Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਤੇ ਮੁਹਾਲੀ ਪੁਲੀਸ ਵੱਲੋਂ 60 ਗਰਾਮ ਹੈਰੋਇਨ ਸਮੇਤ ਅੌਰਤ ਤੇ ਮੁਲਜ਼ਮ ਗ੍ਰਿਫ਼ਤਾਰ ਮੁਹਾਲੀ ਅਦਾਲਤ ਨੇ ਦੋਵੇਂ ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਕਤੂਬਰ: ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਮੁਹਾਲੀ ਏਅਰਪੋਰਟ ਚੌਕ ਨੇੜਿਓਂ ਇਕ ਅੌਰਤ ਨੂੰ 50 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਐਸਟੀਐਫ਼ ਰੂਪਨਗਰ ਰੇਂਜ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਅੌਰਤ ਜਸਪ੍ਰੀਤ ਕੌਰ ਵਾਸੀ ਢਕੌਲੀ (ਜ਼ੀਰਕਪੁਰ) ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਸਟੀਐਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਅੌਰਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਜ਼ੀਰਕਪੁਰ ਤੋਂ ਮੁਹਾਲੀ ਏਅਰਪੋਰਟ ਸੜਕ ਰਾਹੀਂ ਸ਼ਹਿਰ ਵੱਲ ਆ ਰਹੀ ਹੈ। ਸੂਚਨਾਕਾਰ ਨੇ ਦੱਸਿਆ ਸੀ ਕਿ ਮੁਲਜ਼ਮ ਅੌਰਤ ਆਪਣੇ ਕਿਸੇ ਗਾਹਕ ਨੂੰ ਨਸ਼ੇ ਦੀ ਸਪਲਾਈ ਦੇਵੇਗੀ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਥਾਣੇਦਾਰ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਨਾਕਾਬੰਦੀ ਕਰਕੇ ਸ਼ੱਕ ਦੇ ਆਧਾਰ ’ਤੇ ਜਸਪ੍ਰੀਤ ਕੌਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 50 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਸਪ੍ਰੀਤ ਪੈਦਲ ਹੀ ਸੜਕ ’ਤੇ ਆ ਰਹੀ ਸੀ। ਏਆਈਜੀ ਨੇ ਦੱਸਿਆ ਕਿ ਉਕਤ ਅੌਰਤ ਪਿਛਲੇ 5-6 ਮਹੀਨਿਆਂ ਤੋਂ ਨਸ਼ਾ ਤਸਕਰੀ ਕਰ ਰਹੀ ਸੀ। ਉਸ ਦਾ ਆਪਣੇ ਪਤੀ ਨਾਲ ਤਲਾਕ ਦਾ ਕੇਸ ਵੀ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਜਸਪ੍ਰੀਤ ਕੌਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਉਧਰ, ਇੱਥੋਂ ਦੇ ਫੇਜ਼-8 ਸਥਿਤ ਸਨਅਤੀ ਏਰੀਆ ਪੁਲੀਸ ਚੌਕੀ ਦੇ ਇੰਚਾਰਜ ਬਲਜਿੰਦਰ ਸਿੰਘ ਮੰਡ ਵੱਲੋਂ ਖਰੜ ਦੇ ਵਸਨੀਕ ਅਜੇ ਕੁਮਾਰ ਨੂੰ 10 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅਜੇ ਕੁਮਾਰ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸ੍ਰੀ ਮੰਡ ਨੇ ਦੱਸਿਆ ਕਿ ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਜੇਲ੍ਹ ਭੇਜ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ