Share on Facebook Share on Twitter Share on Google+ Share on Pinterest Share on Linkedin ਆਵਾਰਾ ਕੁੱਤਿਆਂ ਦੀ ਨਸਬੰਦੀ: ਨਗਰ ਨਿਗਮ ਨੇ ਪਟੀਸ਼ਨਰ ਨੂੰ 50 ਹਜ਼ਾਰ ਹਰਜਾਨੇ ਦਾ ਚੈੱਕ ਦਿੱਤਾ ਸਮਾਜ ਸੇਵੀ ਆਗੂ ਕੰਵਲ ਨੈਨ ਸਿੰਘ ਸੋਢੀ ਨੇ ਨਾਨੂੰ ਦਾਦੂ ਰਸੋਈ ਨੂੰ ਦਾਨ ਕੀਤੀ ਰਾਸ਼ੀ ਨਬਜ਼-ਏ-ਪੰਜਾਬ, ਮੁਹਾਲੀ, 16 ਸਤੰਬਰ: ਇੱਥੋਂ ਦੇ ਸੈਕਟਰ-70 ਦੇ ਵਸਨੀਕ ਅਤੇ ਸਮਾਜ ਸੇਵੀ ਆਗੂ ਕੰਵਲ ਨੈਨ ਸਿੰਘ ਸੋਢੀ ਵੱਲੋਂ ਆਵਾਰਾ ਕੁੱਤਿਆਂ ਦੀ ਨਸਬੰਦੀ ਵਿੱਚ ਕਥਿਤ ਹੇਰਾਫੇਰੀ ਅਤੇ ਲਾਪਰਵਾਹੀ ਦੇ ਮਾਮਲੇ ਨੂੰ ਲੈ ਕੇ ਲੋਕ ਅਦਾਲਤ ਵਿੱਚ ਦਾਇਰ ਕੇਸ ਸਬੰਧੀ ਅਦਾਲਤ ਦੇ ਹੁਕਮਾਂ ਤੋਂ ਬਾਅਦ ਮੁਹਾਲੀ ਨਗਰ ਨਿਗਮ ਨੇ ਪਟੀਸ਼ਨਰ ਨੂੰ 50 ਹਜ਼ਾਰ ਰੁਪਏ ਦੇ ਹਰਜਾਨੇ ਦਾ ਚੈੱਕ ਸੌਂਪਿਆ ਹੈ। ਸ੍ਰੀ ਸੋਢੀ ਨੇ ਅੱਗੇ ਇਹ ਰਕਮ ਸੈਕਟਰ-70 ਦੇ ਪਾਰਕ ਵਿੱਚ ਚਲਦੀ ਨਾਨੂੰ ਦਾਦੂ ਰਸੋਈ ਨੂੰ ਦਾਨ ਦੇ ਦਿੱਤੀ ਹੈ। ਸ੍ਰੀ ਸੋਢੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ 2016 ਵਿੱਚ ਲੋਕ ਅਦਾਲਤ ਵਿੱਚ ਕੇਸ ਦਾਇਰ ਗਿਆ ਸੀ, ਜਿਸ ਦਾ ਫ਼ੈਸਲਾ 2023 ਵਿੱਚ ਹੋਇਆ ਸੀ ਅਤੇ ਅਦਾਲਤ ਨੇ ਮੁਹਾਲੀ ਨਗਰ ਨਿਗਮ ਨੂੰ ਆਵਾਰਾ ਕੁੱਤਿਆਂ ਦੀ ਨਸਬੰਦੀ ਦਾ ਕੰਮ ਸਹੀ ਤਰੀਕੇ ਨਾਲ ਕਰਨ ਦੇ ਨਿਰਦੇਸ਼ ਜਾਰੀ ਕਰਨ ਨਾਲ-ਨਾਲ ਉਨ੍ਹਾਂ ਨੂੰ ਹਰਜਾਨੇ ਦਾ ਭੁਗਤਾਨ ਕਰਨ ਦੇ ਆਦੇਸ਼ ਦਿੱਤੇ ਸਨ। ਇਸ ਸਬੰਧੀ ਨਗਰ ਨਿਗਮ ਨੇ ਬੀਤੇ ਦਿਨੀਂ ਉਨ੍ਹਾਂ (ਪਟੀਸ਼ਨਰ ਕੰਵਲ ਨੈਨ ਸਿੰਘ ਸੋਢੀ) ਨੂੰ 50 ਹਜ਼ਾਰ ਰੁਪਏ ਦਾ ਚੈੱਕ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਲਈ ਕਾਨੂੰਨੀ ਲੜਾਈ ਜਾਰੀ ਰੱਖਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ