Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਮੁਹਾਲੀ ਵੱਲੋਂ 55 ਗਰਾਮ ਹੈਰੋਇਨ ਸਮੇਤ ਪ੍ਰਾਪਰਟੀ ਡੀਲਰ ਤੇ ਸਾਥੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ: ਐਸਟੀਐਫ਼ ਮੁਹਾਲੀ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਦੋ ਵਿਅਕਤੀਆਂ ਨੂੰ 55 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਐਸਟੀਐਫ਼ ਨੂੰ ਗੁਪਤ ਸੂਚਨਾ ਮਿਲਣ ’ਤੇ ਏਐਸਆਈ ਸੁਖਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪਿੰਡ ਘੜੂੰਆਂ ਬੱਸ ਅੱਡੇ ਨੇੜੇ ਨਾਕਾਬੰਦੀ ਕਰਕੇ ਚਿੱਟੇ ਰੰਗੀ ਦੀ ਚੰਡੀਗੜ੍ਹ ਨੰਬਰੀ ਪਜੈਰੋ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਕਾਰ ਚਾਲਕ ਸੁਖਜੀਤ ਸਿੰਘ ਵਾਸੀ ਸਮਰਾਲਾ ਅਤੇ ਨਾਲ ਵਾਲੀ ਸੀਟ ’ਤੇ ਬੈਠੇ ਕੁਲਵਿੰਦਰ ਸਿੰਘ ਵਾਸੀ ਵਾਸੀ ਸਮਰਾਲਾ ਉਰਫ਼ ਕਲੂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 55 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਇਹ ਦੋਵੇਂ ਵਿਅਕਤੀ ਉਕਤ ਕਾਰ ਵਿੱਚ ਮੋਰਿੰਡਾ ਸਾਈਡ ਤੋਂ ਅਤੇ ਖਰੜ ਵੱਲ ਆ ਰਹੇ ਸਨ। ਉਨ੍ਹਾਂ ਦੱਸਿਆ ਕਿ ਸੁਖਜੀਤ ਸਿੰਘ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਹੈ। ਉਸਦਾ ਇੱਕ ਟਿੱਪਰ ਵੀ ਚਲਦਾ ਹੈ। ਪੁਲੀਸ ਅਨੁਸਾਰ ਸੁਖਜੀਤ ਨੂੰ ਉਸਦੇ ਦੋਸਤ ਹਰਪ੍ਰੀਤ ਸਿੰਘ ਵਾਸੀ ਮੁਹਾਲੀ ਨੇ ਸਾਲ ਪਹਿਲਾਂ ਹੈਰੋਇਨ ਪੀਣ ਲਾ ਦਿੱਤਾ ਸੀ ਅਤੇ ਇਹ ਵਿਅਕਤੀ 6 ਕੁ ਮਹੀਨੇ ਤੋਂ ਹੈਰੋਇਨ ਦਾ ਸੇਵਨ ਕਰ ਰਿਹਾ ਹੈ ਅਤੇ ਹੁਣ ਨਸ਼ਾ ਛੱਡਣ ਦੀ ਦਵਾਈ ਲੈ ਰਿਹਾ ਹੈ। ਉਂਜ ਕਦੇ ਕਦਾਈ ਹੁਣ ਵੀ ਨਸ਼ਾ ਲੈ ਲੈਂਦਾ ਹੈ। ਉਨ੍ਹਾਂ ਦੱਸਿਆ ਕਿ ਕੁਲਵਿੰਦਰ ਸਿੰਘ ਖੇਤੀਬਾੜੀ ਦਾ ਕੰਮ ਕਰਦਾ ਹੈ। ਜਿਸ ਦੀ ਦੋ ਸਾਲ ਪਹਿਲਾਂ ਦੀਪਕ ਨਾਲ ਦੋਸਤੀ ਹੋ ਗਈ ਸੀ ਜੋ ਕਿ ਹੈਰੋਇਨ ਦਾ ਨਸ਼ਾ ਕਰਦਾ ਸੀ। ਦੀਪਕ ਨੇ ਉਸ ਨੂੰ ਵੀ ਹੈਰੋਇਨ ਦਾ ਨਸ਼ਾ ਕਰਨ ਦਾ ਆਦੀ ਬਣਾ ਦਿੱਤਾ। ਇਸ ਦੌਰਾਨ ਉਸ ਦੀ ਦੋਸਤੀ ਸੁਖਜੀਤ ਸਿੰਘ ਨਾਲ ਹੋ ਗਈ ਅਤੇ ਉਹ ਪੈਸਿਆਂ ਦੇ ਲਾਲਚ ਵਿੱਚ ਖ਼ੁਦ ਨਸ਼ੇ ਦਾ ਸੇਵਨ ਕਰਨ ਦੇ ਨਾਲ ਨਾਲ ਨਸ਼ੇ ਦੀ ਸਪਲਾਈ ਕਰਨ ਲੱਗ ਗਏ। ਐਸਪੀ ਨੇ ਦੱਸਿਆ ਕਿ ਸੁਖਜੀਤ ਸਿੰਘ ਉਸ ਨੂੰ ਪੈਸੇ ਦੇ ਕੇ ਦਿਲੀ ’ਚੋਂ ਇੱਕ ਨਾਇਜੀਰੀਅਨ ਤੋਂ ਹੈਰੋਇਨ ਮੰਗਵਾਉਂਦਾ ਹੈ, ਪ੍ਰੰਤੂ ਇਹ ਦੋਵੇਂ ਮੁਲਜ਼ਮ ਨਾਇਜੀਰੀਅਨ ਦਾ ਨਾਮ ਅਤੇ ਪਤਾ ਤੱਕ ਨਹੀਂ ਜਾਣਦੇ ਹਨ। ਪੁਲੀਸ ਅਨੁਸਾਰ ਇਹ ਦੋਵੇਂ ਵਿਅਕਤੀ ਦਿੱਲੀ ਤੋਂ ਸਸਤੀ ਭਾਅ ਵਿੱਚ ਹੈਰੋਇਨ ਲਿਆ ਕੇ ਮੁਹਾਲੀ, ਚੰਡੀਗੜ੍ਹ ਸਮੇਤ ਖਰੜ ਅਤੇ ਘੜੂੰਆਂ ਆਦਿ ਇਲਾਕਿਆਂ ਵਿੱਚ ਆਪਣੇ ਗਾਹਕਾਂ ਨੂੰ ਮਹਿੰਗੇ ਰੇਟ ’ਤੇ ਵੇਚਦੇ ਸਨ। ਇਨ੍ਹਾਂ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਅਧੀਨ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ