Nabaz-e-punjab.com

ਐਸਟੀਐਫ਼ ਨੇ 100 ਵੱਡੇ ਨਸ਼ਾ ਤਸਕਰਾਂ ਦੀ ਪਛਾਣ ਕੀਤੀ, ਗ੍ਰਿਫ਼ਤਾਰੀ ਲਈ ਕਾਰਵਾਈ ਤੇਜ਼

ਮੁਲਜ਼ਮਾਂ ਦੀ 20 ਕਰੋੜ ਰੁਪਏ ਕੀਮਤ ਦੀਆਂ ਵੱਖ ਵੱਖ ਜਾਇਦਾਦਾਂ ਨੂੰ ਅਟੈਚ ਕੀਤਾ ਜਾਵੇਗਾ: ਏਡੀਜੀਪੀ ਦਿਓ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ:
ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਅਪਰੈਲ 2017 ਤੋਂ ਲੈ ਕੇ ਹੁਣ ਤੱਕ 31642 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦੇ ਖ਼ਿਲਾਫ਼ 26256 ਪੁਲੀਸ ਕੇਸ ਦਰਜ ਕੀਤੇ ਗਏ। ਇਸ ਗੱਲ ਦਾ ਖੁਲਾਸਾ ਅੱਜ ਇੱਥੇ ਐਸਟੀਐਫ਼ ਦੀ ਏਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜ਼ਿਲ੍ਹਾ ਮੁਹਾਲੀ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਐਕਸ਼ਨ ਪਲਾਨ ਬਣਾਉਣ ਅਤੇ ਸਮੀਖਿਆ ਕਰਨ ਲਈ ਵੱਖ ਵੱਖ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਮੌਜੂਦਗੀ ਵਿੱਚ ਵੱਖ ਵੱਖ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਉਨ੍ਹਾਂ ਕਿਹਾ ਕਿ ਅਕਸਰ ਐਸਟੀਐਫ਼ ਨੂੰ ਇਹ ਸੁਆਲ ਕੀਤੇ ਜਾਂਦੇ ਰਹੇ ਹਨ ਕਿ ਛੋਟੇ ਮੁਲਜ਼ਮਾਂ ਦੀ ਫੜੋਫੜੀ ਜਾਰੀ ਹੈ ਪ੍ਰੰਤੂ ਵੱਡੇ ਮਗਰ-ਮੱਛਾਂ ਨੂੰ ਕੋਈ ਹੱਥ ਨਹੀਂ ਪਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਐਸਟੀਐਫ਼ ਨੇ 100 ਵੱਡੇ ਨਸ਼ਾ ਤਸਕਰਾਂ ਦੀ ਸ਼ਨਾਖ਼ਤ ਕਰ ਲਈ ਹੈ। ਜਿਨ੍ਹਾਂ ਦੀ ਪੈੜ ਨੱਪਣ ਲਈ ਪੁਲੀਸ ਨੇ ਕਾਰਵਾਈ ਤੇਜ ਕਰ ਦਿੱਤੀ ਹੈ। ਉਨ੍ਹਾਂ ਨਸ਼ਿਆਂ ਦੀ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਮੁਲਜ਼ਮਾਂ ਦੀ 20 ਕਰੋੜ ਰੁਪਏ ਕੀਮਤ ਦੀਆਂ ਜਾਇਦਾਦਾਂ ਨੂੰ ਅਟੈਚ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਜ਼ਿਆਦਾਤਰ ਲੋਕ ਡਰੱਗ ਮਨੀ ਨਾਲ ਲਗਜ਼ਰੀ ਕਾਰਾਂ ਜਾਂ ਜਾਇਦਾਦਾਂ ਖਰੀਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹੁਣ ਤੱਕ 725.1 ਕਿੱਲੋ ਹੈਰੋਇਨ, 17.5 ਕਿੱਲੋ ਸਮੈਕ, 1119.7 ਕਿੱਲੋ ਅਫੀਮ, 93456.6 ਕਿੱਲੋ ਭੁੱਕੀ, 289.9 ਕਿੱਲੋ ਚਰਸ, 5058.9 ਕਿੱਲੋ ਗਾਂਜਾ, 7058.9 ਕਿੱਲੋ ਭੰਗ, 73 ਕਿੱਲੋ ਕੋਕੀਨ, 10.1 ਕਿੱਲੋ ਆਈਸ, 338.2 ਕਿੱਲੋਂ ਨਸ਼ੀਲਾ ਪਾਊਡਰ, 47.8 ਲੀਟਰ ਨਸ਼ੀਲਾ ਪਦਾਰਥ, 25929 ਨਸ਼ੀਲੀਆਂ ਬੋਤਲਾਂ, 114393 ਨਸ਼ੀਲੇ ਟੀਕੇ ਅਤੇ 14522992 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਗਏ ਹਨ।
ਇਸ ਮੌਕੇ ਮੁਹਾਲੀ ਦੇ ਐਸਐਸਪੀ ਹਰਚਰਨ ਸਿੰਘ ਭੁੱਲਰ ਨੇ ਡੇਢ ਸਾਲ ਵਿੱਚ ਜ਼ਿਲ੍ਹਾ ਮੁਹਾਲੀ ਪੁਲੀਸ ਵੱਲੋਂ ਨਸ਼ਾ ਤਸਕਰਾਂ ਦੇ ਖ਼ਿਲਾਫ਼ 167 ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਵਿੱਚ 425 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਢੇ 3 ਕਿੱਲੋ ਹੈਰੋਇਨ, 30 ਕਿੱਲੋ ਅਫੀਮ, 446.400 ਕਿੱਲੋਂ ਭੁੱਕੀ, 270 ਗਰਾਮ ਚਰਸ, ਢਾਈ ਕਿੱਲੋਂ ਭੰਗ, 35 ਕਿੱਲੋਂ ਗਾਂਜਾ, 827 ਗਰਾਮ ਸੁਲਫਾ, 171 ਗਰਾਮ ਨਸ਼ੀਲਾ ਪਾਉਡਰ, 1455 ਨਸ਼ੀਲੇ ਟੀਕੇ, 30296 ਨਸ਼ੀਲੇ ਕੈਪਸੂਲ ਤੇ ਗੋਲੀਆਂ ਅਤੇ 541 ਪੀਣ ਵਾਲੀ ਨਸ਼ੀਲੀ ਦਵਾਈ ਦੀਆਂ ਬੋਤਲਾਂ ਬਰਾਮਦ ਕੀਤੀਆਂ ਗਈਆਂ ਹਨ।
ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਾਲ ਸਾਢੇ 5 ਮਹੀਨਿਆਂ ਵਿੱਚ ਨਸ਼ਾ ਤਸਕਰੀ ਦੇ 4269 ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ਕੇਸਾਂ ਵਿੱਚ 5554 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਦੋਂਕਿ ਪਿਛਲੇ ਪੂਰੇ ਸਾਲ ਵਿੱਚ 4910 ਕੇਸ ਦਰਜ ਕੀਤੇ ਗਏ ਸੀ ਅਤੇ 5803 ਮੁਲਜ਼ਮ ਫੜੇ ਗਏ ਸੀ। ਇਸ ਸਾਲ 163.45 ਕਿੱਲੋ ਹੈਰੋਇਨ, ਪਿਛਲੇ ਸਾਲ 219.636 ਕਿੱਲੋ, 1.556 ਕਿੱਲੋ ਸਮੈਕ, ਪਿਛਲੇ ਸਾਲ 1.536 ਕਿੱਲੋ ਸਮੈਕ, ਇਸ ਸਾਲ 253.617 ਕਿੱਲੋ ਅਫੀਮ ਬਰਾਮਦ ਕੀਤੀ ਗਈ ਹੈ ਜਦੋਂਕਿ ਪਿਛਲੇ ਸਾਲ 158.499 ਕਿੱਲੋ ਸਮੇਤ ਹੋਰ ਨਸ਼ੀਲੇ ਪਦਾਰਥ ਫੜੇ ਗਏ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…