Share on Facebook Share on Twitter Share on Google+ Share on Pinterest Share on Linkedin ਨਗਰ ਕੌਂਸਲ ਦੀ ਆਗਿਆ ਤੋਂ ਬਿਨਾਂ ਗਲੀਆਂ ਤੇ ਸੜਕਾਂ ਨਾ ਪੁੱਟੀਆਂ ਜਾਣ: ਜਗਜੀਤ ਸ਼ਾਹੀ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 17 ਮਾਰਚ: ਸਥਾਨਕ ਸ਼ਹਿਰ ਵਿੱਚ ਸੀਵਰੇਜ ਅਤੇ ਪਾਣੀ ਦੇ ਕਨੈਕਸ਼ਨ ਲੈਣ ਲਈ ਕੋਈ ਵੀ ਵਿਅਕਤੀ ਨਗਰ ਕੌਂਸਲ ਦੀ ਅਗਾਊਂ ਪ੍ਰਵਾਨਗੀ ਤੋਂ ਬਿਨਾਂ ਗਲੀਆਂ ਸੜਕਾਂ ਨਾ ਪੁੱਟੇ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਿਸ਼ਆਂ ਨਹੀਂ ਜਾਵੇਗਾ। ਇਹ ਹਦਾਇਤਾਂ ਕੁਰਾਲੀ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਸ੍ਰ. ਜਗਜੀਤ ਸਿੰਘ ਸ਼ਾਹੀ ਨੇ ਦਿੱਤੀਆਂ ਹਨ। ਇਸ ਸਬੰਧੀ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰ. ਜਗਜੀਤ ਸਿੰਘ ਸਾਹੀ ਨੇ ਕਿਹਾ ਕਿ ਜੇਕਰ ਕਿਸੇ ਸ਼ਹਿਰ ਵਾਸੀ ਨੇ ਪੀਣ ਵਾਲੇ ਪਾਣੀ ਅਤੇ ਸੀਵਰੇਜ ਦਾ ਕਨੈਕਸ਼ਨ ਲੈਣਾ ਹੈ। ਤਾਂ ਉਹ ਨਗਰ ਕੌਂਸਲ ਦੇ ਦਫ਼ਤਰ ਵਿੱਚ ਅਪਲਾਈ ਕਰੇ ਅਤੇ ਨਗਰ ਕੌਂਸਲ ਵੱਲੋਂ ਇਜਾਜਤ ਮਿਲਣ ਤੋਂ ਬਾਅਦ ਹੀ ਕੁਨੈਕਸ਼ਨ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਸਨੀਕ ਵੱਲੋਂ ਨਗਰ ਕੌਂਸਲ ਵੱਲੋਂ ਬਣਾਏ ਨਿਯਮਾਂ ਦੀ ਉਲੰਘਣਾ ਕੀਤੀ ਗਈ ਤਾਂ ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸ੍ਰੀ ਸ਼ਾਹੀ ਨੇ ਪਲੰਬਰਾਂ ਨੂੰ ਵੀ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਨਵੀਂਆਂ ਬਣੀਆਂ ਗਲੀਆਂ ਤੇ ਸੜਕਾਂ ਪੁੱਟਣ ਵਾਲੇ ਪਲੰਬਰਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਹਮੇਸ਼ਾਂ ਲਈ ਬਲੈਕ ਲਿਸਟ ਕੀਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਨਗਰ ਕੌਂਸਲ ਨੂੰ ਬਣਦਾ ਸਹਿਯੋਗ ਦਿੱਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ