Share on Facebook Share on Twitter Share on Google+ Share on Pinterest Share on Linkedin ਪੰਜਾਬ ਰਾਜ ਐਸਸੀ ਕਮਿਸ਼ਨ ਵੱਲੋਂ ਦੋਧਰ ਸ਼ਰਕੀ ਵਿੱਚ ਦਲਿਤ ਦੇ ਘਰ ਨੂੰ ਅੱਗ ਲਗਾਉਣ ਸਬੰਧੀ ਖਬਰਾਂ ਦਾ ਗੰਭੀਰ ਨੋਟਿਸ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ ਤੇ ਐਸਐਸਪੀ ਮੋਗਾ ਨੂੰ 24 ਅਪਰੈਲ ਨੂੰ ਰਿਪੋਰਟ ਪੇਸ਼ ਕਰਨ ਦੇ ਹੁਕਮ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 7 ਅਪਰੈਲ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇੱਕ ਪੰਜਾਬੀ ਅਖਬਾਰ ’ਚ ‘ਦੋਧਰ ਸ਼ਰਕੀ ਵਿੱਚ ਦਲਿਤ ਦੇ ਘਰ ਨੂੰ ਅੱਗ ਲਾਈ’ ਸਿਰਲੇਖ ਹੇਠ ਪ੍ਰਕਾਸ਼ਿਤ ਹੋਈ ਖਬਰ ਦਾ ਸੂ-ਮੋਟੋ ਨੋਟਿਸ ਲੈਂਦੇ ਹੋਏ ਡਾਇਰੈਕਟਰ, ਬਿਊਰੋ ਆਫ ਇਨਵੈੈਸਟੀਗੇਸ਼ਨ ਅਤੇ ਐਸ.ਐਸ.ਪੀ. ਮੋਗਾ ਨੂੰ 24 ਅਪ੍ਰੈਲ 2017 ਨੂੰ ਨਿੱਜੀ ਪੱਧਰ ਤੇ ਕਮਿਸ਼ਨ ਸਨਮੁੱਖ ਸਮੁੱਚੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਦੱਸਿਆ ਕਿ ਪ੍ਰਕਾਸ਼ਿਤ ਖ਼ਬਰ ਤੋਂ ਜਾਣਕਾਰੀ ਮਿਲੀ ਹੈ ਕਿ ਦੋਧਰ ਸ਼ਰਕੀ ਦੀ ਵਿਧਵਾ ਦਲਿਤ ਅੋਰਤ ਨਾਲ ਉਸਦੇ ਹੀ ਘਰ ਵਿੱਚ ਵੜ ਕੇ ਪਿੰੰਡ ਦੇ ਲੋਕਾਂ ਵੱਲੋਂ ਛੇੜਛਾੜ ਕੀਤੀ ਅਤੇ ਉਸਦੇ ਵਿਰੋਧ ਕਰਨ ਤੇ ਉਸ ਨੂੰ ਅਤੇ ਉਸ ਦੀ ਧੀ ਸਮੇਤ ਤੇਲ ਪਾ ਕੇ ਸਾੜਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੂਰੇ ਤੱਥਾ ਦੀ ਦੀ ਪੜਤਾਲ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਡਾਇਰੈਕਟਰ, ਬਿਊਰੋ ਆਫ ਇਨਵੈੈਸਟੀਗੇਸ਼ਨ ਆਪਣੇ ਪੱਧਰ ਤੇ ਇਸ ਦੀ ਜਾਂਚ ਕਰਵਾ ਕੇ ਅਤੇ ਐਸ.ਐਸ.ਪੀ. ਮੋਗਾ 24 ਅਪ੍ਰੈਲ 2017 ਨੂੰ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਸ੍ਰੀ ਬਾਘਾ ਨੇ ਅੱਗੇ ਦੱਸਿਆ ਕਿ ਕਮਿਸ਼ਨ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਬਣਦੇ ਹੱਕ ਦਿਵਾਉਣ ਲਈ ਵਚਨਬੱਧ ਹੈ ਅਤੇ ਇਸ ਮਾਮਲੇ ਨੂੰ ਪੂਰੀ ਪਾਰਦਰਸ਼ਤਾ ਨਾਲ ਹੱਲ ਕਰਨ ਨੂੰ ਯਕੀਨੀ ਬਣਾਏਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ