Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਮੁਹਾਲੀ ਵੱਲੋਂ 150 ਗਰਾਮ ਹੈਰੋਇਨ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਈ: ਐਸਟੀਐਫ਼ ਮੁਹਾਲੀ ਦੀ ਟੀਮ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ 3 ਵਿਅਕਤੀਆਂ ਨੂੰ 150 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਮਨਪ੍ਰੀਤ ਸਿੰਘ ਮਨੀ ਪੁੱਤਰ ਹਰਚੰਦ ਸਿੰਘ ਅਤੇ ਮਨਪ੍ਰੀਤ ਸਿੰਘ ਪੁੱਤਰ ਹਰਪਾਲ ਸਿੰਘ ਦੋਵੇਂ ਵਾਸੀ ਪਿੰਡ ਮਹਿਤਾ, ਜ਼ਿਲ੍ਹਾ ਬਰਨਾਲਾ ਅਤੇ ਸਲੀਮ ਖਾਨ ਉਰਫ਼ ਸ਼ੌਕੀ ਵਾਸੀ ਬਠਿੰਡਾ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਟੀਐਫ਼ ਥਾਣਾ ਦੇ ਐਸਐਚਓ ਹਰਭਿੰਦਰ ਕੁਮਾਰ ਅਤੇ ਜਾਂਚ ਅਧਿਕਾਰੀ ਏਐਸਆਈ ਹਰਬੰਸ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਤਿੰਨ ਵਿਅਕਤੀ ਜੋ ਕਿ ਨਸ਼ਾ ਤਸਕਰੀ ਦਾ ਧੰਦਾ ਕਰਦੇ ਹਨ ਅਤੇ ਅੱਜ ਉਹ ਪਿੰਡ ਸ਼ਾਹੀਮਾਜਰਾ ਅਤੇ ਸਥਾਨਕ ਸਨਅਤੀ ਏਰੀਆ ਵਿੱਚ ਆਪਣੇ ਪੱਕੇ ਗਾਹਕਾਂ ਨੂੰ ਨਸ਼ੇ ਦੀ ਸਪਲਾਈ ਦੇਣ ਲਈ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਐਸਟੀਐਫ਼ ਦੀ ਟੀਮ ਨੇ ਗੁਪਤਾ ਸੂਚਨਾ ਨੂੰ ਆਧਾਰ ਬਣਾ ਕੇ ਮੁਹਾਲੀ ਤੋਂ ਬਲੌਂਗੀ ਮੁੱਖ ਸੜਕ ’ਤੇ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਐਸਟੀਐਫ਼ ਦੀ ਟੀਮ ਲੇ ਮੁਹਾਲੀ ਸ਼ਮਸ਼ਾਨਘਾਟ ਨੇੜੇ ਇਕ ਮੋਟਰ ਸਾਈਕਲ ’ਤੇ ਸਵਾਰ ਤਿੰਨ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਪੁਲੀਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਲੇਕਿਨ ਪੁਲੀਸ ਨੇ ਉਨ੍ਹਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਸਲੀਮ ਖਾਨ ਕੋਲੋਂ 70 ਗਰਾਮ ਅਤੇ ਦੋਵੇਂ ਮਨਪ੍ਰੀਤ ਸਿੰਘ ਕੋਲੋਂ 40-40 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਉਕਤ ਨੌਜਵਾਨ ਦਿੱਲੀ ਤੋਂ ਸਸਤੇ ਭਾਅ ’ਤੇ ਹੈਰੋਇਨ ਲਿਆ ਕੇ ਚੰਡੀਗੜ੍ਹ, ਮੁਹਾਲੀ ਅਤੇ ਖਰੜ ਇਲਾਕੇ ਵਿੱਚ ਆਪਣੇ ਪੱਕੇ ਗਾਹਕਾਂ ਨੂੰ ਮਹਿੰਗੇ ਭਾਅ ਵਿੱਚ ਨਸ਼ਾ ਵੇਚਦੇ ਸਨ। ਉਨ੍ਹਾਂ ਦੱਸਿਆ ਕਿ ਉਕਤ ਤਿੰਨੇ ਮੁਲਜ਼ਮਾਂ ਨੂੰ ਅੱਜ ਮੁਹਾਲੀ ਦੀ ਜੁਡੀਸ਼ਲ ਮੈਜਿਸਟਰੇਟ ਰੁਚੀ ਕੰਬੋਜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ