ਐਸਟੀਐਫ਼ ਮੁਹਾਲੀ ਵੱਲੋਂ 1 ਕਿੱਲੋ ਅਫ਼ੀਮ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ:
ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 1 ਕਿੱਲੋ ਅਫ਼ੀਮ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਟੀਐਫ ਮੁਹਾਲੀ ਦੇ ਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਪੁਲੀਸ ਵੱਲੋਂ ਗੁਪਤ ਸੂਚਨਾ ਮਿਲਣ ’ਤੇ ਬੜਮਾਜਰਾ ਤੋਂ ਬਲੌਂਗੀ ਨੂੰ ਜਾਂਦੀ ਸੜਕ ਉਪਰ ਜਾ ਰਹੇ ਇੱਕ ਮੋਟਰ ਸਾਈਕਲ ਸਵਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਤੋਂ ਇੱਕ ਕਿੱਲੋ ਅਫੀਮ ਬਰਾਮਦ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਮੁਲਜ਼ਮ ਵਿਅਕਤੀ ਦੀ ਪਹਿਚਾਣ ਸ਼ਿਸਾਂਤ ਸ਼ਰਮਾ ਵਸਨੀਕ ਪਿੰਡ ਕਕਰਾਲਾ, ਜ਼ਿਲ੍ਹਾ ਬਾਦਾਯੂ, ਯੂਪੀ ਵਜੋਂ ਹੋਈ ਹੈ। ਮੁਲਜ਼ਮ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਮੁਹਾਲੀ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਇਹ ਵਿਅਕਤੀ ਇਹ ਅਫ਼ੀਮ ਯੂਪੀ ਤੋਂ ਸਸਤੇ ਭਾਅ ਵਿੱਚ ਅਫੀਮ ਲੈ ਕੇ ਆਉਂਦਾ ਸੀ ਅਤੇ ਪੰਜਾਬ ਵਿੱਚ ਮਹਿੰਗੇ ਭਾਅ ਵਿੱਚ ਭੇਜੀ ਜਾਂਦੀ ਸੀ। ਉਹਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਇਸ ਵਿਅਕਤੀ ਨੇ ਕਬੂਲ ਕੀਤਾ ਹੈ ਕਿ ਉਹ ਪਹਿਲਾਂ ਵੀ ਕਈ ਵਾਰ ਯੂਪੀ ’ਚੋਂ ਸਸਤੀ ਅਫੀਮ ਲਿਆ ਕੇ ਪੰਜਾਬ ਵਿੱਚ ਮਹਿੰਗੇ ਭਾਅ ਵੇਚ ਚੁੱਕਿਆ ਹੈ। ਪੁਲੀਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਪੁਲੀਸ ਨੂੰ ਮੁਲਜ਼ਮ ਕੋਲੋਂ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਮਾਮਲੇ ਵਿੱਚ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।

Load More Related Articles

Check Also

ਤੰਬਾਕੂ ਦੀ ਆਦਤ ਛੱਡ ਕੇ ਚੰਗੀ ਜ਼ਿੰਦਗੀ ਵੱਲ ਮੁੜਿਆ ਜਾਵੇ: ਡਾ. ਨਵਦੀਪ ਸਿੰਘ

ਤੰਬਾਕੂ ਦੀ ਆਦਤ ਛੱਡ ਕੇ ਚੰਗੀ ਜ਼ਿੰਦਗੀ ਵੱਲ ਮੁੜਿਆ ਜਾਵੇ: ਡਾ. ਨਵਦੀਪ ਸਿੰਘ ਵਿਸ਼ਵ ਤੰਬਾਕੂ ਦਿਵਸ ’ਤੇ ਖ਼ਾਲਸਾ…