Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਟੈਪਅਪ ਐਜੂਕੇਸ਼ਨ ਤੇ ਰੋਮੀ ਟਰੈਵਲ ਏਜੰਟ ਦਾ ਲਾਇਸੈਂਸ ਰੱਦ ਨਬਜ਼-ਏ-ਪੰਜਾਬ, ਮੁਹਾਲੀ, 27 ਸਤੰਬਰ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੋ ਟਰੈਵਲ ਏਜੰਟਾਂ ਸਟੈਪਅਪ ਐਜੂਕੇਸ਼ਨ ਫਰਮ ਅਤੇ ਰੋਮੀ ਟਰੈਵਲ ਏਜੰਟ ਦਾ ਲਾਇਸੈਂਸ ਰੱਦ ਕੀਤਾ ਗਿਆ ਹੈ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮੁਹਾਲੀ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਸਟੈਪਅਪ ਐਜੂਕੇਸ਼ਨ ਫਰਮ ਦਾ ਲਾਇਸੈਂਸ ਰੱਦ ਕੀਤਾ ਗਿਆ ਹੈ। ਇਸ ਸਬੰਧੀ ਮੀਡੀਆ ਨਾਲ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸਟੈਪਅਪ ਐਜੂਕੇਸ਼ਨ ਫਰਮ ਫੇਜ਼-5 (ਮੁਹਾਲੀ) ਦੇ ਮਾਲਕ ਸੀਤਲ ਸਿੰਘ ਵਾਸੀ ਪਿੰਡ ਤੇ ਡਾਕਘਰ-ਘੋਲੀਆ ਖੁਰਦ, ਫੇਰੂ ਪੱਟੀ, (ਮੋਗਾ) ਹਾਲ ਵਾਸੀ ਸੈਕਟਰ-78, (ਮੁਹਾਲੀ) ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੈਂਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 19 ਮਾਰਚ 2023 ਤੱਕ ਸੀ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਸ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਇਸ ਫਰਮ ਦਾ ਲਾਇਸੈਂਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੈਂਸੀ/ਫਰਮ ਦਾ ਮਾਲਕ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਜ਼ਿੰਮੇਵਾਰੀ ਵੀ ਉਸ ਦੀ ਹੋਵੇਗੀ। ਇਸੇ ਤਰ੍ਹਾਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਰੋਮੀ ਟਰੈਵਲ ਏਜੰਟ ਦਾ ਲਾਇਸੈਂਸ ਰੱਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰੋਮੀ ਟਰੈਵਲ ਏਜੰਟ ਦੁਕਾਨ ਨੰਬਰ 17, ਸਿਸਵਾਂ ਰੋਡ, ਕੁਰਾਲੀ (ਮੁਹਾਲੀ) ਦੇ ਮਾਲਕ ਪ੍ਰੇਮ ਸਿੰਘ ਵਾਸੀ ਪਿੰਡ ਦੁਸਾਰਨਾ (ਖਰੜ) ਨੂੰ ਟਰੈਵਲ ਏਜੰਸੀ ਦਾ ਕੰਮ ਕਰਨ ਲਈ ਲਾਇਸੈਂਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 14 ਮਈ 2020 ਨੂੰ ਖ਼ਤਮ ਹੋ ਚੁੱਕੀ ਸੀ ਪ੍ਰੰਤੂ ਇਸ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਇਸ ਫਰਮ ਦਾ ਲਾਇਸੈਂਸ ਵੀ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੈਂਸੀ/ਫਰਮ ਦਾ ਮਾਲਕ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਜ਼ਿੰਮੇਵਾਰੀ ਵੀ ਉਸ ਦੀ ਹੋਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ