ਨਾਚੀਕੇਤਾ ਪੇਪਰ ਮਿੱਲ ਵਿੱਚ ਲੱਗਿਆ ਪਰਾਲੀ ਨਾਲ ਚੱਲਣ ਵਾਲਾ ਬੋਆਏਲਰ, ਡੀਸੀ ਨੇ ਕੀਤਾ ਦੌਰਾ

ਡੇਰਾਬਸੀ ਖੇਤਰ ਵਿੱਚ ਪਰਾਲੀ ਨੂੰ ਅੱਗ ਲਾਉਣ ਦੀ ਮੁਸ਼ਕਲ ਹੋਵੇਗੀ ਹੱਲ

ਕਿਸਾਨਾਂ ਨੂੰ ਪਰਾਲੀ ਦੀਆਂ ਗੱਠਾਂ ਲਈ ਅਦਾਇਗੀ ਕਰੇਗੀ ਪੇਪਰ ਮਿਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਾਰਚ:
ਡੇਰਾਬਸੀ ਖੇਤਰ ਵਿੱਚ ਪਰਾਲੀ ਨੂੰ ਅੱਗ ਲਾਉਣ ਦੀ ਮੁਸ਼ਕਲ ਹੁਣ ਹੱਲ ਹੋ ਜਾਵੇਗੀ ਕਿਉਂਕਿ ਇਥੇ ਨਾਚੀਕੇਤਾ ਪੇਪਰ ਮਿੱਲ ਵਿੱਚ ਪਰਾਲੀ ਨਾਲ ਚੱਲਣ ਵਾਲਾ ਬੋਆਏਲਰ ਲੱਗਿਆ ਹੈ। ਮਿਲ ਵੱਲੋਂ ਕਿਸਾਨਾਂ ਨੂੰ ਪਰਾਲੀ ਦੀਆਂ ਗੱਠਾਂ ਲਈ ਅਦਾਇਗੀ ਵੀ ਕੀਤੀ ਜਾਵੇਗੀ। ਇਸ ਲਈ ਕਿਸਾਨ ਫਸਲਾਂ ਦੀ ਰਹਿੰਦ ਖੂਹੰਦ ਫੂਕਣ ਦੀ ਥਾਂ ਇਸ ਦੀਆਂ ਗਠਾਂ ਬਣਾ ਕੇ ਇਸ ਨੂੰ ਆਮਦਨ ਦਾ ਸਾਧਨ ਬਨਾਉਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਨਾਚੀਕੇਤਾ ਪੇਪਰ ਮਿੱਲ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੇਪਰ ਮਿਲ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।
ਸ੍ਰੀਮਤੀ ਜੈਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੀਆਂ ਗਠਾਂ ਬਨਾਉਣ ਦੇ ਲਾਭ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਨੂੰ ਇਹ ਦਸਿਆ ਜਾਵੇ ਕਿ ਉਹ ਵੱਧ ਤੋਂ ਵੱਧ ਬੇਲਰ ਮਸ਼ੀਨਾਂ ਲੈਣ। ਕਿਸਾਨ ਗਰੁੱਪਾਂ ਨੂੰ ਇਹ ਮਸ਼ੀਨਾਂ 80 ਫ਼ੀਸਦ ਸਬਸਿਡੀ ਅਤੇ ਵਿਅਕਤੀਗਤ ਕਿਸਾਨਾਂ ਨੂੰ ਇਹ 50 ਫ਼ੀਸਦ ਸਬਸਿਡੀ ਉੱਤੇ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਅਗਲੇ ਹਫਤੇ ਇਲਾਕੇ ਦੇ ਕਿਸਾਨਾਂ, ਕੋਆਪ੍ਰੇਟਿਵ ਸੁਸਾਇਟੀਆਂ ਅਤੇ ਹੋਰ ਸਬੰਧਤ ਧਿਰਾਂ ਦੀ ਮੀਟਿੰਗ ਕਰਵਾਈ ਜਾਵੇਗੀ ਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਜਾਵੇਗਾ।
ਕਿਸਾਨਾਂ ਨੂੰ ਇਹ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਜੋ ਪੰਜਾਬ ਦੇ ਵਾਤਾਵਰਨ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਿਤ ਰਹਿਤ ਬਣਾਇਆ ਜਾ ਸਕੇ। ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਉਪਰਲੀ ਪਰਤ ਵਿੱਚ ਮੌਜੂਦ ਹੋਰ ਸੂਖਮ ਜੀਵਾਂ ਦੇ ਨਾਲ-ਨਾਲ ਇਸ ਦੀ ਜੈਵਿਕ ਗੁਣਵੱਤਾ ਦਾ ਵੀ ਨੁਕਸਾਨ ਹੁੰਦਾ ਹੈ। ਦੋਸਤਾਨਾਂ ਕੀੜੀਆਂ ਦੇ ਨੁਕਸਾਲ ਕਾਰਨ ਦੁਸ਼ਮਣ ਕੀੜੀਆਂ ਦਾ ਪ੍ਰਕੋਪ ਵੱਧਿਆ ਹੈ ਅਤੇ ਨਤੀਜੇ ਵਜੋਂ ਫਸਲਾਂ ਨੂੰ ਬਿਮਾਰੀਆਂ ਦਾ ਵਧੇਰੇ ਖਤਰਾ ਹੈ। ਪਰਾਲੀ ਨੂੰ ਅੱਗ ਲਾਉਣ ਦੇ ਕਾਰਨ ਹੋਣ ਵਾਲੇ ਧੂੰਏਂ ਦਾ ਸਭ ਤੋਂ ਪਹਿਲਾਂ ਨੁਕਸਾਨ ਕਿਸਾਨਾਂ ਦੇ ਅਪਣੇ ਪਰਿਵਾਰਾਂ ਨੂੰ ਪਹੁੰਚਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਦੂਸ਼ਣ ਕਾਰਨ ਸਿਰਫ ਫੇਫੜਿਆਂ ਨੂੰ ਨੁਕਸਾਨ ਹੀ ਨਹੀਂ ਪਹੁੰਚਦਾ ਸਗੋਂ ਸਿਹਤ ਦੀਆਂ ਹੋਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਮਨੁੱਖ ਨੂੰ ਚਿੰਬੜ ਜਾਂਦੀਆਂ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਵਨੀਤ ਕੌਰ, ਐੱਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਗੁਰਦਰਸ਼ਨ ਗੁਪਤਾ, ਮੁੱਖ ਖੇਤੀਬਾੜੀ ਅਫ਼ਸਰ ਗੁਰਬਚਨ ਸਿੰਘ, ਨਾਚੀਕੇਤਾ ਮਿਲ ਦੇ ਮਾਲਕ ਵਿਜੈ ਮਿੱਤਲ ਅਤੇ ਉਨ੍ਹਾਂ ਦੇ ਸਪੁੱਤਰ ਰੋਹਿਤ ਮਿੱਤਲ ਅਤੇ ਮਿਲ ਦੇ ਹੋਰ ਅਧਿਕਾਰੀਆਂ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਅਧਿਆਪਕ ਤੇ ਕਰਮਚਾਰੀ ਯੂਨੀ…