Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਦੇ ਮੁਹਾਲੀ ਯੂਨਿਟ ਵੱਲੋਂ 80 ਗਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੁਲਾਈ: ਐਸਟੀਐਫ਼ ਦੇ ਮੁਹਾਲੀ ਯੂਨਿਟ ਵੱਲੋਂ ਇਕ ਵਿਅਕਤੀ ਨੂੰ ਮੁਹਾਲੀ ਵਿੱਚ 80 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਗੋਰਾ ਸਿੰਘ ਵਾਸੀ ਰਣਗੜ੍ਹ (ਜ਼ਿਲ੍ਹਾ ਅੰਮ੍ਰਿਤਸਰ) ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਸਟੀਐਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜ਼ਿਲ੍ਹਾ ਅੰਮ੍ਰਿਤਸਰ ਤੋਂ ਖਰੜ ਅਤੇ ਮੁਹਾਲੀ ਇਲਾਕੇ ਵਿੱਚ ਹੈਰੋਇਨ ਦੀ ਸਪਲਾਈ ਦੇਣ ਆ ਰਿਹਾ ਹੈ। ਸੂਚਨਾ ਮਿਲਦੇ ਹੀ ਡੀਐਸਪੀ ਦੇਵ ਸਿੰਘ ਦੀ ਨਿਗਰਾਨੀ ਹੇਠ ਏਐਸਆਈ ਅਵਤਾਰ ਸਿੰਘ ਸੋਹੀ ਦੀ ਅਗਵਾਈ ਵਾਲੀ ਟੀਮ ਨੇ ਇੱਥੋਂ ਦੇ ਸਨਅਤੀ ਖੇਤਰ ਫੇਜ਼-8 ਨੇੜਿਓਂ ਗੋਰਾ ਸਿੰਘ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 80 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਗੋਰਾ ਸਿੰਘ ਨੇ ਦੱਸਿਆ ਕਿ ਉਹ ਸਿਰਫ਼ ਦੋ ਜਮਾਤਾਂ ਪੜ੍ਹਿਆ ਹੋਇਆ ਹੈ। ਇਸ ਤੋਂ ਬਾਅਦ ਉਹ ਕਰੀਬ 6 ਸਾਲ ਡੇਅਰੀ ਦਾ ਕੰਮ ਕਰਦਾ ਰਿਹਾ ਅਤੇ ਹੁਣ ਆਪਣੇ ਪਿੰਡ ਵਿੱਚ ਹੀ 2 ਸਾਲ ਤੋਂ ਰੰਗ ਰੋਗਨ ਦਾ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਦੱਸਣ ਮੁਤਾਬਕ ਉਸ ਦਾ ਵੱਡਾ ਭਰਾ ਰਾਜਾ ਸਿੰਘ ਜੋ ਕਿ ਚਿੱਟਾ ਸਪਲਾਈ ਕਰਨ ਦਾ ਧੰਦਾ ਕਰਦਾ ਸੀ, ਜੋ ਇਸ ਸਮੇਂ ਅੰਮ੍ਰਿਤਸਰ ਦੀ ਜੇਲ੍ਹ ਵਿੱਚ ਬੰਦ ਹੈ। ਇਸ ਦੌਰਾਨ ਉਸ ਦੇ ਭਰਾ ਦਾ ਫੋਨ ਘਰ ਹੀ ਰਹਿ ਗਿਆ ਸੀ। ਜਿਸ ’ਤੇ ਹਰਜਿੰਦਰ ਸਿੰਘ ਨਾਂਅ ਦੇ ਵਿਅਕਤੀ ਦਾ ਫੋਨ ਆਇਆ। ਜਿਸ ਨੇ ਉਸ ਨੂੰ ਪੈਸਿਆਂ ਦਾ ਲਾਲਚ ਦੇ ਕੇ ਚਿੱਟਾ ਸਪਲਾਈ ਕਰਨ ਲਗਾ ਦਿੱਤਾ। ਪੁਲੀਸ ਅਨੁਸਾਰ ਮੁਲਜ਼ਮ 1500 ਰੁਪਏ ਪ੍ਰਤੀ ਗਰਾਮ ਦੇ ਹਿਸਾਬ ਨਾਲ ਚਿੱਟਾ ਖਰੀਦ ਕੇ ਅੱਗੇ 2500 ਰੁਪਏ ਤੱਕ ਵੇਚਦਾ ਸੀ। ਏਆਈਜੀ ਨੇ ਦੱਸਿਆ ਕਿ ਐਸਟੀਐਫ਼ ਦੀ ਟੀਮ ਨੇ ਨਸ਼ਾ ਤਸਕਰ ਹਰਜਿੰਦਰ ਸਿੰਘ ਦੇ ਖ਼ਿਲਾਫ਼ ਵੀ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਐਸਟੀਐਫ਼ ਥਾਣਾ ਦੇ ਐਸਐਚਓ ਹਰਪਿੰਦਰ ਸਿੰਘ ਜਾਂਚ ਅਧਿਕਾਰੀ ਅਵਤਾਰ ਸਿੰਘ ਸੋਹੀ ਨੇ ਦੱਸਿਆ ਕਿ ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ