Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਮੁਹਾਲੀ ਵੱਲੋਂ ਦੋ ਨਸ਼ਾ ਤਸਕਰ 300 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ 1 ਲੱਖ 30 ਹਜ਼ਾਰ ਰੁਪਏ ਡਰੱਗ ਮਨੀ ਵੀ ਕੀਤੀ ਬਰਾਮਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ: ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੋ ਮੁਲਜ਼ਮਾਂ ਨੂੰ 300 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 1 ਲੱਖ 30 ਹਜ਼ਾਰ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਇਸ ਗੱਲ ਦਾ ਖੁਲਾਸਾ ਅੱਜ ਸ਼ਾਮ ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅਮਰਿੰਦਰ ਸਿੰਘ ਉਰਫ਼ ਟੋਨੀ ਵਾਸੀ ਬੁਰਜ ਥਾਣਾ, ਸ੍ਰੀ ਅਨੰਦਪੁਰ ਸਾਹਿਬ ਅਤੇ ਪਰਦੀਪ ਕੁਮਾਰ ਉਰਫ਼ ਦੀਪੂ ਵਾਸੀ ਭਲਾਣ (ਰੂਪਨਗਰ) ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਮੁਲਜ਼ਮ ਅਮਰਿੰਦਰ ਸਿੰਘ ਕੋਲੋਂ 220 ਗਰਾਮ ਹੈਰੋਇਨ ਅਤੇ ਪਰਦੀਪ ਦੀਪੂ ਕੋਲੋਂ 80 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਸਟੀਐਫ਼ ਨੂੰ ਗੁਪਤ ਸੂਚਨਾ ਮਿਲੀ ਕਿ ਉਕਤ ਵਿਅਕਤੀ ਚੰਡੀਗੜ੍ਹ ਤੋਂ ਮੁਹਾਲੀ ਵੱਲ ਹੈਰੋਇਨ ਦੀ ਸਪਲਾਈ ਦੇਣ ਲਈ ਆ ਰਿਹਾ ਹੈ। ਸੂਚਨਾ ਮਿਲਣ ’ਤੇ ਏਐਸਆਈ ਹਰਭਜਨ ਸਿੰਘ ਦੀ ਅਗਵਾਈ ਹੇਠ ਪਿੰਡ ਮਦਨਪੁਰਾ ਨੇੜੇ ਨਾਕਾਬੰਦੀ ਦੌਰਾਨ ਅਮਰਿੰਦਰ ਸਿੰਘ ਅਤੇ ਪਰਦੀਪ ਦੀਪੂ ਨੂੰ ਗ੍ਰਿਫ਼ਤਾਰ ਕਰ ਲਿਆ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਹ ਪਹਿਲਾਂ ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕੇ ’ਤੇ ਕੰਮ ਕਰਦਾ ਸੀ। ਜਿੱਥੇ ਉਸ ਨੂੰ ਆਪਣੇ ਦੋਸਤਾਂ ਨਾਲ ਹੈਰੋਇਨ ਦਾ ਨਸ਼ਾ ਕਰਨ ਦੀ ਆਦਤ ਹੋ ਗਈ। ਇਸ ਤੋਂ ਬਾਅਦ ਉਹ ਪੈਸਿਆਂ ਦੇ ਲਾਲਚ ਵਿੱਚ ਆ ਕੇ ਹੈਰੋਇਨ ਸਪਲਾਈ ਕਰਨ ਦੇ ਰਾਹ ਪੈ ਗਿਆ। ਉਹ ਨੰਗਲ ਵਿੱਚ ਰਹਿੰਦਾ ਸੀ ਅਤੇ ਉਸ ਦੇ ਖ਼ਿਲਾਫ਼ ਪਿੰਡ ਵਿੱਚ ਲੜਾਈ ਝਗੜਾ ਕਰਨ ਦਾ ਕੇਸ ਵੀ ਦਰਜ ਕੀਤਾ ਗਿਆ ਸੀ। ਉਧਰ, ਪਰਦੀਪ ਦੀਪੂ ਨੇ ਪੁਲੀਸ ਨੂੰ ਦੱਸਿਆ ਕਿ ਉਸ ਨੇ ਪੋਲੀ ਟੈਕਨੀਕਲ ਕਾਲਜ ਜਲੰਧਰ ’ਚੋਂ ਇਲੈਕਟ੍ਰੀਸ਼ੀਅਨ ਵਿੱਚ ਡਿਪਲੋਮਾ ਕੀਤਾ ਹੋਇਆ ਹੈ। ਜਿੱਥੇ ਉਸ ਨੂੰ ਦੋਸਤਾਂ ਨੇ ਹੈਰੋਇਨ ਦਾ ਨਸ਼ਾ ਕਰਨ ਲਗਾ ਦਿੱਤਾ। ਇਸ ਤੋਂ ਬਾਅਦ ਉਹ ਨੌਕਰੀ ਦੇ ਸਿਲਸਿਲੇ ਵਿੱਚ ਮੁਹਾਲੀ ਆ ਗਿਆ। ਕੁਝ ਸਮੇਂ ਬਾਅਦ ਉਸ ਨੂੰ ਕਾਲਜ ਦਾ ਦੋਸਤ ਅਮਰਿੰਦਰ ਮਿਲ ਗਿਆ। ਜਿਸ ਨੇ ਉਸ ਨੂੰ ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕੇ ’ਤੇ ਨੌਕਰੀ ਲਗਵਾ ਦਿੱਤਾ। ਇਸ ਦੌਰਾਨ ਉਹ ਪੈਸਿਆਂ ਦੇ ਲਾਲਚ ਵਿੱਚ ਆ ਕੇ ਖ਼ੁਦ ਵੀ ਹੈਰੋਇਨ ਸਪਲਾਈ ਕਰਨ ਲੱਗ ਪਏ। ਏਆਈਜੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ