Nabaz-e-punjab.com

ਐਸਟੀਐਫ਼ ਮੁਹਾਲੀ ਵੱਲੋਂ 250 ਗਰਾਮ ਅਫ਼ੀਮ ਸਮੇਤ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਦਸੰਬਰ:
ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇੱਕ ਵਿਅਕਤੀ ਨੂੰ 250 ਗਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਐਸਪੀ ਰਾਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਐਸਟੀਐਫ਼ ਦੀ ਟੀਮ ਨੇ ਮੁਲਜ਼ਮ ਕੁਲਵੰਤ ਸਿੰਘ ਉਰਫ਼ ਜੱਸੀ ਵਾਸੀ ਪਿੰਡ ਬੈਰਮਾਜਰਾ ਨੂੰ ਪੁਰਾਣਾ ਸੇਲ ਟੈਕਸ ਬਲੌਂਗੀ ਨੇੜਿਓਂ ਗ੍ਰਿਫ਼ਤਾਰ ਕਰਕੇ ਉਸ ਕੋਲੋਂ 250 ਗਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ। ਮੁਲਜ਼ਮ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਅਨਡੀਪੀਐਸ ਐਕਟ ਦੇ ਤਹਿ ਕੇਸ ਦਰਜ ਕੀਤਾ ਗਿਆ ਹੈ।
ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਨਸ਼ੇ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਅਫ਼ੀਮ ਦੀ ਸਪਲਾਈ ਦੇਣ ਲਈ ਖਰੜ ਤੋਂ ਮੁਹਾਲੀ ਵੱਲ ਪੈਦਲ ਜਾ ਰਿਹਾ ਹੈ। ਜਿਸ ਨੂੰ ਏਐਸਆਈ ਅਵਤਾਰ ਸਿੰਘ ਨੇ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਕੁਲਵੰਤ ਜੱਸੀ ਨੇ ਐਸਟੀਐਫ਼ ਦੀ ਜਾਂਚ ਟੀਮ ਨੂੰ ਦੱਸਿਆ ਕਿ ਉਹ ਮੁੰਡੀ ਖਰੜ ਵਿੱਚ ਕਿਰਾਏ ਦਾ ਮਕਾਨ ਲੈ ਕੇ ਰਹਿੰਦਾ ਹੈ ਅਤੇ ਉਹ ਚੰਡੀਗੜ੍ਹ ਵਿੱਚ ਪ੍ਰਾਈਵੇਟ ਗੱਡੀ ਚਲਾਉਂਦਾ ਹੈ। ਉਹ ਆਪਣੇ ਦੋਸਤਾਂ ਨਾਲ ਮਾੜੀ ਸੰਗਤ ਵਿੱਚ ਪੈਣ ਕਰਕੇ ਅਫ਼ੀਮ ਦਾ ਨਸ਼ਾ ਕਰਨ ਲੱਗ ਪਿਆ ਸੀ। ਉਸ ਦੇ ਖ਼ਿਲਾਫ਼ ਪਹਿਲਾਂ ਵੀ ਸੋਹਾਣਾ ਥਾਣੇ ਵਿੱਚ ਐਨਡੀਪੀਐਸ ਐਕਟ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਮੁਲਜ਼ਮ ਨੂੰ ਅਦਾਲਤ ਨੇ 6 ਮਹੀਨੇ ਦੀ ਕੈਦ ਅਤੇ 5 ਹਜ਼ਾਰ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਇਲਾਵਾ ਲਾਲੜੂ ਅਤੇ ਮੁਹਾਲੀ ਵਿੱਚ ਵੀ ਐਨਡੀਪੀਐਸ ਐਕਟ ਦੇ ਦਰਜ ਹਨ। ਇਨ੍ਹਾਂ ਮਾਮਲਿਆਂ ਵਿੱਚ ਉਹ ਜ਼ਮਾਨਤ ’ਤੇ ਜੇਲ੍ਹ ’ਚੋਂ ਬਾਹਰ ਆਇਆ ਹੋਇਆ ਹੈ। ਪੁਲੀਸ ਅਨੁਸਾਰ ਮੁਲਜ਼ਮ ਇਸਲਾਮਾਬਾਦ ਤੋਂ ਅਫ਼ੀਮ ਲੈ ਕੇ ਆਉਂਦਾ ਹੈ। ਜਿਸ ’ਚੋਂ ਉਹ ਖ਼ੁਦ ਵੀ ਅਫ਼ੀਮ ਦਾ ਸੇਵਨ ਕਰਦਾ ਹੈ ਅਤੇ ਆਪਣੇ ਗਾਹਕਾਂ ਨੂੰ ਵੇਚਦਾ ਹੈ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …