Nabaz-e-punjab.com

ਪੰਜਾਬ ਡਿਸਪਿਊਟ ਰੈਜ਼ੋਲਿਊਸ਼ਨ ਐਂਡ ਲਿਟੀਗੇਸ਼ਨ ਪਾਲਸੀ-2018 ਨੂੰ ਹੂਬਹੂ ਲਾਗੂ ਕਰਨ ’ਤੇ ਜ਼ੋਰ

ਡੀਸੀ ਨੇ ਨੀਤੀ ਸਬੰਧੀ ਜਾਰੀ ਹੋਈਆਂ ਹਦਾਇਤਾਂ ਅਨੁਸਾਰ ਵੱਖ-ਵੱਖ ਵਿਭਾਗਾਂ ਦੀ ਕਾਰਵਾਈ ਦਾ ਲਿਆ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਫਰਵਰੀ:
ਪੰਜਾਬ ਡਿਸਪਿਊਟ ਰੈਜ਼ੋਲਿਊਸ਼ਨ ਐਂਡ ਲਿਟੀਗੇਸ਼ਨ ਪਾਲਿਸੀ-2018 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਇੰਨ-ਬਿੰਨ ਲਾਗੂ ਕਰਵਾਉਣ ਸਬੰਧੀ ਲਿਟੀਗੇਸ਼ਨ ਬਾਰੇ ਜ਼ਿਲ੍ਹਾ ਪੱਧਰੀ ਕਮੇਟੀ (ਡਿਸਟ੍ਰਿਕਟ ਲੈਵਲ ਕਮੇਟੀ ਆਨ ਲਿਟੀਗੇਸ਼ਨ) ਦੀ ਮੀਟਿੰਗ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਉਕਤ ਨੀਤੀ ਸਬੰਧੀ ਜਾਰੀ ਹੋਈਆਂ ਹਦਾਇਤਾਂ ਅਨੁਸਾਰ ਵੱਖ-ਵੱਖ ਵਿਭਾਗਾਂ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਮੀਟਿੰਗ ਵਿੱਚ ਸ਼ਾਮਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਜ਼ਿਲ੍ਹਾ ਪੱਧਰੀ ਕਮੇਟੀ ਦੀ ਹਰ ਤਿਮਾਹੀ ਵਿੱਚ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਕੋਰਟ ਕੇਸਾਂ, ਵਿਸ਼ੇਸ਼ ਕਰ ਕੇ ਰਾਜ ਦੇ ਜ਼ਿਲ੍ਹਾ ਪੱਧਰੀ ਅਦਾਲਤਾਂ ਵਿਚ ਪੈਂਡਿੰਗ ਪਏ ਪੁਰਾਣੇ ਕੇਸਾਂ ਦਾ ਰੀਵਿਊ ਕੀਤਾ ਜਾਵੇਗਾ। ਨਾਲ ਹੀ ਇਹ ਕਮੇਟੀ ਕੇਸਾਂ ਦੇ ਲੰਮੇ ਸਮੇਂ ਤੱਕ ਪੈਂਡਿੰਗ ਪਏ ਰਹਿਣ ਦੇ ਕਾਰਨਾਂ ਦਾ ਅਧਿਐਨ ਵੀ ਕਰੇਗੀ ਅਤੇ ਇਸ ਵਿੱਚ ਸੁਧਾਰ ਲਿਆਉਣ ਲਈ ਉਪਾਅ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕਮੇਟੀ ਯਕੀਨੀ ਬਣਾਏਗੀ ਕਿ ਕੇਸਾਂ ਦੇ ਜਵਾਬ ਅਤੇ ਅਪੀਲ ਦਾਇਰ ਕਰਨ ਵਿੱਚ ਦੇਰ ਨਾ ਹੋਵੇ।
ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਜਸਬੀਰ ਸਿੰਘ, ਜ਼ਿਲ੍ਹਾ ਅਟਾਰਨੀ (ਐਡਮਿਨ) ਜਤਿੰਦਰਜੀਤ ਸਿੰਘ ਪੂਨ, ਜ਼ਿਲ੍ਹਾ ਅਟਾਰਨੀ (ਪ੍ਰਾਸੀਕਿਊਸ਼ਨ), ਰਿਜਨਲ ਟਰਾਂਸਪੋਰਟ ਅਥਾਰਟੀ ਦੇ ਸਕੱਤਰ ਸੁਖਵਿੰਦਰ ਕੁਮਾਰ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਐਚ.ਐਸ. ਪੰਨੂ, ਲੋਕ ਨਿਰਮਾਣ ਵਿਭਾਗ ਦੇ ਉਪ ਮੰਡਲ ਇੰਜੀਨੀਅਰ ਦਵਿੰਦਰ ਕੁਮਾਰ, ਉਪ ਮੰਡਲ ਇੰਜੀਨੀਅਰ ਰਾਜਵੀਰ ਸਿੰਘ, ਪਬਲਿਕ ਹੈਲਥ ਦੇ ਐਸਡੀਓ ਰਮਨਪ੍ਰੀਤ ਸਿੰਘ, ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਸਿੱਧੂ, ਸਹਾਇਕ ਲੇਬਰ ਕਮਿਸ਼ਨਰ ਜਗਰੂਪ ਸਿੰਘ, ਵਣ ਰੇਂਜ ਅਫ਼ਸਰ ਮਨਜੀਤ ਸਿੰਘ, ਜ਼ਿਲ੍ਹਾ ਫੂਡ ਐਂਡ ਸਪਲਾਈ ਅਫ਼ਸਰ ਹੇਮ ਰਾਜ, ਡੀਈਓ ਗੁਰਪ੍ਰੀਤ ਕੌਰ ਅਤੇ ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਰੁਪਿੰਦਰ ਕੌਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ 8 ਮਾਰਚ ਨੂੰ ਸਿੱਖਿਆ ਮੰਤਰ…