Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਮੁਹਾਲੀ ਵੱਲੋਂ 100 ਗਰਾਮ ਹੈਰੋਇਨ ਸਣੇ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਨਵੰਬਰ: ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇਕ ਨੌਜਵਾਨ ਨੂੰ 100 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਪ੍ਰਸ਼ਾਂਤ ਕੁਮਾਰ ਉਰਫ਼ ਮੋਨੂੰ ਵਾਸੀ ਸੈਕਟਰ-56 ਵਜੋਂ ਹੋਈ ਹੈ। ਮੁਲਜ਼ਮ ਦੇ ਖ਼ਿਲਾਫ਼ ਐਸਟੀਐਫ਼ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਅੱਜ ਇੱਥੇ ਸ਼ਾਮ ਨੂੰ ਇਹ ਜਾਣਕਾਰੀ ਦਿੰਦਿਆਂ ਐਸਟੀਐਫ਼ ਰੂਪਨਗਰ ਰੇਂਜ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਸਟੀਐਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪ੍ਰਸ਼ਾਂਤ ਕੁਮਾਰ ਆਪਣੇ ਕਾਲੇ ਰੰਗ ਦੇ ਪਲਸਰ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਹੈਰੋਇਨ ਦੀ ਸਪਲਾਈ ਦੇਣ ਲਈ ਸੰਨ੍ਹੀ ਇਨਕਲੇਵ ਵੱਲੋਂ ਮੁਹਾਲੀ ਵੱਲ ਆ ਰਿਹਾ ਹੈ। ਸੂਚਨਾ ਮਿਲਣ ’ਤੇ ਐਸਟੀਐਫ਼ ਦੇ ਸਬ ਇੰਸਪੈਕਟਰ ਮਲਕੀਤ ਸਿੰਘ ਦੀ ਅਗਵਾਈ ਹੇਠ ਬਲੌਂਗੀ ਬੈਰੀਅਰ ਨੇੜੇ ਨਾਕਾਬੰਦ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 100 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲੀਸ ਨੇ ਮੁਲਜ਼ਮ ਦਾ ਮੋਟਰ ਸਾਈਕਲ ਵੀ ਜ਼ਬਤ ਕਰ ਲਿਆ ਹੈ। ਮੁਲਜ਼ਮ ਕੋਲੋਂ 6 ਹਜ਼ਾਰ ਦੀ ਨਗਦੀ ਵੀ ਬਰਾਮਦ ਕੀਤੀ ਹੈ। ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਨਵੀਂ ਦਿੱਲੀ ਸਥਿਤ ਇਕ ਨਾਇਜੀਰੀਅਨ ਤੋਂ ਹੈਰੋਇਨ ਖਰੀਦ ਕੇ ਚੰਡੀਗੜ੍ਹ, ਮੁਹਾਲੀ ਅਤੇ ਖਰੜ ਇਲਾਕੇ ਵਿੱਚ ਆਪਣੇ ਗਾਹਕਾਂ ਨੂੰ ਵੇਚਦਾ ਸੀ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਮਾਮਲੇ ਵਿੱਚ ਹੋਰ ਵੀ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ। ਮੁਲਜ਼ਮ ਬਾਰ੍ਹਵੀਂ ਪਾਸ ਹੈ। ਉਹ ਸਾਲ 2010 ਤੋਂ 2017 ਤੱਕ ਮੁਹਾਲੀ ਵਿੱਚ ਵੱਖ ਵੱਖ ਕਾਲ ਸੈਂਟਰਾਂ ਵਿੱਚ ਨੌਕਰੀ ਕਰ ਚੁੱਕਾ ਹੈ ਅਤੇ ਪਿਛਲੇ ਸਾਲ ਮੁਲਜ਼ਮ ਨੇ ਕਿਰਾਏ ’ਤੇ ਫਲੈਟ ਲੈ ਕੇ ਆਪਣਾ ਕਾਲ ਸੈਂਟਰ ਖੋਲ੍ਹ ਲਿਆ ਸੀ ਪਰ ਉਸ ਦਾ ਇਹ ਕੰਮ ਨਾ ਚੱਲਣ ਕਾਰਨ ਉਸ ਨੇ ਕਿਸੇ ਹੋਰ ਕੰਪਨੀ ਵਿੱਚ ਨੌਕਰੀ ਕਰ ਲਈ ਅਤੇ ਡੱਡੂਮਾਜਰਾ ਦੀ ਇਕ ਅੌਰਤ ਅਤੇ ਖਰੜ ਦੇ ਵਸਨੀਕ ਤੋਂ ਹੈਰੋਇਨ ਲੈ ਕੇ ਖ਼ੁਦ ਸੇਵਨ ਕਰਨ ਲੱਗ ਪਿਆ ਅਤੇ ਬਾਅਦ ਵਿੱਚ ਖ਼ੁਦ ਨਸ਼ਾ ਤਸਕਰੀ ਦਾ ਧੰਦਾ ਸ਼ੁਰੂ ਕਰ ਲਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ