Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਮੁਹਾਲੀ ਨੇ ਗੁਪਤ ਸੂਚਨਾ ’ਤੇ 26 ਗਰਾਮ ਹੈਰੋਇਨ ਸਮੇਤ 1 ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ: ਐਸਟੀਐਫ਼ ਦੇ ਮੁਹਾਲੀ ਯੂਨਿਟ ਵੱਲੋਂ ਨਸ਼ਾ ਤਸ਼ਕਰੀ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਐਸਪੀ ਰਾਜਿੰਦਰ ਸਿੰਘ ਸੋਹਲ ਦੀ ਨਿਗਰਾਨੀ ਡੀਐਸਪੀ ਮਨਵੀਰ ਸਿੰਘ ਬਾਜਵਾ ਨੇ ਨਸ਼ਾ ਤਸਕਰਾ ਅਤੇ ਨਸ਼ਾ ਕਰਨ ਵਾਲਿਆ ਦੇ ਖ਼ਿਲਾਫ਼ ਸ਼ਿਕੰਜਾ ਕੱਸਦੇ ਹੋਏ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 26 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਐਸਪੀ ਰਾਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਥਾਣਾ ਐਸਟੀਐਫ਼ ਫੇਜ਼-4 ਵਿੱਚ ਇੱਕ ਖੂਫੀਆ ਇਤਲਾਹ ਮਿਲੀ ਸੀ ਕਿ ਰਾਹੁਲ ਵਰਮਾ ਉਰਫ਼ ਗੋਰੂ ਵਾਸੀ ਸੈਕਟਰ-41ਏ, ਚੰਡੀਗੜ੍ਹ ਆਪਣੇ ਪੱਕੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਕਰਦਾ ਹੈ। ਜਿਸ ਨੂੰ ਏਐਸਆਈ ਸੁਖਵਿੰਦਰ ਸਿੰਘ ਨੇ ਪੀਟੀਐਲ ਚੌਕ ਫੇਜ਼-5 ਤੋਂ ਕਾਬੂ ਕਰਕੇ ਉਸ ਦੀ ਤਲਾਸ਼ੀ ਲੈਣ ’ਤੇ 26 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਰਾਹੁਲ ਵਰਮਾ ਉੁਕਤ ਦੀ ਮੁੱਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ, ਕਿ ਆਪ ਜਿਊਲਰ ਦਾ ਕੰਮ ਕਰਦਾ ਹੈ। ਇਸ ਦੀ ਆਪਣੀ ਸੁਨਿਆਰੇ ਦੀ ਦੁਕਾਨ ਸੈਕਟਰ-41 ਚੰਡੀਗੜ੍ਹ ਅਤੇ ਇੱਕ ਦੁਕਾਨ ਪਿੰਡ ਸਾਹੀ ਮਾਜਰਾ, ਜ਼ਿਲ੍ਹਾ ਮੁਹਾਲੀ ਵਿੱਚ ਹੈ ਅਤੇ ਖ਼ੁਦ ਹੈਰੋਇਨ ਪੀਣ ਦਾ ਆਦੀ ਹੈ। ਹੁਣ ਇਹ ਵਿਅਕਤੀ ਦਿੱਲੀ ਤੋਂ ਇੱਕ ਨਾਇਜੀਰੀਅਨ ਤੋਂ ਹੈਰੋਇਨ ਲੈ ਕੇ ਚੰਡੀਗੜ੍ਹ, ਮੁਹਾਲੀ ਦੇ ਏਰੀਆ ਵਿੱਚ ਸਪਲਾਈ ਕਰਦਾ ਹੈ। ਜਿਸ ਪਾਸੋਂ 26 ਗਰਾਮ ਹੈਰੋਇਨ ਬਰਾਮਦ ਹੋਈ ਹੈ। ਉਸ ਦੇ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਥਾਣਾ ਐਸਟੀਐਫ਼ ਫੇਜ਼-4, ਮੁਹਾਲੀ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਉਹ ਕਿਸ-ਕਿਸ ਨੂੰ ਹੈਰੋਇਨ ਸਪਲਾਈ ਕਰਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ