Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਵੱਲੋਂ ਨਾਇਜੀਰੀਅਨ 200 ਗਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ: ਪੰਜਾਬ ਪੁਲੀਸ ਦੀ ਵਿਸ਼ੇਸ਼ ਟਾਸਕ ਫੋਰਸ (ਐਸਟੀਐਫ) ਨੇ ਇੱਕ ਨਾਇਜੀਨੀਅਨ ਨੂੰ 200 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹਰਭਜਨ ਸਿੰਘ ਨੇ ਪੁਲੀਸ ਕਰਮਚਾਰੀਆਂ ਨਾਲ ਅੱਜ ਇੱਥੋਂ ਦੇ ਸਨਅਤੀ ਏਰੀਆ ਫੇਜ਼-3 ਵਿੱਚ ਸਥਿਤ ਮੈਗੋ ਪਾਰਕ ਨੇੜੇ ਗਸ਼ਤ ਡਿਊਟੀ ’ਤੇ ਤਾਇਨਾਤ ਸੀ। ਇਸ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਇੱਕ ਨਾਇਜੀਰੀਅਨ ਨਸ਼ਾ ਸਪਲਾਈ ਕਰਨ ਲਈ ਗਾਹਕਾਂ ਦੀ ਤਲਾਸ਼ ਵਿੱਚ ਹੈ। ਪੁਲੀਸ ਨੇ ਪਾਰਕ ਵਿੱਚ ਛਾਪੇਮਾਰੀ ਕਰਕੇ ਨਾਇਜੀਰੀਅਨ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਕੋਲੋਂ 200 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਐਸਪੀ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ