Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਵੱਲੋਂ 10 ਕਿੱਲੋ ਚਰਸ ਸਮੇਤ ਪੰਜ ਭੈਣਾਂ ਦਾ ਇਕਲੌਤਾ ਭਰਾ ਤੇ ਗੁਆਂਢੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ: ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਐਸਪੀ ਰਾਜਿੰਦਰ ਸਿੰਘ ਸੋਹਲ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਅਤੇ ਨਸ਼ਾ ਕਰਨ ਵਾਲਿਆਂ ਦੇ ਖ਼ਿਲਾਫ਼ ਸਿਕੰਜਾ ਕਸਦੇ ਹੋਏ ਐਸਟੀਐਫ ਮੁਹਾਲੀ ਦੀ ਟੀਮ ਵੱਲੋਂ 2 ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ 10 ਕਿੱਲੋਗਰਾਮ ਚਰਸ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ 2 ਵਿਅਕਤੀ ਪਾਨੀਪਤ ਤੋੱ ਚਰਸ ਲੈ ਕੇ ਆ ਰਹੇ ਹਨ। ਇਸ ਤੇ ਕਾਰਵਾਈ ਕਰਦਿਆਂ ਏਐਸਆਈ ਮਲਕੀਤ ਸਿੰਘ ਨੇ ਪੁਲੀਸ ਪਾਰਟੀ ਸਮੇਤ ਲਾਂਡਰਾ ਚੌਂਕ ਮੁਹਾਲੀ ਦੇ ਨੇੜੇ ਰਾਜਨ ਵਸਨੀਕ ਮਲੇਰਕੋਟਲਾ ਅਤੇ ਗੁਲਾਬ ਨਬੀ ਵਸਨੀਕ ਮਲੇਰਕੋਟਲਾ ਨੂੰ ਕਾਬੂ ਕੀਤਾ, ਜੋ ਕਿ ਸਵਿਫਟ ਕਾਰ ਨੰ: ਪੀ ਬੀ 13 ਬੀਬੀ 1852 ਤੇ ਸਵਾਰ ਸਨ। ਕਾਰ ਦੀ ਤਲਾਸ਼ੀ ਦੌਰਾਨ ਡਿੱਗੀ ਵਿੱਚੋੱ 10 ਕਿਲੋਗ੍ਰਾਮ ਚਰਸ ਬਰਾਮਦ ਹੋਈ। ਇਸ ਸਬੰਧੀ ਐਨਡੀਪੀਐਸ ਐਕਟ ਦੀ ਧਾਰਾ 20,29-61-85 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਰਾਜਨ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ 5 ਭੈਣਾਂ ਦਾ ਇਕੱਲਾ ਭਰਾ ਹੈ ਅਤੇ ਮਲੇਰਕੋਟਲਾ ਵਿਖੇ ਉਸ ਨੇ ਆਪਣੀ ਗੱਡੀ ਨੰਬਰ ਪੀ ਬੀ 13 ਬੀ ਬੀ 1852 ਪਾਈ ਹੋਈ ਹੈ, ਜਿਸ ਨਾਲ ਉਹ ਆਪਣੇ ਘਰ ਦਾ ਗੁਜਾਰਾ ਚਲਾਉੱਦਾ ਹੈ। ਕਰੀਬ ਇੱਕ ਸਾਲ ਤੋਂ ਉਹ ਚਰਸ ਪੀਣ ਦਾ ਆਦੀ ਹੈ ਜੋ ਆਪਣੇ ਘਰ ਦੀਆਂ ਘਰੇਲੂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਪਾਨੀਪਤ ਤੋੱ ਚਰਸ ਲਿਆ ਕੇ ਪੰਜਾਬ ਵਿੱਚ ਵੇਚਣ ਲਈ ਲੈ ਕੇ ਆਇਆ ਸੀ। ਉਹਨਾਂ ਦੱਸਿਆ ਕਿ ਗੁਲਾਮ ਨਬੀ ਨੇ ਪੁੱਛਗਿਛ ਦੌਰਾਨ ਦੱਸਿਆ ਕਿ ਉਹ ਸ਼ਾਦੀਸ਼ੁਦਾ ਹੈ, ਉਸ ਦੇ ਦੋ ਬੱਚੇ ਹਨ ਅਤੇ ਉਹ ਰਾਜਨ ਦਾ ਗੁਆਂਢੀ ਹੈ ਅਤੇ ਉਹ ਸ਼ੈਡਾਂ ਦਾ ਕੰਮ ਕਰਦਾ ਹੈ। ਉਹ ਕਰੀਬ 6 ਮਹੀਨੇ ਤੋਂ ਲਗਾਤਾਰ ਚਰਸ ਪੀ ਰਿਹਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ