Share on Facebook Share on Twitter Share on Google+ Share on Pinterest Share on Linkedin ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਨਾਲ ਆਏ ਵਧੀਆਂ ਨਤੀਜਿਆਂ ਦੀ ਜਾਣਕਾਰੀ ਮਾਪਿਆਂ ਨਾਲ ਸਾਂਝੀ ਕਰਨ ’ਤੇ ਜ਼ੋਰ ਪੰਜਾਬ ਦੇ ਸਮੂਹ ਬਲਾਕ ਮੈਂਟਰਾਂ ਤੇ ਜ਼ਿਲ੍ਹਾ ਮੈਂਟਰਾਂ ਦੀ ਮੀਟਿੰਗ ਵਿੱਚ ਸਕੂਲਾਂ ਦੇ ਅਧਿਆਪਕਾਂ ਨੂੰ ਕੀਤਾ ਉਤਸ਼ਾਹਿਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਫਰਵਰੀ: ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਅੱਜ ਵਿੱਦਿਆ ਭਵਨ ਵਿੱਚ ਸੂਬੇ ਦੇ ਸਮੂਹ ਬਲਾਕ ਮੈਂਟਰਾਂ ਅਤੇ ਜ਼ਿਲ੍ਹਾ ਮੈਂਟਰਾਂ ਦੀ ਮੀਟਿੰਗ ਵਿੱਚ ਪੜ੍ਹੋ ਪੰਜਾਬ ਤੇ ਪੜ੍ਹਾਓ ਪੰਜਾਬ ਦੇ ਪ੍ਰੋਗਰਾਮਾਂ ਦੀ ਸਮੀਖਿਆ ਕਰਦਿਆਂ ਵਧੀਆਂ ਨਤੀਜਿਆਂ ਦੀ ਜਾਣਕਾਰੀ ਮਾਪਿਆਂ ਅਤੇ ਸ਼ਹਿਰਾਂ ਤੇ ਪਿੰਡਾਂ ਦੇ ਪਤਵੰਤਿਆਂ ਨਾਲ ਸਾਂਝੀ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਆਪਕਾਂ ਨੂੰ ਦੱਸਿਆ ਕਿ ਸਿੱਖਿਆ ਮੰਤਰੀ ਓਪੀ ਸੋਨੀ ਸਿੱਖਿਆ ਦੇ ਖੇਤਰ ਵਿੱਚ ਵਧੀਆ ਮੁਕਾਮ ਖੜਾ ਕਰਨ ਅਤੇ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਸਿੱਖਿਆ ਨੂੰ ਗੁਣਾਤਮਿਕ ਬਣਾਉਣ ਲਈ ਕੰਮ ਕਰ ਰਹੇ ਹਨ। ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਮੌਜੂਦਾ ਸਮੇਂ ਵਿੱਚ ਸਕੂਲ ਮੁਖੀਆਂ ਨਾਲ ਮਿਲ ਕੇ ਵਾਧੂ ਜਮਾਤਾਂ ਲਗਾ ਰਹੇ ਹਨ ਅਤੇ ਨਤੀਜਿਆਂ ਨੂੰ ਬਿਹਤਰ ਕਰਨ ਦੀ ਯੋਜਨਾਬੰਦੀ ਘੜ ਰਹੇ ਹਨ। ਜਿਸ ਦੇ ਆਉਣ ਵਾਲੇ ਸਮੇਂ ਚੰਗੇ ਨਤੀਜੇ ਸਾਹਮਣੇ ਆਉਣਗੇ। ਐਤਵਾਰ ਅਤੇ ਹੋਰ ਗਜ਼ਟਿਡ ਛੁੱਟੀਆਂ ਵਾਲੇ ਦਿਨ ਵੀ ਸਕੂਲਾਂ ਵਿੱਚ ਜਾ ਕੇ ਬੋਰਡ ਦੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ। ਜਿਨ੍ਹਾਂ ਦੀ ਹੌਸਲਾ ਅਫਜਾਈ ਕਰਨੀ ਬਣਦੀ ਹੈ ਅਤੇ ਮਿਹਨਤ ਤੇ ਲਗਨ ਨਾਲ ਕੰਮ ਕਰਦੇ ਅਧਿਆਪਕਾਂ ਨੂੰ ਹਰ ਹਫ਼ਤੇ ਪ੍ਰਸ਼ੰਸ਼ਾ-ਪੱਤਰ ਦਿੱਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਸਹਾਇਕ ਡਾਇਰੈਕਟਰ (ਟਰੇਨਿੰਗ) ਡਾ. ਜਰਨੈਲ ਸਿੰਘ ਕਾਲੇਕੇ ਨੇ ਪਿਛਲੇ ਅਰਸੇ ਦੌਰਾਨ ਸਿੱਖਿਆ ਵਿੱਚ ਆਈ ਗਿਰਾਵਟ ਅਤੇ ਪਿਛਲੇ ਦੋ ਸਾਲਾਂ ਵਿੱਚ ਸਿੱਖਿਆ ਸੁਧਾਰਾਂ ਵਿੱਚ ਆਏ ਚੰਗੇ ਬਦਲਾਓ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਨੇ ਪਿਛਲੇ ਦੋ ਸਾਲਾਂ ਦੌਰਾਨ ਸਕਾਰਾਤਮਿਕ ਬਦਲਾਓ ਲਈ ਅਹਿਮ ਭੂਮਿਕਾ ਨਿਭਾਈ ਹੈ। ਸਮੇਂ ਅਨੁਸਾਰ ਯੋਜਨਾਬੱਧ ਅਧਿਆਪਕ ਸਿਖਲਾਈ ਵਰਕਸ਼ਾਪਾਂ, ਵਿਦਿਆਰਥੀਆਂ ਨੂੰ ਵਿਸ਼ੇ ਦੀ ਵਿਵਹਾਰਿਕ ਸੂਝ-ਬੂਝ ਲਈ ਗਣਿਤ-ਵਿਗਿਆਨ ਦੇ ਗਿਆਨ ਮੇਲਿਆਂ ਦਾ ਆਯੋਜਨ, ਅਕਾਦਮਿਕ ਤੇ ਸਹਿ-ਅਕਾਦਮਿਕ ਮੁਕਾਬਲਿਆਂ ਨਾਲ ਵਿਦਿਆਰਥੀਆਂ ਨੂੰ ਹੋਰ ਵਧੀਆ ਪ੍ਰਦਰਸ਼ਨ ਲਈ ਪ੍ਰੇਰਨਾ, ਸੁੰਦਰ ਲਿਖਾਈ ਦੀਆਂ ਸਿਖਲਾਈ ਵਰਕਸ਼ਾਪਾਂ ਨੇ ਬੱਚਿਆਂ ਦੇ ਸਿੱਖਣ ਪੱਧਰ ਨੂੰ ਵਧੀਆ ਬਣਾਉਣ ਵਿੱਚ ਸਹਾਇਤਾ ਕੀਤੀ ਹੈ। ਇਸ ਮੌਕੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਨੇ ਸਿੱਖਿਆ ਸਕੱਤਰ ਨੂੰ ਜਾਣਕਾਰੀ ਦਿੱਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਅਗਵਾਈ ਹੇਠ ਸਕੂਲ ਸਮੇਂ ਤੋਂ ਬਾਅਦ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੱਚਿਆਂ ਦੇ ਮਾਪਿਆਂ ਨੂੰ ਮਿਲ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ ਤਾਂ ਜੋ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਸਕੂਲਾਂ ਦੀਆਂ ਇਮਾਰਤਾਂ ਨੂੰ ਖੂਬਸੂਰਤ ਬਣਾਉਣ ਬਾਰੇ ਸਹੀ ਜਾਣਕਾਰੀ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਇਸ ਸਾਲ ਪਹਿਲੀ ਵਾਰ ਸਾਲਾਨਾ ਸਮਾਗਮ ਕਰਵਾਏ ਗਏ ਹਨ। ਜਿਸ ਨਾਲ ਮਾਪਿਆਂ ਨੇ ਸਕੂਲਾਂ ਵਿੱਚ ਆ ਕੇ ਸਕੂਲਾਂ ਦੀਆਂ ਇਮਾਰਤਾਂ ਦੇ ਸੁੰਦਰੀਕਰਨ ਦੀ ਝਲਕ ਦੇਖੀ ਹੈ। ਅਧਿਆਪਕਾਂ ਨੇ ਸੁਝਾਅ ਦਿੱਤੇ ਕਿ ਇਨੀ ਦਿਨੀਂ ਬੱਚਿਆਂ ਨੂੰ ਪ੍ਰੀਖਿਆਵਾਂ ਦੀਆਂ ਤਿਆਰੀਆਂ ਲਈ ਅਗਵਾਈ ਦੇਣ ਅਤੇ ਮਾਪਿਆਂ ਤੇ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਹੋ ਰਹੇ ਬਦਲਾਓ ਬਾਰੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ