Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਵੱਲੋਂ 52 ਕਿੱਲੋ ਭੁੱਕੀ ਸਣੇ ਟਰੱਕ ਚਾਲਕ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਾਰਚ: ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਪਿੰਡ ਸ਼ਾਮਪੁਰਾ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੇੜਿਓਂ ਨਾਕਾਬੰਦੀ ਦੌਰਾਨ ਇਕ ਟਰੱਕ ਚਾਲਕ ਨੂੰ 52 ਕਿੱਲੋ ਭੁੱਕੀ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਦੀ ਪਛਾਣ ਸ਼ਵਿੰਦਰ ਸਿੰਘ ਵਾਸੀ ਪਿੰਡ ਠਾਣਾ ਗੋਬਿੰਦਗੜ੍ਹ, ਬਲਾਕ ਮਾਜਰੀ (ਮੁਹਾਲੀ) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਐਸਟੀਐਫ਼ ਦੇ ਡੀਐਸਪੀ ਗੁਰਪ੍ਰੀਤ ਸਿੰਘ ਦੇ ਹੁਕਮਾਂ ’ਤੇ ਏਐਸਆਈ ਮਲਕੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਇਲਾਕੇ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਐਸਟੀਐਫ਼ ਨੂੰ ਗੁਪਤ ਸੂਚਨਾ ਮਿਲੀ ਕਿ ਝਾਰਖੰਡ ਤੋਂ ਰਾਜਪੁਰਾ ਰਾਹੀਂ ਇਕ ਦੱਸ ਟਾਇਰੀ ਟਰੱਕ ਚਾਲਕ ਭੁੱਕੀ ਲੈ ਕੇ ਆ ਰਿਹਾ ਹੈ। ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਪਿੰਡ ਸ਼ਾਮਪੁਰਾ (ਫਤਹਿਗੜ੍ਹ ਸਾਹਿਬ) ਨੇੜੇ ਨਾਕਾਬੰਦੀ ਕਰਕੇ ਉਕਤ ਟਰੱਕ ਚਾਲਕ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਟਰੱਕ ਚਾਲਕ ਪੁਲੀਸ ਨੂੰ ਦੇਖ ਕੇ ਘਬਰਾ ਗਿਆ ਅਤੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ ਲੇਕਿਨ ਐਸਟੀਐਫ਼ ਦੀ ਟੀਮ ਨੇ ਟਰੱਕ ਚਾਲਕ ਨੂੰ ਮੌਕੇ ’ਤੇ ਕਾਬੂ ਕਰ ਲਿਆ। ਤਲਾਸ਼ੀ ਲੈਣ ’ਤੇ ਟਰੱਕ ’ਚੋਂ ਡਰਾਈਵਰ ਦੀ ਸੀਟ ਦੇ ਪਿਛਲੇ ਪਾਸਿਓਂ 52 ਕਿੱਲੋ ਭੁੱਕੀ ਬਰਾਮਦ ਕੀਤੀ ਗਈ। ਐਸਟੀਐਫ਼ ਨੇ ਮੁਲਜ਼ਮ ਟਰੱਕ ਚਾਲਕ ਸ਼ਵਿੰਦਰ ਸਿੰਘ ਦੇ ਖ਼ਿਲਾਫ਼ ਐਨਡੀਐਸਪੀ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਨੂੰ ਅੱਜ ਮੁਹਾਲੀ ਦੇ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਟਰੱਕ ਚਾਲਕ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਐਸਟੀਐਫ਼ ਦੀ ਜਾਂਚ ਪੁੱਛਗਿੱਛ ਕਰਕੇ ਪਤਾ ਲਗਾ ਰਹੀ ਹੈ ਕਿ ਟਰੱਕ ਕਿੱਥੋਂ ਭੁੱਕੀ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਵੇਚੀ ਜਾਣੀ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ