Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਵੱਲੋਂ ਜੰਡਿਆਲਾ ਗੁਰੂ ’ਚੋਂ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4, ਮੁਹਾਲੀ ਵਿੱਚ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਮੁਲਜ਼ਮਾਂ ਦੀ ਨਾਭਾ ਜੇਲ੍ਹ ਬਰੇਕ ਮਾਮਲੇ ਵਿੱਚ ਸ਼ਮੂਲੀਅਤ ਸਾਹਮਣੇ ਆਉਣ ਦਾ ਖ਼ਦਸ਼ਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਕਤੂਬਰ: ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਸਰਹੱਦੋ ਪਾਰ ਲਿਆਂਦੇ ਅਸਲੇ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸਟੀਐਫ਼ ਦੀ ਲੁਧਿਆਣਾ ਟੀਮ ਵੱਲੋਂ ਗੁਪਤ ਸੂਚਨਾ ਨੂੰ ਆਧਾਰ ਬਣਾ ਕੇ ਮੁਲਜ਼ਮ ਰਾਜਪਾਲ ਸਿੰਘ ਉਰਫ਼ ਰਾਜਾ ਵਾਸੀ ਜੰਡਿਆਲਾ, ਭੁਪਿੰਦਰ ਸਿੰਘ ਵਾਸੀ ਮਜੀਠਾ ਅਤੇ ਸੁਖਰਾਜ ਸਿੰਘ ਉਰਫ਼ ਸੁਖਾ ਵਾਸੀ ਲਖਨਪਾਲ (ਜ਼ਿਲ੍ਹਾ ਗੁਰਦਾਸਪੁਰ) ਨੂੰ ਜੰਡਿਆਲਾ ਗੁਰੂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ 5 ਏਕੇ 74 ਅਤੇ .32 ਬੋਰ ਦੀਆਂ ਤਿੰਨ ਪਿਸਤੌਲਾਂ ਅਤੇ 200 ਤੋਂ ਵੱਧ ਕਾਰਤੂਸ ਬਰਾਮਦ ਕੀਤੇ ਗਏ ਹਨ। ਇਨ੍ਹਾਂ ਮੁਲਜ਼ਮਾਂ ਦੇ ਖ਼ਿਲਾਫ਼ ਅਸਟੀਐਫ਼ ਥਾਣਾ ਫੇਜ਼-4, ਮੁਹਾਲੀ ਵਿੱਚ ਵੱਖ ਵੱਖ ਧਰਾਵਾਂ ਦੇ ਤਹਿ ਕੇਸ ਦਰਜ ਕੀਤਾ ਗਿਆ ਹੈ। ਐਸਟੀਐਫ਼ ਦੇ ਜਾਂਚ ਅਧਿਕਾਰੀ ਵੱਲੋਂ ਅੱਜ ਬਾਅਦ ਦੁਪਹਿਰ ਉਕਤ ਵਿਅਕਤੀਆਂ ਨੂੰ ਮੁਹਾਲੀ ਦੇ ਚੀਫ਼ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਅਦਾਲਤ ਨੇ ਮੁਲਜ਼ਮਾਂ ਨੂੰ ਸੱਤ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਦਿਆਂ ਐਸਟੀਐਫ਼ ਨੂੰ ਹਦਾਇਤ ਕੀਤੀ ਕਿ ਮੁਲਜ਼ਮਾਂ ਨੂੰ 9 ਅਕਤੂਬਰ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਮੁਲਜ਼ਮਾਂ ਦਾ ਮੈਡੀਕਲ ਕਰਵਾਇਆ ਗਿਆ ਅਤੇ ਅਦਾਲਤ ਨੇ ਵੀ ਐਸਟੀਐਫ਼ ਨੂੰ ਮੁਲਜ਼ਮਾਂ ਦਾ ਮੈਡੀਕਲ ਕਰਵਾਉਣ ਅਤੇ ਬਚਾਅ ਪੱਖ ਦੇ ਵਕੀਲਾਂ ਨੂੰ ਮੁਲਜ਼ਮਾਂ ਨਾਲ ਮਿਲਣ ਦੇਣ ਲਈ ਆਖਿਆ ਹੈ। ਅੱਜ ਇੱਥੇ ਅਦਾਲਤ ਵਿੱਚ ਪੇਸ਼ ਹੋਏ ਐਸਟੀਐਫ਼ ਦੇ ਡੀਐਸਪੀ ਰੈਂਕ ਦੇ ਅਧਿਕਾਰੀ ਨੇ ਮੁਲਜ਼ਮਾਂ ਦੇ 14 ਦਿਨ ਦੇ ਪੁਲੀਸ ਰਿਮਾਂਡ ਦੀ ਮੰਗ ਕਰਦਿਆ ਦਲੀਲ ਦਿੱਤੀ ਕਿ ਉਕਤ ਮੁਲਜ਼ਮਾਂ ਦੇ ਨਾਭਾ ਜੇਲ੍ਹ ਬਰੇਕ ਮਾਮਲੇ ਵਿੱਚ ਵੀ ਸ਼ਮੂਲੀਅਤ ਸਾਹਮਣੇ ਆ ਰਹੀ ਹੈ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਅੱਜ ਗ੍ਰਿਫ਼ਤਾਰ ਕੀਤੇ ਮੁਲਜ਼ਮ ਜੇਲ੍ਹ ਮਾਮਲੇ ਵਿੱਚ ਭਗੌੜਾ ਚੱਲ ਰਹੇ ਇਕ ਮੁਲਜ਼ਮ ਦੇ ਸਾਥੀ ਦੱਸੇ ਜਾ ਰਹੇ ਹਨ। ਐਸਟੀਐਫ਼ ਦੀ ਜਾਂਚ ਟੀਮ ਨੇ ਮੁਲਜ਼ਮਾਂ ਤੋਂ ਬਰਾਮਦ ਕੀਤੇ ਹਥਿਆਰਾਂ ਬਾਰੇ ਜਾਣਕਾਰੀ ਦਿੰਦਿਆਂ ਅਦਾਲਤ ਨੂੰ ਦੱਸਿਆ ਕਿ ਉਕਤ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ 5 ਏਕੇ 74 ਅਤੇ .32 ਬੋਰ ਦੀਆਂ 3 ਪਿਸਤੌਲਾਂ ਅਤੇ 200 ਕਾਰਤੂਸ ਬਰਾਮਦ ਕੀਤੇ ਗਏ ਹਨ। ਜਾਂਚ ਅਧਿਕਾਰੀ ਨੇ ਕਿਹਾ ਕਿ ਮੁਲਜ਼ਮਾਂ ਤੋਂ ਬਰਾਮਦ ਹੋਏ ਹਥਿਆਰਾਂ ਅਤੇ ਪਾਕਿਸਤਾਨੀ ਦਹਿਸਤਗਰਦਾ ਬਾਰੇ ਪੁੱਛਗਿੱਛ ਕਰਨੀ ਹੈ। ਇਹ ਵੀ ਪਤਾ ਲਗਾਉਣਾ ਹੈ ਕਿ ਸਰਹੱਦ ਪਾਰ ਤੋਂ ਇਹ ਹਥਿਆਰ ਕਿਸੇ ਨੇ ਭੇਜੇ ਹਨ ਅਤੇ ਇਹ ਹਥਿਆਰ ਉਨ੍ਹਾਂ ਨੇ ਅੱਗੇ ਕਿਸੇ ਨੂੰ ਸਪਲਾਈ ਕੀਤੇ ਜਾਣੇ ਸਨ ਅਤੇ ਇਸ ਮਾਮਲੇ ਵਿੱਚ ਹੋਰ ਕੌਣ ਕੌਣ ਲੋਕ ਸ਼ਾਮਲ ਹਨ। ਉਨ੍ਹਾਂ ਦਾ ਅਗਲਾ ਨਿਸ਼ਾਨਾ ਕੀ ਸੀ। ਇਸ ਤੋਂ ਇਲਾਵਾ ਉਕਤ ਮੁਲਜ਼ਮਾਂ ਦੇ ਹੋਰਨਾਂ ਸਾਥੀਆਂ ਬਾਰੇ ਵੀ ਮੁੱਢਲੀ ਜਾਣਕਾਰੀ ਹਾਸਲ ਕਰਨੀ ਹੈ। ਉਧਰ, ਬਚਾਅ ਪੱਖ ਦੇ ਵਕੀਲਾਂ ਨੇ ਪੁਲੀਸ ਰਿਮਾਂਡ ਦਾ ਵਿਰੋਧ ਕਰਦਿਆਂ ਐਸਟੀਐਫ਼ ਦੀ ਕਹਾਣੀ ਨੂੰ ਝੂਠਾ ਦੱਸਿਆ। ਅਦਾਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਉਕਤ ਮੁਲਜ਼ਮਾਂ ਨੂੰ ਸੱਤ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਦਿਆਂ ਐਸਟੀਐਫ਼ ਨੂੰ ਆਦੇਸ਼ ਦਿੱਤੇ ਕਿ ਮੁਲਜ਼ਮਾਂ ਨੂੰ 9 ਅਕਤੂਬਰ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ