Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਵੱਲੋਂ ਸਰਕਾਰੀ ਹਸਪਤਾਲ ਦੇ ਬਾਹਰੋਂ 100 ਗਰਾਮ ਹੈਰੋਇਨ ਸਮੇਤ ਨਾਇਜੀਰੀਅਨ ਫੁੱਟਬਾਲ ਦਾ ਕੌਮਾਂਤਰੀ ਖਿਡਾਰੀ ਹੈ ਮੁਲਜ਼ਮ ਨਾਇਜੀਰੀਅਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਈ: ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇਕ ਨਾਇਜੀਰੀਅਨ ਨੂੰ 100 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਸਟੀਐਫ਼ ਨੂੰ ਗੁਪਤਾ ਸੂਚਨਾ ਮਿਲੀ ਸੀ ਕਿ ਇਕ ਨਾਇਜੀਰੀਅਨ ਹੈਰੋਇਨ ਦੀ ਸਪਲਾਈ ਦੇਣ ਲਈ ਚੰਡੀਗੜ੍ਹ ਤੋਂ ਮੁਹਾਲੀ ਵੱਲ ਆ ਰਿਹਾ ਹੈ। ਸੂਚਨਾ ਮਿਲਣ ’ਤੇ ਐਸਟੀਐਫ਼ ਦੇ ਏਐਸਆਈ ਅਵਤਾਰ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-6 ਸਥਿਤ ਸਰਕਾਰੀ ਹਸਪਤਾਲ ਦੇ ਬਾਹਰ ਟੀ ਪੁਆਇੰਟ ਨਾਕਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਇਕ ਨਾਇਜੀਰੀਅਨ ਨੂੰ ਰੋਕ ਕੇ ਪੁੱਛਗਿੱਛ ਕੀਤੀ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 100 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮ ਨਾਇਜੀਰੀਅਨ ਦੀ ਪਛਾਣ ਜੀਮਸ ਓਕੋਫੋਰ ਵਜੋਂ ਹੋਈ ਹੈ। ਜੋ ਇਸ ਸਮੇਂ ਵਿਪਨ ਗਾਰਡਨ-2, ਨਵੀਂ ਦਿੱਲੀ ਵਿੱਚ ਰਹਿ ਰਿਹਾ ਸੀ। ਮੁਲਜ਼ਮ ਫੁਟਬਾਲ ਦਾ ਕੌਮਾਂਤਰੀ ਖਿਡਾਰੀ ਹੈ। ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਨਾਇਜੀਰੀਅਨ ਫਰਵਰੀ 2019 ਵਿੱਚ ਭਾਰਤ ਆਇਆ ਸੀ ਪ੍ਰੰਤੂ ਇੱਥੇ ਮਾੜੀ ਸੰਗਤ ਵਿੱਚ ਪੈਣ ਅਤੇ ਪੈਸਿਆਂ ਦੇ ਲਾਲਚ ਵਿੱਚ ਆ ਕੇ ਉਸ ਨੇ ਹੈਰੋਇਨ ਸਪਲਾਈ ਦਾ ਧੰਦਾ ਸ਼ੁਰੂ ਕਰ ਲਿਆ। ਮੁਲਜ਼ਮ ਨਾਇਜੀਰੀਅਨ ਦਿੱਲੀ ’ਚੋਂ ਸਸਤੇ ਭਾਅ ’ਤੇ ਹੈਰੋਇਨ ਲਿਆ ਕੇ ਚੰਡੀਗੜ੍ਹ, ਮੁਹਾਲੀ ਅਤੇ ਖਰੜ ਇਲਾਕੇ ਵਿੱਚ ਮਹਿੰਗੇ ਭਾਅ ’ਤੇ ਵੇਚਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨਾਇਜੀਰੀਅਨ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਨਾਇਜੀਰੀਅਨ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ