Share on Facebook Share on Twitter Share on Google+ Share on Pinterest Share on Linkedin ਮੁਹਾਲੀ ਨੂੰ ਵਰਲਡ ਕਲਾਸ ਸਿਟੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ: ਕੁਲਵੰਤ ਸਿੰਘ ਸ਼ਹਿਰ ਦੇ ਲੋਕ ਵਿਕਾਸ ਦੇ ਮੁੱਦੇ ’ਤੇ ਇਸ ਵਾਰ ਵੀ ਆਜ਼ਾਦ ਗਰੁੱਪ ਨੂੰ ਜਿਤਾਉਣਗੇ: ਸਾਬਕਾ ਮੇਅਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ: ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਸਿਆਸੀ ਮਾਹੌਲ ਭਖਦਾ ਜਾ ਰਿਹਾ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੇ ਹੱਕ ਵਿੱਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਅੱਜ ਇੱਥੋਂ ਦੇ ਸੈਕਟਰ-71 ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਪਿਛਲੇ 5 ਸਾਲਾਂ ਦੇ ਦੌਰਾਨ ਉਨ੍ਹਾਂ ਦੀ ਟੀਮ ਨੇ ਬਿਨਾਂ ਕਿਸੇ ਪੱਖਪਾਤ ਅਤੇ ਸਿਆਸਤ ਤੋਂ ਉਪਰ ਉਠ ਕੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਸੇਵਾ ਭਾਵਨਾ ਨਾਲ ਕੰਮ ਕੀਤਾ ਹੈ। ਜਿਸ ਦੇ ਸਿੱਟੇ ਵਜੋਂ ਮੁਹਾਲੀ ਅੱਜ ਪੰਜਾਬ ਦੇ ਵਧੀਆ ਸ਼ਹਿਰਾਂ ਵਿੱਚ ਸ਼ੁਮਾਰ ਹੈ ਅਤੇ ਆਉਣ ਵਾਲੇ 5 ਸਾਲਾਂ ਵਿੱਚ ਉਹ ਸ਼ਹਿਰ ਨੂੰ ਵਰਲਡ ਕਲਾਸ ਸਿਟੀ ਬਣਾਉਣ ਨੂੰ ਤਰਜ਼ੀਹ ਦਿੱਤੀ ਜਾਵੇਗੀ। ਸਾਬਕਾ ਮੇਅਰ ਨੇ ਕਿਹਾ ਕਿ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਨਗਰ ਨਿਗਮ ਦੇ ਹਾਊਸ ਵਿੱਚ ਸਰਬਸੰਮਤੀ ਨਾਲ ਪਾਸ ਕੀਤੇ ਵਿਕਾਸ ਕੰਮ ਰੁਕਵਾਏ ਗਏ ਹਨ। ਜਿਸ ਕਾਰਨ ਮੌਜੂਦਾ ਸਮੇਂ ਵਿੱਚ ਵਿਕਾਸ ਕਾਰਜਾਂ ਵਿੱਚ ਖੜੌਤ ਆ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਵਾਸੀਆਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ