Share on Facebook Share on Twitter Share on Google+ Share on Pinterest Share on Linkedin ਐਸਟੀਐਫ ਵੱਲੋਂ 110 ਗਰਾਮ ਹੈਰੋਇਨ ਸਮੇਤ ਨਾਇਜੀਰੀਅਨ ਗ੍ਰਿਫ਼ਤਾਰ, 4 ਲੱਖ ਡਰੱਗ ਮਨੀ ਵੀ ਬਰਾਮਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਪਰੈਲ: ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਟੈਕਸ ਬੈਰੀਅਰ ਬਲੌਂਗੀ ਨੇੜੇ ਨਾਕਾਬੰਦੀ ਦੌਰਾਨ ਇੱਕ ਨਾਇਜੀਰੀਅਨ ਵਿਅਕਤੀ ਸੈਮੂਅਲ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ 110 ਗਰਾਮ ਹੈਰੋਇਨ ਅਤੇ 3 ਲੱਖ 95 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਟੀਐਫ ਮੁਹਾਲੀ ਦੇ ਐਸਪੀ ਰਜਿੰਦਰ ਸਿੰਘ ਸੋਹਲ ਨੇ ਦਸਿਆ ਕਿ ਐਸਟੀਐਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਨਾਈਜੀਰੀਅਨ ਵਿਅਕਤੀ ਸੈਮੁੂਅਲ ਖਰੜ ਦੇ ਬੱਸ ਸਟੈਂਡ ਦੇ ਪਿੱਛਲੇ ਪਾਸੇ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ ਅਤੇ ਖਰੜ ਦੀ ਕਿਸੇ ਸੰਸਥਾ ਵਿੱਚ ਪੜ੍ਹਦਾ ਹੈ। ਇਹ ਵਿਅਕਤੀ ਦਿੱਲੀ ਤੋਂ ਹੈਰੋਈਨ ਲਿਆ ਕੇ ਗਾਹਕਾਂ ਅਤੇ ਵਿਦਿਆਰਥੀਆਂ ਨੂੰ ਵੇਚਦਾ ਹੈ। ਐਸਟੀਐਫ ਨੇ ਕਾਰਵਾਈ ਕਰਦਿਆਂ ਸੈਮੂਅਲ ਨੂੰ ਕਾਬੂ ਕਰਕੇ ਉਸ ਤੋਂ 110 ਗਰਾਮ ਹੈਰੋਈਨ ਅਤੇ ਡਰੱਗ ਮਨੀ 3 ਲੱਖ 95 ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਸੈਮੂਅਲ ਨੂੰ ਭਲਕੇ 7 ਅਪਰੈਲ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ। ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਸੈਮੂਅਲ ਦੇ ਖ਼ਿਲਾਫ਼ ਪਹਿਲਾਂ ਵੀ ਚੰਡੀਗੜ੍ਹ ਦੇ ਸੈਕਟਰ-39 ਥਾਣੇ ਵਿੱਚ ਨਸ਼ਾ ਤਸਕਰੀ ਦੇ ਦੋਸ਼ ਵਿੱਚ ਕੇਸ ਦਰਜ ਹਨ ਅਤੇ ਇਸ ਮਾਮਲੇ ਵਿੱਚ ਨਾਇਜੀਰੀਅਨ ਪਿਛਲੇ ਦੋ ਮਹੀਨੇ ਤੋਂ ਜੇਲ੍ਹ ਵਿੱਚ ਬੰਦ ਸੀ ਅਤੇ ਹੁਣ ਜ਼ਮਾਨਤ ’ਤੇ ਰਿਹਾਅ ਹੋ ਕੇ ਬਾਹਰ ਆਇਆ ਸੀ ਅਤੇ ਜੇਲ੍ਹ ’ਚੋਂ ਬਾਹਰ ਆਉਣ ਤੋਂ ਬਾਅਦ ਉਹ ਫਿਰ ਤੋਂ ਨਸ਼ਾ ਸਪਲਾਈ ਕਰਨ ਦੇ ਧੰਦੇ ਵਿੱਚ ਲੱਗ ਗਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਦਾ ਪੁਲੀਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਇਸ ਗੋਰਖਧੰਦੇ ਵਿੱਚ ਹੋਰ ਕੌਣ ਕੌਣ ਲੋਕ ਸ਼ਾਮਲ ਹਨ ਅਤੇ ਉਹ ਕਿਹੜੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਨਸ਼ਾ ਸਪਲਾਈ ਕਰਦਾ ਸੀ ਤਾਂ ਜੋ ਸਬੰਧਤ ਕਾਲਜਾਂ ਵਿੱਚ ਜਾਗਰੂਕਤਾ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕ ਕੀਤਾ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ