Share on Facebook Share on Twitter Share on Google+ Share on Pinterest Share on Linkedin ਐਸਟੀਐਫ ਵੱਲੋਂ 28 ਨਸ਼ੇ ਦੇ ਟੀਕੇ ਅਤੇ 35 ਗਰਾਮ ਹੈਰੋਇਨ ਸਮੇਤ 3 ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਾਰਚ: ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ ਮੁਹਾਲੀ (ਐਸਟੀਐਫ਼) ਅਤੇ ਮੁਹਾਲੀ ਪੁਲੀਸ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ ਤੋਂ 28 ਨਸ਼ੇ ਦੇ ਟੀਕਿਆਂ ਸਮੇਤ ਦੋ ਵਿਅਕਤੀਆਂ ਅਤੇ 35 ਗਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਨ੍ਹਾਂ ਵਿਅਕਤੀਆਂ ਦੇ ਖ਼ਿਲਾਫ਼ ਖਰੜ ਸਿਟੀ ਥਾਣਾ ਅਤੇ ਜ਼ੀਰਕਪੁਰ ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਟੀਐਫ ਦੇ ਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਐਸਟੀਐਫ ਦੀ ਟੀਮ ਅਤੇ ਮੁਹਾਲੀ ਪੁਲੀਸ ਦੀ ਟੀਮ ਚੌਂਕੀ ਇੰਚਾਰਜ ਸੰਨੀ ਇਨਕਲੇਵ ਨਾਲ ਮਿਲ ਕੇ ਸ਼ੱਕੀ ਪੁਰਸ਼ਾਂ ਦੀ ਜਾਂਚ ਕਰ ਰਹੇ ਸਨ ਕਿ ਪੁਲੀਸ ਪਾਰਟੀ ਨੂੰ ਵੇਖ ਕੇ ਦੋ ਵਿਅਕਤੀ ਪਿੱਛੇ ਮੁੜਨ ਲੱਗੇ, ਜਿਹਨਾਂ ਨੂੰ ਪੁਲੀਸ ਨੇ ਕਾਬੂ ਕਰਕੇ ਜਦੋਂ ਉਹਨਾਂ ਦੀ ਤਲਾਸੀ ਲਈ ਤਾਂ ਉਹਨਾਂ ਕੋਲੋੱ ਨਸ਼ੇ ਦੇ 28 ਟੀਕੇ ਬਰਾਮਦ ਕੀਤੇ ਗਏ। ਮੁਲਜ਼ਮਾਂ ਦੀ ਪਹਿਚਾਣ ਗੁਰਿੰਦਰ ਸਿੰਘ ਅਤੇ ਨੇਤਰ ਸਿੰਘ ਵਸਨੀਕ ਪਿੰਡ ਬਰਿਆਲੀ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਇਹ ਦੋਵੇੱ ਵਿਅਕਤੀ ਹੀ ਨਸ਼ਾ ਕਰਨ ਦੇ ਆਦੀ ਹਨ। ਗੁਰਿੰਦਰ ਸਿੰਘ ਖਿਲਾਫ ਪਹਿਲਾਂ ਵੀ ਤਿੰਨ ਵੱਖ ਵੱਖ ਮਾਮਲੇ ਅਤੇ ਨੇਤਰ ਸਿੰਘ ਖਿਲਾਫ 2 ਵੱਖ ਵੱਖ ਮਾਮਲੇ ਦਰਜ ਹਨ। ਇਹਨਾਂ ਦੋਵਾਂ ਮੁਲਜਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ। ਪੁਲੀਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਇਸੇ ਦੌਰਾਨ ਐਸਟੀਐਫ ਅਤੇ ਜ਼ਿਲ੍ਹਾ ਪੁਲੀਸ ਵੱਲੋਂ ਸਾਂਝੀ ਚੈਕਿੰਗ ਦੌਰਾਨ ਢਕੋਲੀ ਪੁਆਇੰਟ ਨੇੜੇ ਓਵਰਬ੍ਰਿਜ ਜ਼ੀਰਕਪੁਰ ਇੱਕ ਕਾਰ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਕਾਰ ਦੇ ਡੈਸਬੋਰਡ ’ਚੋਂ 35 ਗਰਾਮ ਹੈਰੋਈਨ ਬਰਾਮਦ ਹੋਈ। ਪੁਲੀਸ ਨੇ ਇਸ ਸਬੰਧੀ ਕਾਰ ਚਾਲਕ ਗਣੇਸ਼ ਦੱਤ ਵਸਨੀਕ ਨਵੀਂ ਦਿੱਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ