Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਮੁਹਾਲੀ ਵੱਲੋਂ ਦਿੱਲੀ ’ਚੋਂ 300 ਗਰਾਮ ਸਮੈਕ ਹੈਰੋਇਨ ਸਮੇਤ ਨਾਇਜੀਰੀਅਨ ਕਾਬੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜਨਵਰੀ: ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ ਦੀ ਮੁਹਾਲੀ ਟੀਮ ਨੇ ਇੱਕ ਹੋਰ ਨਾਇਜੀਰੀਅਨ ਨੂੰ ਨਵੀਂ ਦਿੱਲੀ ’ਚੋਂ 300 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਦੀ ਪਛਾਣ ਓਕੇਕੇ ਸੋਲੇਵਨ ਵਜੋਂ ਹੋਈ ਹੈ। ਇਹ ਜਾਣਕਾਰੀ ਐਸਟੀਐਫ਼ ਦੇ ਐਸਪੀ ਰਾਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਬੀਤੇ ਦਿਨੀਂ ਐੱਸਟੀਐੱਫ ਨੇ ਓਚੇ ਜੋਕੀ ਨਾਂ ਦੇ ਨਾਇਜੀਰੀਅਨ ਨੂੰ 100 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਮੁਲਜ਼ਮ ਨੇ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਉਹ ਇਹ ਹੈਰੋਇਨ ਓਕੇਕੇ ਸੋਲੇਵਨ ਨਾਂ ਦੇ ਇੱਕ ਨਾਇਜੀਰੀਅਨ ਹਾਲ ਵਾਸੀ ਦਿੱਲੀ ਤੋਂ ਲੈ ਕੇ ਆਇਆ ਸੀ। ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਐਤਵਾਰ ਨੂੰ ਕਾਬੂ ਕੀਤੇ ਨਾਇਜੀਰੀਅਨ ਦੀ ਨਿਸ਼ਾਨਦੇਹੀ ’ਤੇ ਕਾਰਵਾਈ ਕਰਦਿਆਂ ਅੱਜ ਐਸਆਈ ਪਵਨ ਕੁਮਾਰ, ਏਐਸਆਈ ਮਲਕੀਤ ਸਿੰਘ ਨੇ ਪੁਲੀਸ ਪਾਰਟੀ ਸਮੇਤ ਦਿੱਲੀ ਦੇ ਉੱਤਮ ਨਗਰ ਇਲਾਕੇ ’ਚੋਂ ਓਕੇਕੇ ਸੋਲੇਵਨ ਨੂੰ 300 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਮੁੱਢਲੀ ਪੁਛਗਿੱਛ ਦੌਰਾਨ ਸਾਹਮਣੇ ਆਇਆ ਕਿ ਦੋਸ਼ੀ ਉਕੇਕੇ ਸੋਲੇਵਨ ਵਿਰੁੱਧ ਪਹਿਲਾਂ ਵੀ ਮਿਤੀ 7-11-2015 ਨੂੰ ਅ/ਧ 21-61-85 ਐਨਡੀਪੀਐਸ ਐਕਟ ਤਹਿਤ ਥਾਣਾ ਸਿਟੀ ਖਰੜ ਵਿੱਚ ਮੁਕੱਦਮਾ ਦਰਜ ਹੈ। ਇਸ ਮਾਮਲੇ ਵਿੱਚ ਮੁਲਜ਼ਮ ਕੋਲੋਂ 60 ਗਰਾਮ ਹੈਰੋਇਨ ਬਰਾਮਦ ਹੋਈ ਸੀ। ਹੁਣ ਦਿੱਲੀ ਵਿੱਚ ਜਾ ਕੇ ਰਹਿਣ ਲੱਗ ਪਿਆ ਸੀ ਅਤੇ ਪੈਸੇ ਕਮਾਉਣ ਲਈ ਹੈਰੋਇਨ ਸਪਲਾਈ ਕਰਨ ਦਾ ਕੰਮ ਕਰਨ ਲੱਗ ਪਿਆ ਸੀ। ਨਾਇਜੀਰੀਅਨ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਉਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ