nabaz-e-punjab.com

ਧਮਾਕਾ ਖੇਜ ਸਮੱਗਰੀ ਮਾਮਲਾ: ਪੰਜਾਬ ਪੁਲੀਸ ਦੇ ਹੌਲਦਾਰ ਆਲਮਪ੍ਰੀਤ ਦੇ ਬਿਆਨ ਦਰਜ

ਹੌਲਦਾਰ ਨੇ ਬਿਆਨਾਂ ’ਚ ਕਿਹਾ ਐਨਆਈਏ ਨੂੰ ਆਪਣੇ ਨਾਂ ’ਤੇ ਲੈ ਕੇ ਦਿੱਤਾ ਸੀ ਜੀਓ ਦਾ ਸਿੰਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ:
ਅਦਾਲਤੀ ਕਾਰਵਾਈ ’ਤੇ ਵੀ ਕਰੋਨਾਵਾਇਰਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇੰਜੀਨੀਅਰਿੰਗ ਕਾਲਜ ਜਲੰਧਰ ’ਚੋਂ 1 ਕਿੱਲੋ ਧਮਾਕਾ ਖੇਜ ਸਮਗਰੀ ਅਤੇ ਏਕੇ-47 ਰਾਈਫ਼ਲ ਅਤੇ ਹੋਰ ਅਸਲੇ ਸਮੇਤ ਗ੍ਰਿਫ਼ਤਾਰ ਕਸ਼ਮੀਰੀ ਨੌਜਵਾਨਾਂ ਜਾਹਿਦ ਗੁਲਜ਼ਾਰ, ਯਾਸਿਰ ਰਫ਼ੀਕ ਭੱਟ, ਮੁਹੰਮਦ ਇਸ਼ਰਸ ਸ਼ਾਹ ਅਤੇ ਸੁਹੇਲ ਅਹਿਮਦ ਭੱਟ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਇਹ ਚਾਰੇ ਕਸ਼ਮੀਰੀ ਨੌਜਵਾਨ ਜਲੰਧਰ ਦੇ ਮਕਸੂਦਾਂ ਥਾਣੇ ’ਤੇ ਗਰਨੇਡ ਹਮਲਾ ਕਰਨ ਦੇ ਮਾਮਲੇ ਵਿੱਚ ਵੀ ਨਾਮਜ਼ਦ ਹਨ। ਇੰਜ ਹੀ ਸਰਹੱਦੋਂ ਪਾਰ 532 ਕਿੱਲੋ ਹੈਰੋਇਨ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਨੇ ਵੀ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ ਗਈ ਹੈ।
ਬਚਾਅ ਪੱਖ ਦੇ ਵਕੀਲ ਰਣਜੋਧ ਸਿੰਘ ਸਰਾਓ ਨੇ ਦੱਸਿਆ ਕਿ ਅੱਜ ਕੇਸ ਦੀ ਸੁਣਵਾਈ ਦੌਰਾਨ ਐਨਆਈਏ ਦੀ ਜਾਂਚ ਟੀਮ ਵੱਲੋਂ ਪੰਜਾਬ ਪੁਲੀਸ ਦੇ ਇਕ ਹੌਲਦਾਰ ਆਲਮਪ੍ਰੀਤ ਨੂੰ ਸਰਕਾਰੀ ਗਵਾਹ ਵਜੋਂ ਪੇਸ਼ ਕੀਤਾ। ਹੌਲਦਾਰ ਨੇ ਅਦਾਲਤ ਵਿੱਚ ਦਰਜ ਕਰਵਾਏ ਆਪਣੇ ਬਿਆਨਾਂ ਵਿੱਚ ਕਿਹਾ ਕਿ ਉਸ ਨੇ ਆਪਣੇ ਨਾਂ ’ਤੇ ਜੀਓ ਦਾ ਸਿੰਮ ਖਰੀਦ ਕੇ ਐਨਆਈਏ ਦੀ ਜਾਂਚ ਨੂੰ ਟੀਮ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਸੇਂਟ ਸੋਲਜਰ ਕਾਲਜ ਜਲੰਧਰ ਅਤੇ ਯੂਨੀਵਰਸਲ ਇੰਸਟੀਚਿਊਟ ਡੇਰਾਬੱਸੀ ਦੇ ਅਧਿਕਾਰੀ ਵੀ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ। ਦੋਵੇਂ ਸਿੱਖਿਆ ਸੰਸਥਾਵਾਂ ਦੇ ਅਧਿਕਾਰੀਆਂ ਨੇ ਕਸ਼ਮੀਰੀ ਨੌਜਵਾਨ ਦੇ ਉਨ੍ਹਾਂ ਦੇ ਅਦਾਰਿਆਂ ਵਿੱਚ ਪੜ੍ਹਾਈ ਕਰਨ ਦੀ ਗੱਲ ਆਖੀ ਹੈ।
ਉਕਤ ਮਾਮਲਿਆਂ ਸਬੰਧੀ ਮੁਹਾਲੀ ਅਦਾਲਤ ਵੱਲੋਂ ਕਸ਼ਮੀਰੀ ਨੌਜਵਾਨਾਂ ਸਮੇਤ ਹੋਰਨਾਂ ਮੁਲਜ਼ਮਾਂ ਦੇ ਖ਼ਿਲਾਫ਼ ਪਹਿਲਾਂ ਹੀ ਦੋਸ਼ ਤੈਅ ਕੀਤੇ ਜਾ ਚੁੱਕੇ ਹਨ। ਦਸੰਬਰ 2018 ਵਿੱਚ ਇਨ੍ਹਾਂ ਮਾਮਲਿਆਂ ਦੀ ਜਾਂਚ ਐਨਆਈਏ ਨੂੰ ਸੌਂਪੀ ਗਈ ਸੀ। ਮੁਲਜ਼ਮਾਂ ਖ਼ਿਲਾਫ਼ ਦੇਸ਼ ਧ੍ਰੋਹ, ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ ਲਈ 9 ਅਪਰੈਲ ਦਾ ਦਿਨ ਨਿਰਧਾਰਿਤ ਕੀਤਾ ਹੈ।

Load More Related Articles
Load More By Nabaz-e-Punjab
Load More In Police

Check Also

Punjab Police busts module backed by foreign based gangsters; key operative, three weapon suppliers held with 2 pistols

Punjab Police busts module backed by foreign based gangsters; key operative, three weapon …