Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਮੁਹਾਲੀ ਵੱਲੋਂ 60 ਗਰਾਮ ਹੈਰੋਇਨ ਸਣੇ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਾਰਚ: ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇਕ ਨੌਜਵਾਨ ਨੂੰ 60 ਗਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਹਰਕੰਵਲ ਸਿੰਘ ਵਾਸੀ ਪਿੰਡ ਬਰਾਰੀ (ਰੂਪਨਗਰ) ਵਜੋਂ ਹੋਈ ਹੈ। ਮੁਲਜ਼ਮ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਟੀਐਫ਼ ਦੇ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਕਿ ਉਕਤ ਵਿਅਕਤੀ ਨਸ਼ਾ ਤਸਕਰੀ ਦਾ ਧੰਦਾ ਕਰਦਾ ਹੈ, ਜੋ ਅੱਜ ਚੰਡੀਗੜ੍ਹ ਤੋਂ ਮੁਹਾਲੀ ਵਾਲੇ ਪਾਸਿਓਂ ਖਰੜ ਵੱਲ ਜਾ ਰਿਹਾ ਹੈ। ਐਸਟੀਐਫ਼ ਦੀ ਟੀਮ ਨੇ ਬਲੌਂਗੀ ਸਥਿਤ ਪੁਰਾਣਾ ਬੈਰੀਅਰ ’ਤੇ ਨਾਕਾਬੰਦੀ ਕਰਕੇ ਮੁਹਾਲੀ ਤੋਂ ਖਰੜ ਵੱਲ ਜਾ ਰਹੀ ਚੰਡੀਗੜ੍ਹ ਨੰਬਰ ਦੀ ਇਕ ਅਪਟਰਾ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਪ੍ਰੰਤੂ ਕਾਰ ਚਾਲਕ ਨੇ ਭੱਜਣ ਦੀ ਕੋਸ਼ਿਸ਼ ਕੀਤੀ ਲੇਕਿਨ ਐਸਟੀਐਫ਼ ਨੇ ਉਸ ਨੂੰ ਮੌਕੇ ’ਤੇ ਕਾਬੂ ਕਰ ਲਿਆ। ਤਲਾਸ਼ੀ ਲੈਣ ’ਤੇ ਮੁਲਜ਼ਮ ਕੋਲੋਂ 60 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ 2015 ਵਿੱਚ ਦੁਬਈ ਗਿਆ ਸੀ ਅਤੇ 2018 ਵਿੱਚ ਵਾਪਸ ਆ ਗਿਆ। ਵਤਨ ਵਾਪਸ ਆ ਕੇ ਉਹ ਕੰਮ ਦੀ ਤਲਾਸ਼ ਵਿੱਚ ਸੀ ਕਿ ਇਸ ਦੌਰਾਨ ਉਹ ਗਲਤ ਸੰਗਤ ਵਿੱਚ ਪੈ ਗਿਆ ਅਤੇ ਪੈਸਿਆਂ ਦੇ ਲਾਲਚ ਵਿੱਚ ਆ ਕੇ ਨਸ਼ਾ ਤਸਕਰੀ ਕਰਨ ਲੱਗ ਪਿਆ। ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ