Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਮੁਹਾਲੀ ਵੱਲੋਂ ਮਦਨਪੁਰਾ ਚੌਂਕ ਨੇੜਿਓਂ 30 ਗਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਦਸੰਬਰ: ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਸਥਾਨਕ ਮਦਨਪੁਰ ਚੌਂਕ (ਮਟਕਾ ਚੌਂਕ) ਨੇੜਿਓਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਤਲਾਸ਼ੀ ਦੌਰਾਨ ਉਸ ਕੋਲੋਂ 30 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਉਕਤ ਮੁਲਜ਼ਮ ਦੀ ਪਛਾਣ ਯੂਗਮ ਭਾਟੀ ਉਰਫ਼ ਸੰਨੀ ਵਾਸੀ ਫਰੀਦਾਬਾਦ (ਹਰਿਆਣਾ) ਵਜੋਂ ਹੋਈ ਹੈ। ਮੁਲਜ਼ਮ ਸੰਨੀ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਐਸਟੀਐਫ਼ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਹੈਰੋਇਨ ਲੈ ਕੇ ਚੰਡੀਗੜ੍ਹ ਵਾਲੇ ਪਾਸਿਓਂ ਮੁਹਾਲੀ ਵੱਲ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦੇ ਹੀ ਤੁਰੰਤ ਏਐਸਆਈ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਮਦਨਪੁਰ ਚੌਂਕ ਨੇੜੇ ਯੂਗਮ ਨੂੰ ਕਾਬੂ ਕਰ ਲਿਆ। ਉਹ ਸੜਕ ’ਤੇ ਪੈਦਲ ਆ ਰਿਹਾ ਸੀ। ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 30 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਐਸਪੀ ਨੇ ਦੱਸਿਆ ਕਿ ਮੁਲਜ਼ਮ ਦੀ ਮੁੱਢਲੀ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਉਹ ਪਿਛਲੇ 8 ਕੁ ਮਹੀਨਿਆਂ ਹੈਰੋਇਨ ਦੀ ਤਸਕਰੀ ਕਰ ਰਿਹਾ ਸੀ। ਪੁਲੀਸ ਅਨੁਸਾਰ ਮੁਲਜ਼ਮ ਦਿੱਲੀ ਤੋਂ 700 ਰੁਪਏ ਪ੍ਰਤੀ ਗਰਾਮ ਦੇ ਹਿਸਾਬ ਨਾਲ ਹੈਰੋਇਨ ਖਰੀਦ ਕੇ ਮੁਹਾਲੀ ਅਤੇ ਚੰਡੀਗੜ੍ਹ ਸਮੇਤ ਹੋਰ ਨੇੜਲੇ ਇਲਾਕਿਆਂ ਵਿੱਚ 2700 ਰੁਪਏ ਤੋਂ ਲੈ ਕੇ 3 ਹਜ਼ਾਰ ਰੁਪਏ ਪ੍ਰਤੀ ਗਰਾਮ ਦੇ ਹਿਸਾਬ ਨਾਲ ਵੇਚਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ