Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਮੁਹਾਲੀ ਵੱਲੋਂ 30 ਗਰਾਮ ਹੈਰੋਇਨ ਸਣੇ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਪਰੈਲ: ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇਕ ਵਿਅਕਤੀ ਨੂੰ 30 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਰੋਹਿਤ ਕੁਮਾਰ ਵਾਸੀ ਰਵਿਦਾਸ ਕਲੋਨੀ ਸੂਰਜਪੁਰ (ਪੰਚਕੂਲਾ) ਵਜੋਂ ਹੋਈ ਹੈ। ਉਸ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਟੀਐਫ਼ ਨੇ ਇਹ ਕਾਰਵਾਈ ਗੁਪਤ ਸੂਚਨਾ ਨੂੰ ਆਧਾਰ ਬਣਾ ਕੇ ਕੀਤੀ ਹੈ। ਜਾਣਕਾਰੀ ਅਨੁਸਾਰ ਐਸਟੀਐਫ਼ ਦੀ ਟੀਮ ਨੇ ਮੁਲਜ਼ਮ ਨੂੰ ਇੱਥੋਂ ਦੇ ਐਰੋਸਿਟੀ ਨੇੜਲੇ ਪਿੰਡ ਬੜੀ ਤੋਂ ਕਾਬੂ ਕੀਤਾ ਗਿਆ ਅਤੇ ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 30 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁੱਢਲੀ ਪੁੱਛਗਿੱਛ ਦੌਰਾਨ ਰੋਹਿਤ ਕੁਮਾਰ ਨੇ ਦੱਸਿਆ ਕਿ ਉਹ ਦਵਾਰਕਾ, ਦਿੱਲੀ ’ਚੋਂ ਹੈਰੋਇਨ ਲੈ ਕੇ ਆਉਂਦਾ ਹੈ ਅਤੇ ਮੁਹਾਲੀ ਅਤੇ ਨੇੜਲੇ ਇਲਾਕਿਆਂ ਵਿੱਚ ਵੇਚਦਾ ਹੈ। ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 21 ਅਪਰੈਲ ਤੱਕ ਨਿਆਇਕ ਹਿਰਾਸਤ ਅਧੀਨ ਰੂਪਨਗਰ ਜੇਲ੍ਹ ਭੇਜ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ