Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਵੱਲੋਂ ਜੰਮੂ ਕਸ਼ਮੀਰ ਦਾ ਜੋੜਾ ਸਵਾ 10 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਲੁਧਿਆਣਾ ਵਿੱਚ ਐਸਟੀਐਫ਼ ਦੀ ਟੀਮ ਨੇ ਗੁਪਤ ਸੂਚਨਾ ’ਤੇ ਮੁਲਜ਼ਮ ਪਤੀ ਪਤਨੀ ਨੂੰ ਕੀਤਾ ਕਾਬੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਨਵੰਬਰ: ਐਸਟੀਐਫ ਲੁਧਿਆਣਾ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਹੈਰੋਇਨ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ। ਐਸਟੀਐਫ਼ ਨੇ ਜੰਮੂ ਕਸ਼ਮੀਰ ਦੇ ਇੱਕ ਜੋੜੇ ਨੂੰ ਗ੍ਰਿਫ਼ਤਾਰ ਕਕਰੇ ਉਨ੍ਹਾਂ ਕੋਲੋਂ 10 ਕਿੱਲ 250 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਨੇ ਆਪਣੇ ਅਖਰੋਟਾਂ ਵਾਲੇ ਬੈਗ ਵਿੱਚ ਅਖਰੋਟਾਂ ਦੇ ਥੱਲੇ ਹੈਰੋਇਨ ਛੁਪਾ ਰੱਖੀ ਹੋਈ ਸੀ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਐਸਟੀਐਫ਼ ਦੇ ਡੀਜੀਪੀ ਮੁਹੰਮਦ ਮੁਸਤਫਾ ਅਤੇ ਆਈਜੀ ਪ੍ਰਮੋਦ ਬਾਨ ਨੇ ਦੱਸਿਆ ਕਿ ਐਸਟੀਐਫ ਵੱਲੋਂ ਜੰਮੂ ਤੋਂ ਲੁਧਿਆਣਾ ਆ ਰਹੀ ਜੇ ਐਂਡ ਕੇ ਨੰਬਰੀ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਕਾਰ ’ਚੋਂ ਸਵਾ 10 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮਾਂ ਦੀ ਪਛਾਣ ਮੁਹੰਮਦ ਅਰਬੀ ਅਤੇ ਉਸ ਦੀ ਪਤਨੀ ਜਮੀਲਾ ਬੇਗਮ ਵਾਸੀ ਪਿੰਡ ਜਲਾਲਾਵਾਦ, ਜ਼ਿਲ੍ਹਾ ਜੰਮੂ ਵਜੋਂ ਹੋਈ ਹੈ। ਮੁਲਜ਼ਮਾਂ ਦੇ ਖ਼ਿਲਾਫ਼ ਥਾਣਾ ਮੋਤੀ ਨਗਰ ਲੁਧਿਆਣਾ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਧਿਕਾਰੀਆਂ ਨੇ ਮੁੱਢਲੀ ਜਾਂਚ ਦੌਰਾਨ ਮੁਲਜ਼ਮਾਂ ਨੇ ਮੰਨਿਆ ਹੈ ਕਿ ਉਨ੍ਹਾਂ ਵੱਲੋਂ ਸਰਹੱਦ ਪਾਰ ਤੋਂ ਸਮਗਲਿੰਗ ਕਰਕੇ ਲਿਆਂਦੀ ਹੈਰੋਇਨ ਦੀ ਖੇਪ ਲੁਧਿਆਣਾ ਵਿੱਚ ਸਪਲਾਈ ਕਰਨੀ ਸੀ। ਮੁਹੰਮਦ ਅਰਬੀ ਦੇ ਖ਼ਿਲਾਫ਼ ਪਹਿਲਾਂ ਵੀ ਜੰਮੂ ਕਸ਼ਮੀਰ ਵਿੱਚ ਐਨਡੀਪੀਐਸ ਐਕਟ ਅਧੀਨ ਦੋ ਕੇਸ ਦਰਜ ਹਨ। ਮੁਲਜ਼ਮ ਹੈਰੋਇਨ ਸਪਲਾਈ ਲਈ ਆਪਣੀ ਪਤਨੀ ਜਮੀਲਾ ਬੇਗਮ ਨੂੰ ਵਰਤਦਾ ਸੀ। ਸ੍ਰੀ ਮੁਹੰਮਦ ਮੁਸਤਫਾ ਅਤੇ ਪ੍ਰਮੋਦ ਬਾਨ ਨੇ ਦੱਸਿਆ ਕਿ ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਸੇ ਸਖ਼ਤ ਕਾਨੂੰਨੀ ਸ਼ਿਕੰਜੇ ਕਾਰਨ ਨਸ਼ਾ ਤਸਕਰ ਨੇਪਾਲ ਅਤੇ ਮੀਆਂਮਾਰ ਰਾਹੀਂ ਦਿੱਲੀ ਵਿੱਚ ਹੈਰੋਇਨ ਦੀ ਖੇਪ ਪਹੁੰਚਦੀ ਹੈ ਅਤੇ ਦਿੱਲੀ ਤੋਂ ਅੱਗੇ ਵੱਖ ਵੱਖ ਰਾਜਾਂ ਵਿੱਚ ਹੈਰੋਇਨ ਸਪਲਾਈ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਡੇਢ ਸਾਲ ਤੋਂ ਪੰਜਾਬ ਵਿੱਚ ਨਸ਼ਾ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ। ਜਿਸ ਕਾਰਨ ਨਸ਼ਾ ਤਸਕਰ ਹੁਣ ਦਿੱਲੀ ਅਤੇ ਜੰਮੂ ਕਸ਼ਮੀਰ ਦੇ ਰਸਤੇ ਪੰਜਾਬ ਵਿੱਚ ਨਸ਼ੇ ਦੀ ਸਪਲਾਈ ਭੇਜਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਦਿੱਲੀ ਦੇ ਉੱਤਮ ਨਗਰ, ਵਿਕਾਸ ਪੁਰੀ ਅਤੇ ਤਿਲਕ ਨਗਰ ਨਾਇਜੀਰੀਅਨਾਂ ਦੇ ਗੜ ਮੰਨੇ ਜਾਂਦੇ ਹਨ ਅਤੇ ਇੱਥੋਂ ਹੀ ਜ਼ਿਆਦਾਤਰ ਨਾਇਜੀਰੀਅਨ ਹੈਰੋਇਨ ਦੀ ਸਪਲਾਈ ਦਾ ਧੰਦਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 70 ਤੋਂ ਜ਼ਿਆਦਾ ਨਾਇਜੀਰੀਅਨ ਪੁਰਸ਼ਾਂ ਅਤੇ ਅੌਰਤਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲੀਸ ਅਧਿਕਾਰੀਆਂ ਨੇ ਇਹ ਵੀ ਦਾਅਵਾ ਕੀਤਾ ਕਿ ਐਸਟੀਐਫ਼ ਦੀ ਟੀਮ ਪੰਜਾਬ ਵਿੱਚ ਨਸ਼ੇ ਦੀ ਚੇਨ ਤੋੜਨ ਵਿੱਚ ਉਹ ਕਾਫੀ ਹੱਦ ਤੱਕ ਕਾਮਯਾਬ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਥਾਪਿਤ ਨਸ਼ਾ ਛੁਡਾਊ ਕੇਂਦਰਾਂ ਵਿੱਚ ਹੁਣ ਤੱਕ ਤਕਰੀਬਨ 55 ਹਜ਼ਾਰ ਉਹ ਲੋਕ ਆਪਣਾ ਇਲਾਜ ਕਰਵਾ ਰਹੇ ਹਨ, ਜੋ ਕਿ ਨਸ਼ਾ ਕਰਨ ਦੇ ਆਦੀ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਵਾਸੀ ਵੀ ਨਸ਼ੇ ਦੇ ਇਸ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਸੂਬਾ ਸਰਕਾਰ ਦਾ ਪੂਰਾ ਸਹਿਯੋਗ ਦੇ ਰਹੇ ਹਨ। ਜਿਸ ਦੇ ਆਉਣ ਵਾਲੇ ਸਮੇਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣ ਦੀ ਸੰਭਾਵਨਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ