Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਮੁਹਾਲੀ ਵੱਲੋਂ 120 ਗਰਾਮ ਹੈਰੋਇਨ ਸਣੇ ਮੁਲਜ਼ਮ ਗ੍ਰਿਫ਼ਤਾਰ ਮੁਲਜ਼ਮ ਦੀ ਸਵਿਫ਼ਟ ਕਾਰ ਵੀ ਕੀਤੀ ਜ਼ਬਤ, ਐਸਟੀਐਫ਼ ਨੇ ਮਦਨਪੁਰਾ ਚੌਕ ਨੇੜਿਓਂ ਪਾਈ ਗ੍ਰਿਫ਼ਤਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਦਸੰਬਰ: ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇਕ ਵਿਅਕਤੀ ਨੂੰ 120 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਦੀ ਪਛਾਣ ਪਰਦੀਪ ਕੁਮਾਰ ਵਾਸੀ ਕੈਥਲ (ਹਰਿਆਣਾ) ਵਜੋਂ ਹੋਈ ਹੇ। ਉਸ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4, ਮੁਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਐਸਟੀਐਫ਼ ਰੂਪਨਗਰ ਰੇਂਜ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਸਟੀਐਫ਼ ਥਾਣਾ ਫੇਜ਼-4 ਦੇ ਐਸਐਚਓ ਇੰਸਪੈਕਟਰ ਸੁਰਿੰਦਰ ਸਿੰਘ ਅਤੇ ਏਐਸਆਈ ਕਮਲਜੀਤ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਚਿੱਟੇ ਰੰਗ ਦੀ ਸਵਿਫ਼ਟ ਕਾਰ ਵਿੱਚ ਚੰਡੀਗੜ੍ਹ ਤੋਂ ਮੁਹਾਲੀ ਵੱਲ ਆਪਣੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਲਈ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ’ਤੇ ਥਾਣੇਦਾਰ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਐਸਟੀਐਫ਼ ਦੀ ਟੀਮ ਨੇ ਮਦਨਪੁਰ ਚੌਂਕ ਫੇਜ਼-2 ਨੇੜੇ ਨਾਕਾਬੰਦੀ ਕਰਕੇ ਪਰਦੀਪ ਕੁਮਾਰ ਨੂੰ 120 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਕੈਥਲ ਵਿੱਚ ਟਰੱਕ ਡਰਾਈਵਰ ਦੀ ਨੌਕਰੀ ਕਰਦਾ ਸੀ। ਇਸ ਦੌਰਾਨ ਉਸ ਨੂੰ ਸਾਥੀ ਟਰੱਕ ਡਰਾਈਵਰ ਨੇ ਹੈਰੋਇਨ ਦਾ ਨਸ਼ਾ ਕਰਨ ਦੀ ਲਤ ਲਗਾ ਦਿੱਤੀ। ਇਸ ਤੋਂ ਬਾਅਦ ਉਹ ਪੈਸਿਆਂ ਦੇ ਲਾਲਚ ਵਿੱਚ ਆ ਕੇ ਹੈਰੋਇਨ ਵੇਚਣ ਲੱਗ ਪਿਆ। ਕਰੀਬ 4 ਮਹੀਨੇ ਪਹਿਲਾਂ ਕੈਥਲ ਵਿੱਚ ਉਸ ਕੋਲੋਂ ਹਰਿਆਣਾ ਪੁਲੀਸ ਨੇ 70 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ ਅਤੇ ਕੈਥਲ ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ। ਇਸ ਮਾਮਲੇ ਵਿੱਚ 2 ਕੁ ਮਹੀਨੇ ਪਹਿਲਾਂ ਉਹ ਜ਼ਮਾਨਤ ’ਤੇ ਜੇਲ੍ਹ ’ਚੋਂ ਬਾਹਰ ਆਇਆ ਸੀ। ਏਆਈਜੀ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਮੁਲਜ਼ਮ ਪਰਦੀਪ ਕੁਮਾਰ ਜ਼ੀਰਕਪੁਰ ਵਿੱਚ ਆਪਣੇ ਇਕ ਦੋਸਤ ਨਾਲ ਰਹਿ ਰਿਹਾ ਸੀ। ਜਿਸ ਦੇ ਕਹਿਣ ’ਤੇ ਉਹ ਹੈਰੋਇਨ ਦੀ ਤਸਕਰੀ ਕਰਨ ਲਈ ਮੁਹਾਲੀ ਵਿੱਚ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਰਦੀਪ ਕੁਮਾਰ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਅਦਾਲਤ ਨੇ ਉਸ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ