Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਵੱਲੋਂ ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਪਰੈਲ: ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਬਾਂਸਾਂ ਵਾਲੀ ਚੁੰਗੀ ਖਰੜ ਦੇ ਨੇੜਿਓਂ ਇੱਕ ਵਿਅਕਤੀ ਨੂੰ 10 ਹਜ਼ਾਰ ਨਸ਼ੇ ਦੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਮੁਲਜ਼ਮ ਬਲਵੀਰ ਚੰਦ ਵਾਸੀ ਖਰੜ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਐਸਟੀਐਫ਼ ਦੇ ਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਖਰੜ ਤੋਂ ਮੁਹਾਲੀ ਵੱਲ ਨਸ਼ੇ ਦੀ ਖੇਪ ਲੈ ਕੇ ਆ ਰਿਹਾ ਹੈ। ਸੂਚਨਾ ਮਿਲਣ ’ਤੇ ਥਾਣਾ ਐਸਟੀਐਫ਼ ਦੇ ਐਸਐਚਓ ਹਰਭਿੰਦਰ ਕੁਮਾਰ ਨੇ ਬਾਂਸਾਂ ਵਾਲੀ ਚੁੰਗੀ ਖਰੜ ਦੇ ਨੇੜਿਓਂ ਪੈਦਲ ਆ ਰਹੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਹਿਰਾਸਤ ਵਿੱਚ ਲਏ ਵਿਅਕਤੀ ਨੇ ਆਪਣਾ ਨਾਂ ਬਲਵੀਰ ਚੰਦ ਦੱਸਿਆ। ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 10 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ 30 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ ਗਈਆਂ। ਸ੍ਰੀ ਸੋਹਲ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਬਲਵੀਰ ਚੰਦ ਆਪਣੇ ਸਹੁਰੇ ਘਰ ਵਿੱਚ ਰਹਿੰਦਾ ਸੀ। ਉਸ ਦੇ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਕਈ ਕੇਸ ਦਰਜ ਹਨ। ਜਿਨਾਂ ’ਚੋਂ ਪਿਛਲੇ ਸਾਲ ਹੀ ਉਸ ਨੂੰ ਖਰੜ ਪੁਲੀਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਮੇਂ ਉਹ ਉਕਤ ਮਾਮਲਿਆਂ ਵਿੱਚ ਜ਼ਮਾਨਤ ’ਤੇ ਜੇਲ੍ਹ ’ਚੋਂ ਆਇਆ ਹੋਇਆ ਹੈ ਅਤੇ ਜੇਲ੍ਹ ’ਚੋਂ ਬਾਹਰ ਆ ਕੇ ਮੁਲਜ਼ਮ ਨੇ ਮੁੜ ਨਸ਼ਾ ਤਸਕਰੀ ਦਾ ਧੰਦਾ ਸ਼ੁਰੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਡਿਊਟੀ ਮੈਜਿਸਟ੍ਰੇਟ ਹਰਪ੍ਰੀਤ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ