nabaz-e-punjab.com

ਐਸਟੀਐਫ਼ ਵੱਲੋਂ ਚੰਡੀਗੜ੍ਹ ਹੋਮ ਗਾਰਡ ਦਾ ਜਵਾਨ ਤੇ ਸਾਥੀ 60 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੁਲਾਈ:
ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਚੰਡੀਗੜ੍ਹ ਵਿੱਚ ਤਾਇਨਾਤ ਹੋਮ ਗਾਰਡ ਅਜੇ ਸ਼ਰਮਾ ਅਤੇ ਉਸ ਦੇ ਸਾਥੀ ਨਵੀਨ ਸੂਦ ਨੂੰ 60 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਐਸਟੀਐਫ਼ ਦੀ ਮੁਹਾਲੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਨਵੀਨ ਸੂਦ ਵਾਸੀ ਫਿਰੋਜ਼ਪੁਰ ਕੈਂਟ, ਹਾਲ ਵਾਸੀ ਧਨਾਸ (ਚੰਡੀਗੜ੍ਹ) ਅਤੇ ਅਜੇ ਸ਼ਰਮਾ ਵਾਸੀ ਸੈਕਟਰ-22 ਬੀ ਚੰਡੀਗੜ੍ਹ ਦਿੱਲੀ ਤੋਂ ਹੈਰੋਇਨ ਲਿਆ ਕੇ ਮੁਹਾਲੀ ਵਿੱਚ ਵੇਚਦੇ ਹਨ ਅਤੇ ਅੱਜ ਵੀ ਉਹ ਆਪਣੇ ਪੱਕੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਲਈ ਚੰਡੀਗੜ੍ਹ ਤੋਂ ਮੁਹਾਲੀ ਵੱਲ ਆ ਰਹੇ ਹਨ।
ਸ੍ਰੀ ਸੋਹਲ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਐਸਟੀਐਫ਼ ਦੀ ਟੀਮ ਨੇ ਇੱਥੋਂ ਦੇ ਫੇਜ਼-6 ਸਥਿਤ ਦਾਰਾ ਸਟੂਡੀਓ ਚੌਂਕ ਨੇੜਿਓਂ ਨਵੀਨ ਸੂਦ ਅਤੇ ਅਜੇ ਸ਼ਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 60 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਅਜੇ ਸ਼ਰਮਾ ਚੰਡੀਗੜ੍ਹ ਹੋਮ ਗਾਰਡ ਵਿੱਚ ਸੈਕਟਰ-17 ਥਾਣੇ ਵਿੱਚ ਡਿਊਟੀ ਕਰਦਾ ਹੈ ਜਦੋਂਕਿ ਨਵੀਨ ਸੂਦ ਪੀਜੀਆਈ ਹਸਪਤਾਲ ਚੰਡੀਗੜ੍ਹ ਵਿੱਚ ਐਮਰਜੈਂਸੀ ਵਿੱਚ ਸਥਿਤ ਮੈਡੀਕਲ ਸਟੋਰ ਉੱਤੇ ਕੰਮ ਕਰਦਾ ਹੈ। ਜ਼ਿਕਰਯੋਗ ਹੈ ਕਿ ਬੀਤੀ 23 ਜੁਲਾਈ ਨੂੰ ਵੀ ਐਸਟੀਐਫ਼ ਨੇ ਚੰਡੀਗੜ੍ਹ ਦੇ ਇੱਕ ਹੋਮ ਗਾਰਡ ਦੇ ਮੁਲਾਜ਼ਮ ਨੂੰ ਹੈਰੋਇਨ ਵੇਚਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

Load More Related Articles
Load More By Nabaz-e-Punjab
Load More In General News

Check Also

ਮਟੌਰ ਮਸਜਿਦ ਦਾ ਘੇਰਾ ਵਧਾਉਣ ਅਤੇ ਕਬਰਿਸਤਾਨ ਦਾ ਮਸਲਾ ਹੱਲ ਕਰਾਂਗੇ: ਜੀਤੀ ਸਿੱਧੂ

ਮਟੌਰ ਮਸਜਿਦ ਦਾ ਘੇਰਾ ਵਧਾਉਣ ਅਤੇ ਕਬਰਿਸਤਾਨ ਦਾ ਮਸਲਾ ਹੱਲ ਕਰਾਂਗੇ: ਜੀਤੀ ਸਿੱਧੂ ਮਟੌਰ ਵਿੱਚ ਧਰਮਸ਼ਾਲਾ ਦੀ …