nabaz-e-punjab.com

ਐਸਟੀਐਫ਼ ਮੁਹਾਲੀ ਵੱਲੋਂ 50 ਗਰਾਮ ਹੈਰੋਇਨ ਸਣੇ ਕਾਰ ਚਾਲਕ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ:
ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇਕ ਕਾਰ ਚਾਲਕ ਨੂੰ 50 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਸੁਸ਼ੀਲ ਵਸ਼ਿਸ਼ਟ ਵਾਸੀ ਅਰਬਨ ਅਸਟੇਟ, ਜੀਂਦ (ਹਰਿਆਣਾ) ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਸਟੀਐਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੁਸ਼ੀਲ ਵਸ਼ਿਸਟ ਹੈਰੋਇਨ ਦੀ ਸਪਲਾਈ ਦੇਣ ਲਈ ਚੰਡੀਗੜ੍ਹ ਤੋਂ ਮੁਹਾਲੀ ਵੱਲ ਆ ਰਿਹਾ ਹੈ। ਸੂਚਨਾ ਮਿਲਣ ’ਤੇ ਐਸਟੀਐਫ਼ ਦੇ ਏਐਸਆਈ ਹਰਭਜਨ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਇੱਥੋਂ ਦੇ ਡੀਪਲਾਸਟ ਚੌਂਕ ਨੇੜੇ ਨਾਕਾਬੰਦੀ ਸੁਸ਼ੀਲ ਵਸ਼ਿਸਟ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 50 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਏਆਈਜੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਜੀਂਦ (ਹਰਿਆਣਾ) ਦਾ ਰਹਿਣ ਵਾਲਾ ਹੈ ਅਤੇ ਉਹ ਕਰੀਬ 6 ਮਹੀਨੇ ਪਹਿਲਾ ਚੰਡੀਗੜ੍ਹ ਵਿੱਚ ਇਕ ਨਾਮੀ ਪ੍ਰਾਈਵੇਟ ਕੰਪਨੀ ਵਿੱਚ ਡਰਾਈਵਿੰਗ ਦਾ ਕੰਮ ਕਰਦਾ ਸੀ ਅਤੇ ਹੁਣ ਪੜ੍ਹਾਈ ਕਰ ਰਿਹਾ ਹੈ। ਲੇਕਿਨ ਮਾੜੀ ਸੰਗਤ ਕਾਰਨ ਨਸ਼ੇ ਵੇਚਣ ਦੇ ਰਾਹ ਪੈ ਗਿਆ। ਪੁਲੀਸ ਅਨੁਸਾਰ ਮੁਲਜ਼ਮ ਨੇ ਮੰਨਿਆਂ ਉਹ ਅੱਜ ਚੰਡੀਗੜ੍ਹ ਅਤੇ ਮੁਹਾਲੀ ਵਿੱਚ ਹੈਰੋਇਨ ਦੀ ਸਪਲਾਈ ਦੇਣ ਲਈ ਆਇਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਮੁਹਾਲੀ ਦੀ ਚੀਫ਼ ਜੁਡੀਸ਼ਲ ਮੈਜਿਸਟਰੇਟ ਮੈਡਮ ਦੀਪਕਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 27 ਮਈ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …