Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਵੱਲੋਂ 100 ਗਰਾਮ ਹੈਰੋਇਨ ਸਮੇਤ ਬੀਐਸਐਨਐਲ ਦਾ ਮੁਅੱਤਲ ਡਰਾਈਵਰ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ: ਐਸਟੀਐਫ਼ ਮੁਹਾਲੀ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇਕ ਵਿਅਕਤੀ ਨੂੰ 100 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਦੀ ਪਛਾਣ ਰਣਪ੍ਰੀਤ ਸਿੰਘ ਵਾਸੀ ਪਿੰਡ ਨਨਹੇੜਾ, ਜ਼ਿਲ੍ਹਾ ਅੰਬਾਲਾ (ਹਰਿਆਣਾ) ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਸਟੀਐਫ਼ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਣਪ੍ਰੀਤ ਸਿੰਘ ਹਰਿਆਣਾ ਨੰਬਰੀ ਆਪਣੀ ਚਿੱਟੇ ਰੰਗ ਦੀ ਕਾਰ ਵਿੱਚ ਸਵਾਰ ਹੋ ਕੇ ਸੋਹਾਣਾ ਤੋਂ ਚੰਡੀਗੜ੍ਹ ਜਾਣ ਲਈ ਸ਼ਹਿਰ ਦੇ ਅੰਦਰਲੇ ਰਸਤੇ ਅਮਰ ਹਸਪਤਾਲ ਸੈਕਟਰ-70 ਰਾਹੀਂ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਏਐਸਆਈ ਹਰਭਜਨ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਨਾਕਾਬੰਦੀ ਕਰਕੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ। ਕਾਰ ਚਾਲਕ ਦੀ ਤਲਾਸ਼ੀ ਦੌਰਾਨ ਉਸ ਕੋਲੋਂ 100 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਮੁਲਜ਼ਮ ਪਹਿਲਾਂ ਬੀਐਸਐਨਐਲ ਅੰਬਾਲਾ ਵਿੱਚ ਡਰਾਈਵਰ ਦੀ ਨੌਕਰੀ ਕਰਦਾ ਸੀ ਪਰ ਹੁਣ ਉਹ ਕਿਸੇ ਕੇਸ ਵਿੱਚ ਮੁਅੱਤਲ ਚੱਲ ਰਿਹਾ ਹੈ। ਉਸ ਦਾ ਪਿੰਡ ਵਿੱਚ ਲੜਾਈ ਝਗੜਾ ਹੋਣ ਕਰਕੇ ਅੰਬਾਲਾ ਵਿੱਚ ਕੇਸ ਦਰਜ ਹੋ ਗਿਆ ਸੀ। ਮੁਲਜ਼ਮ ਨੇ ਪੁਲੀਸ ਨੂੰ ਦੱਸਿਆ ਕਿ ਕਰੀਬ 2 ਸਾਲ ਪਹਿਲਾਂ ਉਹ ਮਾੜੀ ਸੰਗਤ ਵਿੱਚ ਪੈਣ ਕਰਕੇ ਹੈਰੋਇਨ ਦਾ ਨਸ਼ਾ ਕਰਨ ਲੱਗ ਪਿਆ ਸੀ ਅਤੇ ਬਾਅਦ ਵਿੱਚ ਪੈਸਿਆਂ ਦੇ ਲਾਲਚ ਵਿੱਚ ਆ ਕੇ ਉਸ ਨੇ ਹੈਰੋਇਨ ਵੇਚਣੀ ਵੀ ਸ਼ੁਰੂ ਕਰ ਦਿੱਤੀ। ਉਸ ਦੇ ਖ਼ਿਲਾਫ਼ ਸਾਲ 2017 ਵਿੱਚ ਥਾਣਾ ਲਾਲੜੂ ਵਿੱਚ ਹੈਰੋਇਨ ਤਸਕਰੀ ਦਾ ਕੇਸ ਦਰਜ ਹੋਇਆ ਸੀ। ਮੁਲਜ਼ਮ ਨੇ ਪੁੱਛਗਿੱਛ ਦੌਰਾਨ ਮੰਨਿਆਂ ਕਿ ਉਹ ਇਕ ਨਾਇਜੀਰੀਅਨ ਵਿਅਕਤੀ (ਜਿਸ ਦਾ ਉਹ ਨਾਂ ਨਹੀਂ ਜਾਣਦਾ ਪਰ ਉਸ ਨੂੰ ਦੇਖ ਕੇ ਪਛਾਣ ਸਕਦਾ ਹੈ) ਤੋਂ ਪਿੱਲਰ ਨੰਬਰ-775, ਉੱਤਮ ਨਗਰ ਦਿੱਲੀ ’ਚੋਂ ਹੈਰੋਇਨ ਖਰੀਦ ਕੇ ਲਿਆਉਂਦਾ ਸੀ। ਐਸਟੀਐਫ਼ ਥਾਣਾ ਦੇ ਐਸਐਚਓ ਭੁਪਿੰਦਰ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 29 ਜੂਨ ਤੱਕ ਨਿਆਇਕ ਹਿਰਾਸਤ ਅਧੀਨ ਰੂਪਨਗਰ ਜੇਲ੍ਹ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ