Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਮੁਹਾਲੀ ਵੱਲੋਂ 100 ਗਰਾਮ ਸਮੈਕ ਸਣੇ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜਨਵਰੀ: ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 100 ਗਰਾਮ ਸਮੈਕ ਬਰਾਮਦ ਕਰਨ ਵਿੱਚ ਸਫਲਤਾ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਐਸਪੀ ਰਾਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਰਵੀ ਕੌਸ਼ਲ ਵਾਸੀ ਪਿੰਡ ਸਿੰਘ ਸਿੰਗੜਾ (ਕਰਨਾਲ) ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਹ ਅੰਬਾਲਾ ਤੋਂ ਸਮੈਕ ਲਿਆ ਕੇ ਚੰਡੀਗੜ੍ਹ, ਮੁਹਾਲੀ ਅਤੇ ਖਰੜ ਵਿੱਚ ਵੇਚਦਾ ਹੈ। ਐਸਪੀ ਨੇ ਦੱਸਿਆ ਕਿ ਐਸਟੀਐਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਅੱਜ ਵੀ ਆਪਣੇ ਪੱਕੇ ਗਾਹਕਾਂ ਨੂੰ ਸਮੈਕ ਦੇਣ ਲਈ ਲਾਂਡਰਾਂ ਚੌਕ ਤੋਂ ਮੁਹਾਲੀ ਵੱਲ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ’ਤੇ ਏਐਸਆਈ ਮਲਕੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਲਾਂਡਰਾਂ ਚੌਂਕ ਨੇੜਿਓਂ ਰਵੀ ਕੌਸ਼ਲ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਤਲਾਸ਼ ਦੌਰਾਨ ਉਸ ਕੋਲੋਂ 100 ਗਰਾਮ ਸਮੈਕ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਵਿੱਚ ਮੁਲਜ਼ਮ ਨੇ ਦੱਸਿਆ ਕਿ ਉਹ ਪਿਛਲੇ 3-4 ਮਹੀਨਿਆਂ ਤੋਂ ਸਮੈਕ ਵੇਚਣ ਦਾ ਧੰਦਾ ਕਰ ਰਿਹਾ ਹੈ ਅਤੇ ਖ਼ੁਦ ਵੀ ਸਮੈਕ ਪੀਣ ਦਾ ਆਦੀ ਹੈ। ਪੁਲੀਸ ਅਨੁਸਾਰ ਮੁਲਜ਼ਮ ਅੰਬਾਲਾ\ਕੁਰੂਕਸ਼ੇਤਰ ਤੋਂ 2 ਹਜ਼ਾਰ ਰੁਪਏ ਪ੍ਰਤੀ 5 ਗਰਾਮ ਸਮੈਕ ਖਰੀਦ ਕੇ ਲਿਆਉਂਦਾ ਸੀ ਅਤੇ ਚੰਡੀਗੜ੍ਹ ਅਤੇ ਮੁਹਾਲੀ ਸਮੇਤ ਹੋਰ ਨੇੜਲੇ ਇਲਾਕਿਆਂ ਵਿੱਚ 2400 ਰੁਪਏ ਤੋਂ ਲੈ ਕੇ 2600 ਰੁਪਏ ਤੱਕ ਆਪਣੇ ਪੱਕੇ ਗਾਹਕਾਂ ਨੂੰ ਵੇਚਦਾ ਸੀ। ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਮੁਲਜ਼ਮ ਦੇ ਖ਼ਿਲਾਫ਼ ਕਰੀਬ 2 ਸਾਲ ਪਹਿਲਾਂ ਕੋਤਵਾਲੀ ਪਟਿਆਲਾ ਵਿੱਚ ਸਮੈਕ ਵੇਚਣ ਦਾ ਕੇਸ ਦਰਜ ਹੋਇਆ ਸੀ ਅਤੇ ਕਰੀਬ ਡੇਢ ਸਾਲ ਪਹਿਲਾਂ ਥਾਣਾ ਲਾਹੌਰੀ ਗੇਟ, ਪਟਿਆਲਾ ਵਿੱਚ ਚੋਰੀ ਦਾ ਕੇਸ ਦਰਜ ਕੀਤਾ ਗਿਆ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ