nabaz-e-punjab.com

ਐਸਟੀਐਫ਼ ਮੁਹਾਲੀ ਵੱਲੋਂ 265 ਗਰਾਮ ਹੈਰੋਇਨ ਸਮੇਤ ਨਾਇਜੀਰੀਅਨ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਗਸਤ:
ਐਸਟੀਐਫ਼ ਮੁਹਾਲੀ ਦੀ ਇੱਕ ਵਿਸ਼ੇਸ਼ ਵੱਲੋਂ ਸਥਾਨਕ ਵਾਈਪੀਐਸ ਚੌਂਕ ਨੇੜਿਓਂ ਇੱਕ ਨਾਇਜੀਰੀਅਨ ਨੂੰ ਗ੍ਰਿਫ਼ਤਾਰ ਕਰਕੇ ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 265 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਐਸਪੀ ਰਾਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ‘ਡੈਨੀਅਲ ਫੈਡਰਿਕ’ ਨਾਂ ਦਾ ਇੱਕ ਨਾਇਜੀਰੀਅਨ ਦਿੱਲੀ ਤੋਂ ਹੈਰੋਇਨ ਲਿਆ ਕੇ ਮੁਹਾਲੀ ਸਮੇਤ ਚੰਡੀਗੜ੍ਹ ਅਤੇ ਹੋਰਨਾਂ ਨੇੜਲੇ ਇਲਾਕਿਆਂ ਵਿੱਚ ਵੇਚਦਾ ਹੈ ਅਤੇ ਉਹ ਅੱਜ ਵੀ ਆਪਣੇ ਪੱਕੇ ਗਾਹਕਾਂ ਨੂੰ ਨਸ਼ਾ ਸਪਲਾਈ ਕਰਨ ਲਈ ਚੰਡੀਗੜ੍ਹ ਤੋਂ ਮੁਹਾਲੀ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ’ਤੇ ਐਸਟੀਐਫ਼ ਦੇ ਏਐਸਆਈ ਅਵਤਾਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਇੱਥੋਂ ਦੇ ਵਾਈਪੀਐਸ ਚੌਂਕ ਨੇੜੇ ਨਾਕਾਬੰਦੀ ਕਰਕੇ ਨਾਇਜੀਰੀਅਨ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 265 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮ ਨਾਇਜੀਰੀਅਨ ਉਤਮ ਨਗਰ, ਨਵੀਂ ਦਿੱਲੀ ਵਿੱਚ ਰਹਿੰਦਾ ਹੈ।
ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨਾਇਜੀਰੀਆ ਨੇ ਦੱਸਿਆ ਕਿ ਉਹ ਦਿੱਲੀ ਰਹਿੰਦਾ ਹੈ ਜਦੋਕਿ ਉਸ ਦਾ ਪਰਿਵਾਰ ਉੱਥੇ ਹੀ ਰਹਿੰਦਾ ਹੈ। ਉਹ ਛੇ ਸਾਲ ਪਹਿਲਾਂ ਸਾਲ 2012 ਵਿੱਚ ਵਪਾਰਕ ਵੀਜ਼ੇ ’ਤੇ ਭਾਰਤ ਆਇਆ ਸੀ ਅਤੇ ਤਾਮਿਲਨਾਡੂ ਵਿੱਚ ਕੱਪੜੇ ਅਤੇ ਕਾਸਮੈਟਿਕ ਦਾ ਸਮਾਨ ਵੇਚਣ ਦਾ ਕੰਮ ਕਰਦਾ ਸੀ। ਸਾਲ 2015 ਵਿੱਚ ਉਸ ਦਾ ਵੀਜ਼ਾ ਖ਼ਤਮ ਹੋ ਗਿਆ ਸੀ ਪ੍ਰੰਤੂ ਲਾਲਚ ਅਤੇ ਮਾੜੀ ਸੰਗਤ ਵਿੱਚ ਪੈਣ ਕਾਰਨ ਉਹ ਨਸ਼ਾ ਸਪਲਾਈ ਕਰਨ ਲਈ ਮੁਹਾਲੀ ਅਤੇ ਚੰਡੀਗੜ੍ਹ ਆ ਗਿਆ। ਪੁਲੀਸ ਅਨੁਸਾਰ ਮੁਲਜ਼ਮ ਕੁਝ ਦਿਨ ਇੱਥੇ ਅਤੇ ਕੁਝ ਦਿਨ ਦਿੱਲੀ ਵਿੱਚ ਰਹਿੰਦਾ ਹੈ। ਮੁਲਜ਼ਮ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨਾਇਜੀਰੀਅਨ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਨਾਇਜੀਰੀਅਨ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਇਸ ਤੋਂ ਪਹਿਲਾਂ ਵੀ ਨਸ਼ਾ ਤਸਕਰੀ ਦੇ ਦੋਸ਼ ਵਿੱਚ ਕਈ ਨਾਇਜੀਰੀਅਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜੋ ਇਸ ਸਮੇਂ ਨਿਆਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਹਨ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…