ ਹਨ।
(ਬਾਕਸ ਆਈਟਮ)
ਜਾਣ। ਉਧਰ, ਮੁੱਖ ਮੰਤਰੀ ਦੇ ਓਐਸਡੀ ਗੁਰਪ੍ਰੀਤ ਸਿੰਘ ਢੇਸੀ ਨੇ ਧਰਨੇ ਵਿੱਚ ਪਹੁੰਚ ਕੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੰਗ ਪੱਤਰ ਹਾਸਲ ਕੀਤਾ। ਉਨ੍ਹਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੋ ਮਾਰਚ ਨੂੰ ਮੁੱਖ ਮੰਤਰੀ ਨਾਲ ਸਾਢੇ 12 ਵਜੇ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਕੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕੀਤਾ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਇਸ ਮਗਰੋਂ ਮੁਲਾਜ਼ਮਾਂ ਦਾ ਗੁੱਸਾ ਸ਼ਾਂਤ ਹੋਇਆ ਅਤੇ ਉਨ੍ਹਾਂ ਨੇ ਸ਼ਾਮ ਨੂੰ ਆਪਣਾ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …