Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਵੱਲੋਂ ਹਰਿਆਣਾ ਥਾਣੇਦਾਰ ਤੇ ਦੋ ਸਾਥੀ 1 ਕਿੱਲੋ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ: ਪੰਜਾਬ ਪੁਲੀਸ ਦੇ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਨੇ ਐਤਵਾਰ ਨੂੰ ਪਟਿਆਲਾ ਡਕਾਲਾ ਸੜਕ ’ਤੇ ਨਾਕਾਬੰਦੀ ਕਰਕੇ ਗੁਆਂਢੀ ਸੂਬਾ ਹਰਿਆਣਾ ਦੇ ਇੱਕ ਸਬ ਇੰਸਪੈਕਟਰ ਪਵਨ ਕੁਮਾਰ ਅਤੇ ਉਸ ਦੇ ਦੋ ਸਾਥੀਆਂ ਨੂੰ ਇੱਕ ਕਿੱਲੋ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਸਪੈਸ਼ਲ ਟਾਸਕ ਫੋਰਸ ਵੱਲੋਂ ਨਸ਼ਾ ਤਸਕਰੀ ਵਿਰੱੁਧ ਚਲਾਈ ਮੁਹਿੰਮ ਤਹਿਤ ਏਆਈਜੀ ਹਰਪ੍ਰੀਤ ਸਿੰਘ ਅਤੇ ਐਸਪੀ ਰਾਜਿੰਦਰ ਸਿੰਘ ਸੋਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਐੱਸਟੀਐਫ ਟੀਮ ਦੇ ਸਬ ਇੰਸਪੈਕਟਰ ਰਾਮ ਦਰਸ਼ਨ ਪੁਲੀਸ ਪਾਰਟੀ ਸਮੇਤ ਸਥਾਨਕ ਰਾਧਾ ਸੁਆਮੀ ਚੌਂਕ, ਸੈਕਟਰ-76 ਵਿਖੇ ਮੌਜੂਦ ਸਨ। ਇਸੇ ਦੌਰਾਨ ਮੁਖ਼ਬਰ ਤੋਂ ਇਤਲਾਹ ਮਿਲੀ ਕਿ ਹਰਿਆਣਾ ਪੁਲੀਸ ਦਾ ਇੰਸਪੈਕਟਰ ਪਵਨ ਕੁਮਾਰ ਆਪਣੇ ਸਾਥੀ ਅਜੇ ਕੁਮਾਰ ਅਤੇ ਕਰਮਜੀਤ ਸਿੰਘ ਨਾਲ ਨਸ਼ੀਲੇ ਪਦਾਰਥ ਸਮੇਤ ਹਰਿਆਣਾ ਤੋਂ ਪਟਿਆਲਾ ਵੱਲ ਨਸ਼ੇ ਦੀ ਸਪਲਾਈ ਕਰਨ ਲਈ ਜਾ ਰਿਹਾ ਹੈ। ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਗੁਪਤ ਸੂਚਨ ਤੋਂ ਬਾਅਦ ਐੱਸਆਈ ਦਰਸ਼ਨ ਸਿੰਘ ਦੀ ਅਗਵਾਈ ਹੇਠ ਐਸਟੀਐਫ ਦੀ ਟੀਮ ਨੇ ਪਟਿਆਲਾ ਡਕਾਲਾ ਰੋਡ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਇੱਕ ਆਈ-20 ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਕਾਰ ’ਚੋਂ ਇੱਕ ਕਿੱਲੋ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਕਾਰ ਵਿੱਚ ਸਵਾਰ ਹਰਿਆਣਾ ਦੇ ਆਈਆਰਬੀ ਦਾ ਸਬ ਇੰਸਪੈਕਟਰ ਪਵਨ ਕੁਮਾਰ ਅਤੇ ਕਰਮਜੀਤ ਸਿੰਘ ਵਾਸੀ ਨਾਨਣਸੂ, ਪਟਿਆਲਾ ਅਤੇ ਅਜੇ ਕੁਮਾਰ ਵਾਸੀ ਪਿੰਡ ਸਿਆਣਾ, ਜ਼ਿਲ੍ਹਾ ਮੋਹਿੰਦਰਗੜ੍ਹ, ਹਰਿਆਣਾ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਮੁਲਜ਼ਮ ਥਾਣੇਦਾਰ ਸਮੇਤ ਉਸ ਦੇ ਦੋਵੇਂ ਸਾਥੀਆਂ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਤਿੰਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ। ਐਸਟੀਐਫ਼ ਨੂੰ ਇਸ ਮਾਮਲੇ ਵਿੱਚ ਹੋਰ ਵੀ ਅਹਿਮ ਸੁਰਾਗ ਮਿਲਣ ਦੀ ਉਮੀਦ ਹੈ। ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ ਅਤੇ ਐਸਪੀ ਰਾਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਐਸਟੀਐਫ਼ ਦੀਆਂ ਵੱਖ ਵੱਖ ਟੀਮਾਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਹੁਣ ਤੱਕ 48 ਪੁਲੀਸ ਕੇਸ ਦਰਜ ਕੀਤੇ ਗਏ ਹਨ। ਜਿਨ੍ਹਾਂ ਵਿੱਚ ਪਿਛਲੇ ਸਾਲ 2017 ਵਿੱਚ 43 ਅਤੇ ਇਸ ਵਰ੍ਹੇ 5 ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਵੇਚਣ ਦੇ ਦੋਸ਼ ਵਿੱਚ 16 ਨਾਇਜੀਰੀਅਨਾਂ ਨੂੰ ਫੜ ਕੇ ਜੇਲ੍ਹ ਵਿੱਚ ਡੱਕਿਆ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਪੁਲੀਸ ਦੇ ਜ਼ਿਲ੍ਹਾ ਸੀਆਈਏ ਸਟਾਫ਼ ਕਪੂਰਥਲਾ ਦੇ ਤਤਕਾਲੀ ਇੰਚਾਰਜ ਇੰਸਪੈਕਟਰ ਇੰਦਰਜੀਤ ਸਿੰਘ, ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਸਬ ਇਸਪੈਕਟਰ ਸੁਸ਼ੀਲ ਕੁਮਾਰ ਸਮੇਤ ਸਬ ਇੰਸਪੈਕਟਰ ਅਜਾਇਬ ਸਿੰਘ, ਏਐਸਆਈ ਸਾਹਿਬ ਸਿੰਘ ਸਮੇਤ 4 ਹੋਰ ਪੁਲੀਸ ਮੁਲਾਜ਼ਮ, ਚੰਡੀਗੜ੍ਹ ਪੁਲੀਸ ਦਾ ਸਿਪਾਹੀ ਵਿਕਰਮ ਸਿੰਘ ਉਰਫ਼ ਯਾਦਵ ਅਤੇ ਹਰਿਆਣਾ ਦਾ ਸਬ ਇੰਸਪੈਕਟਰ ਪਵਨ ਕੁਮਾਰ ਨੂੰ ਨਸ਼ਿਆਂ ਦੀ ਦਲਾਲੀ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਧਰ, ਐਸਟੀਐਫ਼ ਨੇ ਚੰਡੀਗੜ੍ਹ ਤੇ ਪੰਜਾਬ ਤੋਂ ਬਾਅਦ ਹੁਣ ਹਰਿਆਣਾ ਤੋਂ ਹੁੰਦੀ ਨਸ਼ਾ ਤਸਕਰੀ ਰੋਕਣ ਲਈ ਕਾਰਵਾਈ ਤੇਜ਼ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਐਸਟੀਐਫ਼ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਦੱਸਿਆ ਕਿ ਇਸ ਵਰ੍ਹੇ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ