Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਮੁਹਾਲੀ ਵੱਲੋਂ 50 ਗ੍ਰਾਮ ਹੈਰੋਇਨ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ ਗੁਪਤਾ ਸੂਚਨਾ ’ਤੇ ਡਿਪਲਾਸਟ ਚੌਂਕ ਮੁਹਾਲੀ ਨੇੜਿਓਂ ਪਾਈ ਮੁਲਜ਼ਮ ਦੀ ਗ੍ਰਿਫ਼ਤਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਪਰੈਲ: ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇਕ ਵਿਅਕਤੀ ਨੂੰ 50 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਮੁਲਜ਼ਮ ਦੇ ਖ਼ਿਲਾਫ਼ ਥਾਣਾ ਐਸਟੀਐਫ਼ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ ਪੁਲੀਸ ਨੇ ਗੁਪਤ ਸੂਚਨਾ ’ਤੇ ਏਐਸਆਈ ਹਰਭਜਨ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਇੱਥੋਂ ਦੇ ਡਿਪਲਾਸਟ ਚੌਂਕ ਨੇੜੇ ਨਾਕਾਬੰਦੀ ਕਰਕੇ ਅਮਿਤ ਪਨਵਰ ਵਾਸੀ ਨਵਾਂ ਗਰਾਓਂ ਨੂੰ ਕਾਬੂ ਕਰਕੇ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਏਆਈਜੀ ਨੇ ਦੱਸਿਆ ਕਿ ਮੁਲਜ਼ਮ ਅਮਿਤ ਪਨਵਰ ਨਵੀਂ ਦਿੱਲੀ ਤੋਂ ਹੈਰੋਇਨ ਲਿਆ ਕੇ ਚੰਡੀਗੜ੍ਹ, ਮੁਹਾਲੀ ਅਤੇ ਖਰੜ ਇਲਾਕੇ ਵਿੱਚ ਵੇਚਦਾ ਸੀ। ਜੋ ਅੱਜ ਵੀ ਆਪਣੇ ਪੱਕੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਲਈ ਡਿਪਲਾਸਟ ਚੌਂਕ ਮੁਹਾਲੀ ਵੱਲ ਪੈਦਲ ਆ ਰਿਹਾ ਹੈ। ਜਿਸ ਨੂੰ ਏਐਸਆਈ ਹਰਭਜਨ ਸਿੰਘ ਨੇ ਡਿਪਲਾਸਟ ਚੌਂਕ ਨੇੜਿਓਂ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਨੇ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਪਿਛਲੇ 4-5 ਮਹੀਨਿਆਂ ਤੋਂ ਹੈਰੋਇਨ ਵੇਚਣ ਦਾ ਧੰਦਾ ਕਰ ਰਿਹਾ ਸੀ। ਉਹ ਦਿੱਲੀ ਤੋਂ 700 ਰੁਪਏ ਪ੍ਰਤੀ ਗ੍ਰਾਮ ਹੈਰੋਇਨ ਲਿਆ ਕੇ ਮੁਹਾਲੀ ਸਮੇਤ ਸਮੁੱਚੇ ਟਰਾਈਸਿਟੀ ਵਿੱਚ 2700 ਰੁਪਏ ਤੋਂ ਲੈ ਕੇ 3 ਹਜ਼ਾਰ ਰੁਪਏ ਤੱਕ ਵੇਚਦਾ ਸੀ। ਏਆਈਜੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਕਿ ਐਸਟੀਐਫ਼ ਨੇ ਹੁਣ ਤੱਕ ਕਾਫੀ ਮੁਲਜ਼ਮਾਂ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾ ਸਮੇਤ ਗ੍ਰਿਫ਼ਤਾਰ ਕਰ ਕੇ ਪੰਜਾਬ ਵਿੱਚ ਹੈਰੋਇਨ ਅਤੇ ਹੋਰ ਕਿਸਮ ਦੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ