ਐਸਟੀਐਫ਼ ਵੱਲੋਂ 200 ਗਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਪਰੈਲ:
ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ ਦੀ ਮੁਹਾਲੀ ਟੀਮ ਵੱਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਗਈ ਮਹਿੰਮ ਤਹਿਤ ਅੱਜ 200 ਗਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ ਰਾਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਏਅਰਪੋਰਟ ਚੌਕੀ ਮੁਹਾਲੀ ਨੇੜੇ ਲਾਏ ਨਾਕੇ ’ਤੇ ਫੋਰਡ ਆਈਕੌਨ (ਨੰਬਰ ਸੀ.ਐਚ.04-2258) ਨੂੰ ਰੋਕ ’ਕੇ ਤਲਾਸ਼ੀ ਲਈ ਗਈ ਤਾਂ ਉਸ ਵਿਚ ਸਵਾਰ ਦੋ ਵਿਅਕਤੀਆਂ ਅਮਿਤ ਕੁਮਾਰ ਵਾਸੀ ਮਨੀਮਾਜਰਾ ਚੰਡੀਗੜ੍ਹ ਅਤੇ ਤਲਵਿੰਦਰ ਕੁਮਾਰ ਵਾਸੀ ਬਾਦਲ ਕਲੋਨੀ ਜ਼ੀਰਕਪੁਰ ਕੋਲੋਂ 200 ਗਰਾਮ ਹੈਰੋਇਨ ਬਰਾਮਦ ਕੀਤੀ ਗਈ।
ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਥਾਣਾ ਐਸਟੀਐਫ ਮੁਹਾਲੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਮਿਤ ਕੁਮਾਰ ਅਤੇ ਤਲਵਿੰਦਰ ਕੁਮਾਰ ਨਾਂ ਦੇ ਦੋ ਵਿਅਕਤੀ ਹੈਰੋਇਨ ਤਸਕਰੀ ਦਾ ਧੰਦਾ ਕਰਦੇ ਹਨ। ਇਸੇ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਥਾਣਾ ਐਸਟੀਐਫ ਫੇਜ਼-4, ਜ਼ਿਲ੍ਹਾ ਐਸ.ਏ.ਐਸ. ਨਗਰ, ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਤੋਂ ਪੁੱਛ-ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਪਿਛਲੇ ਕਰੀਬ 5-6 ਮਹੀਨਿਆਂ ਤੋਂ ਨਸ਼ਾ ਤਸੱਕਰੀ ਦਾ ਧੰਦਾ ਕਰ ਰਹੇ ਸਨ ਅਤੇ ਮੁਹਾਲੀ ਇਲਾਕੇ ਵਿੱਚ ਨਸ਼ਾ ਸਪਲਾਈ ਕਰਦੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਸ ਦੌਰਾਨ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛ-ਪੜਤਾਲ ਕਰਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੀ ਕੋਸ਼ਿਸ਼ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …