Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਵੱਲੋਂ ਪਤੀ-ਪਤਨੀ ਸਮੇਤ ਚਾਰ ਮੁਲਜ਼ਮ 370 ਗਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ 2.50 ਲੱਖ ਰੁਪਏ ਡਰੱਗ ਮਨੀ ਅਤੇ 168.920 ਗਰਾਮ ਸੋਨੇ ਦੇ ਗਹਿਣੇ ਬਰਾਮਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੁਲਾਈ: ਐਸਟੀਐਫ਼ ਮੁਹਾਲੀ ਯੂਨਿਟ ਦੀ ਟੀਮ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇਕ ਅੌਰਤ ਸਮੇਤ ਚਾਰ ਮੁਲਜ਼ਮਾਂ ਨੂੰ 370 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ 2.50 ਲੱਖ ਰੁਪਏ ਡਰੱਗ ਮਨੀ ਅਤੇ 168.920 ਗਰਾਮ ਸੋਨੇ ਦੇ ਗਹਿਣੇ ਵੀ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਮੁਲਜ਼ਮ ਕੁਲਦੀਪ ਸਿੰਘ ਉਰਫ਼ ਦੀਪੂ ਵਾਸੀ ਪਿੰਡ ਚੰਗੇਰਾ (ਬਨੂੜ) ਅਤੇ ਉਸ ਦੀ ਪਤਨੀ ਸਰਬਜੀਤ ਕੌਰ, ਗਗਨਦੀਪ ਸਿੰਘ ਉਰਫ਼ ਗਗਨ ਵਾਸੀ ਪਿੰਡ ਚੰਗੇਰਾ ਅਤੇ ਅਰੁਣ ਕੁਮਾਰ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦੀਪੂ ਦੇ ਖ਼ਿਲਾਫ਼ ਪਹਿਲਾਂ ਵੀ ਬਨੂੜ ਅਤੇ ਪੰਚਕੂਲਾ ਥਾਣੇ ਵਿੱਚ ਕੇਸ ਦਰਜ ਹਨ। ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਸਟੀਐਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਲਦੀਪ ਸਿੰਘ ਅਤੇ ਉਸ ਦੀ ਪਤਨੀ ਸਰਬਜੀਤ ਕੌਰ ਅਤੇ ਗਗਨਦੀਪ ਸਿੰਘ ਜਾਇਲੋ ਕਾਰ ਵਿੱਚ ਸਵਾਰ ਹੋ ਕੇ ਲਖਨੌਰ ਤੋਂ ਵਾਇਆ ਰਾਧਾ ਸੁਆਮੀ ਚੌਂਕ ਮੁਹਾਲੀ ਵਿੱਚ ਹੈਰੋਇਨ ਦੀ ਸਪਲਾਈ ਦੇਣ ਆ ਰਹੇ ਹਨ। ਸੂਚਨਾ ਮਿਲਦੇ ਹੀ ਏਐਸਆਈ ਅਵਤਾਰ ਸਿੰਘ ਸੋਹੀ ਦੀ ਅਗਵਾਈ ਹੇਠ ਰਾਧਾ ਸੁਆਮੀ ਚੌਂਕ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲੀਸ ਨੇ ਜਾਇਲੋ ਨੂੰ ਰੋਕ ਤਲਾਸ਼ੀ ਲੈਣ ’ਤੇ ਕਾਰ ਚਾਲਕ ਕੁਲਦੀਪ ਸਿੰਘ ਦੀਪੂ ਕੋਲੋਂ 260 ਗਰਾਮ ਹੈਰੋਇਨ, ਸਰਬਜੀਤ ਕੌਰ ਅਤੇ ਗਗਨਦੀਪ ਸਿੰਘ ਕੋਲੋਂ 20-20 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਜਦੋਂਕਿ ਕਾਰ ਦੇ ਡੈਸ ਬੋਰਡ ’ਚੋਂ 2 ਲੱਖ 50 ਹਜ਼ਾਰ ਡਰੱਗ ਮਨੀ ਅਤੇ ਸੋਨੇ ਦੇ ਗਹਿਣੇ ਬਰਾਮਦ ਕੀਤੇ ਗਏ। ਐਸਟੀਐਫ਼ ਅਨੁਸਾਰ ਸਾਲ ਪਹਿਲਾਂ ਮਾੜੀ ਸੰਗਤ ਵਿੱਚ ਪੈ ਕੇ ਹੈਰੋਇਨ ਦਾ ਨਸ਼ਾ ਕਰਨ ਲੱਗ ਪਿਆ ਸੀ ਅਤੇ ਪਿਛਲੇ 5 ਮਹੀਨੇ ਤੋਂ ਟੈਕਸੀ ਚਲਾ ਰਿਹਾ ਸੀ। ਇਸ ਦੌਰਾਨ ਉਸ ਨੇ ਪੈਸਿਆਂ ਦੇ ਲਾਲਚ ਵਿੱਚ ਆ ਕੇ ਹੈਰੋਇਨ ਸਪਲਾਈ ਕਰਨੀ ਵੀ ਸ਼ੁਰੂ ਕਰ ਦਿੱਤੀ ਅਤੇ ਇਸ ਕੰਮ ਵਿੱਚ ਉਸ ਦੀ ਪਤਨੀ ਸਰਬਜੀਤ ਕੌਰ ਵੀ ਉਸ ਦਾ ਪੂਰਾ ਸਾਥ ਦਿੰਦੀ ਸੀ। ਉਹ ਦਿੱਲੀ ਤੋਂ ਸਸਤੇ ਭਾਅ ਹੈਰੋਇਨ ਲਿਆ ਕੇ ਪੰਜਾਬ ਵਿੱਚ ਮਹਿੰਗੇ ਭਾਅ ਵੇਚਦੇ ਸੀ। 2017 ਵਿੱਚ ਦੀਪੂ ਦੇ ਖ਼ਿਲਾਫ਼ ਬਨੂੜ ਥਾਣਾ ਅਤੇ ਪਿਛਲੇ ਸਾਲ ਪੰਚਕੂਲਾ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤੇ ਗਏ ਸੀ। ਮੁਲਜ਼ਮ ਦੀਪੂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਨੇ ਦਿੱਲੀ ’ਚੋਂ 400 ਗਰਾਮ ਹੈਰੋਇਨ ਲਿਆਂਦੀ ਸੀ। ਜਿਸ ’ਚੋਂ ਉਸ ਨੇ ਆਪਣੇ ਦੋਸਤ ਅਰੁਣ ਕੁਮਾਰ ਨੂੰ 100 ਗਰਾਮ ਦਿੱਤੀ ਸੀ। ਇਸ ਤਰ੍ਹਾਂ ਐਸਟੀਐਫ਼ ਨੇ ਕੁਲਦੀਪ ਦੀ ਨਿਸ਼ਾਨਦੇਹੀ ’ਤੇ ਜ਼ੀਰਕਪੁਰ ’ਚੋਂ ਅਰੁਣ ਕੁਮਾਰ ਨੂੰ ਵੀ 70 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਅਰੁਣ ਕੁਮਾਰ ਨੇ ਪੁਲੀਸ ਨੂੰ ਦੱਸਿਆ ਕਿ ਉਹ ਕੁਲਦੀਪ ਤੋਂ ਹੈਰੋਇਨ ਖਰੀਦ ਕੇ ਅੱਗੇ ਸਪਲਾਈ ਕਰਦਾ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ