ਮੁਹਾਲੀ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ: ਬਲਬੀਰ ਸਿੱਧੂ

ਗਮਾਡਾ ਵੱਲੋਂ ਸੈਕਟਰ-79 ਵਿੱਚ ਵਰਕਿੰਗ ਵਿਮੈਨ ਹੋਸਟਲ ਸਥਾਪਿਤ ਕਰਨ ਲਈ ਲੋੜੀਂਦੀ ਜ਼ਮੀਨ ਅਲਾਟ

ਪਿੰਡ ਗਿੱਦੜਪੁਰ ਵਿੱਚ ਜੰਗਲੀ ਜ਼ਮੀਨ ਨੂੰ ਮਿਲਕ ਕਲੋਨੀ ਲਈ ਵਰਤੋਂ ’ਚ ਲਿਆਉਣ ਦੀ ਤਜਵੀਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਗਸਤ:
ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿੱਚ ਕੋਈ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਵਿਕਾਸ ਸਬੰਧੀ ਸਮੱਸਿਆਵਾਂ ਦਾ ਸਮਾਂਬੱਧ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਸ੍ਰੀ ਸਿੱਧੂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਚਲ ਰਹੇ ਵਿਕਾਸ ਕਾਰਜਾਂ ਅਤੇ ਅਧੂਰੇ ਕੰਮਾਂ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਮਾਡਾ ਨੇ ਸੈਕਟਰ-79 ਵਿੱਚ ਵਰਕਿੰਗ ਵਿਮੈਨ ਹੋਸਟਲ ਸਥਾਪਿਤ ਕਰਨ ਲਈ ਮੁਫ਼ਤ ਜ਼ਮੀਨ ਅਲਾਟ ਕਰ ਦਿੱਤੀ ਗਈ ਹੈ ਅਤੇ ਲਾਂਡਰਾਂ ਚੌਕ ਨੇੜੇ ਮਾਰਬਲ ਦੀਆਂ ਦੁਕਾਨਾਂ ਨੂੰ ਕਿਸੇ ਹੋਰ ਢੁਕਵੀਂ ਥਾਂ ’ਤੇ ਤਬਦੀਲ ਕਰਨ ਲਈ ਲੋੜੀਂਦੀ ਜ਼ਮੀਨ ਦੀ ਭਾਲ ਕੀਤੀ ਜਾ ਰਹੀ ਹੈ। ਐਮਆਈਜੀ/ਐਲਆਈਜੀ ਫਲੈਟਾਂ ਨਾਲ ਜੁੜੇ ਮਸਲਿਆਂ ਨੂੰ ਸੁਲਝਾਉਣ ਲਈ ਇਕ ਵਿਸ਼ੇਸ਼ ਨੀਤੀ ਲਿਆਉਣ ਅਤੇ ਬੱੁਚੜਖ਼ਾਨੇ ਬਣਾਉਣ ਸਬੰਧੀ ਜ਼ਮੀਨ ਮਸਲੇ ਨੂੰ ਹੱਲ ਕਰਨ ’ਤੇ ਜ਼ੋਰ ਦਿੱਤਾ।
ਮੰਤਰੀ ਨੇ ਕੁਝ ਵਿਸ਼ੇਸ਼ ਸੜਕਾਂ ਨੂੰ ਘੱਟੋ-ਘੱਟ 18 ਫੁੱਟ ਤੱਕ ਚੌੜਾ ਕਰਨ ਦੀ ਸੰਭਾਵਨਾ ’ਤੇ ਵਿਚਾਰ ਕਰਨ ਦਾ ਸੁਝਾਅ ਦਿੱਤਾ ਤਾਂ ਜੋ ਪਿੰਡ ਪੱਧਰ ’ਤੇ ਛੋਟੀਆਂ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਦੀ ਸੰਭਾਵਨਾ ਨੂੰ ਵਧਾਇਆ ਜਾ ਸਕੇ। ਉਨ੍ਹਾਂ ਪਿੰਡ ਗਿੱਦੜਪੁਰ ਵਿਖੇ ਜੰਗਲੀ ਜ਼ਮੀਨ ਵਿੱਚ ਦੋਧੀਆਂ ਨੂੰ ਡੇਅਰੀਆਂ ਸਥਾਪਿਤ ਕਰਨ ਦੀ ਤਜਵੀਜ਼ ਵੀ ਰੱਖੀ। ਗਮਾਡਾ ਨੂੰ ਸ਼ਹਿਰ ਦੇ ਵੱਡੇ ਪਾਰਕਾਂ ਦੀ ਸਾਂਭਣ ਅਤੇ ਬਾਕੀ ਸਾਰੇ ਪਾਰਕਾਂ ਵਿੱਚ ਟਰੈਕ ਬਣਾਉਣ ਲਈ ਕਿਹਾ। ਨਾਲ ਹੀ ਟੀਡੀਆਈ ਸਿਟੀ, ਅਕਾਲ ਆਸ਼ਰਮ ਅਤੇ ਗਰੀਨ ਇਨਕਲੇਵ ਦੀ ਸੀਵਰੇਜ ਸਮੱਸਿਆ ਅਤੇ ਪਿੰਡ ਬਾਕਰਪੁਰ, ਮੌਲੀ, ਚਿੱਲਾ ਅਤੇ ਲਖਨੌਰ ਵਿੱਚ ਪਾਣੀ ਦੀ ਸਮੱਸਿਆ ਦੇ ਹੱਲ ਲਈ ਨਿਰਦੇਸ਼ ਦਿੱਤੇ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਏਡੀਸੀ (ਜਨਰਲ) ਸ੍ਰੀਮਤੀ ਆਸ਼ਿਕਾ ਜੈਨ, ਨਗਰ ਨਿਗਮ ਦੇ ਕਮਿਸ਼ਨਰ ਕਮਲ ਕੁਮਾਰ ਗਰਗ, ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਰਾਕੇਸ਼ ਧੀਮਾਨ, ਸਹਾਇਕ ਕਮਿਸ਼ਨਰ ਯਸ਼ਪਾਲ ਸ਼ਰਮਾ, ਐਸਡੀਐਮ ਜਗਦੀਪ ਸਹਿਗਲ, ਡੀਡੀਪੀਓ ਡੀਕੇ ਸਾਲਦੀ, ਸਿਵਲ ਸਰਜਨ ਡਾ. ਮਨਜੀਤ ਸਿੰਘ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…