nabaz-e-punjab.com

ਸਰਕਾਰੀ ਸਕੂਲ ਦੁਸਾਰਨਾ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 8 ਜੁਲਾਈ
ਇੱਥੋਂ ਦੇ ਨੇੜਲੇ ਪਿੰਡ ਦੁਸਾਰਨਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ‘ਯੂਥ ਆਫ ਪੰਜਾਬ’ ਦੇ ਪ੍ਰਬੰਧਕ ਨੌਜੁਆਨਾਂ ਵੱਲੋਂ ਰਮਾਕਾਂਤ ਕਾਲੀਆ ਦੀ ਰਹਿਨੁਮਾਈ ਹੇਠ ਸਟੇਸ਼ਨਰੀ ਦਾ ਸਮਾਨ ਭੇਂਟ ਕੀਤਾ। ਇਸ ਮੌਕੇ ਗਲਬਾਤ ਕਰਦਿਆਂ ਰਮਾਕਾਂਤ ਨੇ ਦੱਸਿਆ ਕਿ ‘ਯੂਥ ਆਫ ਪੰਜਾਬ’ ਵੱਲੋਂ ਅਰੰਭੀ ਸਮਾਜ ਸੇਵਾ ਦੀ ਲੜੀ ਤਹਿਤ ਅੱਜ ਸਰਕਾਰੀ ਸਕੂਲ ਦੇ ਹੁਨਰਮੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਾ ਸਮਾਨ ਭੇਂਟ ਕੀਤਾ ਗਿਆ ਤਾਂ ਜੋ ਵਿਦਿਆਰਥੀ ਆਪਣੀ ਪੜਾਈ ਵਧੀਆ ਢੰਗ ਨਾਲ ਕਰ ਸਕਣ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਅਤੇ ਪ੍ਰਬੰਧਕਾਂ ਨੇ ‘ਯੂਥ ਆਫ ਪੰਜਾਬ’ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਸਕੂਲੀ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜਾਈ ਕਰਨ ਦੀ ਅਪੀਲ ਕੀਤੀ। ਇਸ ਮੌਕੇ ਅਸ਼ੀਸ਼ ਕੁਮਾਰ, ਵਿਕਾਸ ਕੁਮਾਰ ਬੱਬੂ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…